JEE-NEET 2020 ਦੀ ਆ ਗਈ ਪ੍ਰੀਖਿਆ ਤਰੀਕ, ਇਹ ਨੇ ਡਿਟੇਲ

05/05/2020 2:07:04 PM

ਨਵੀਂ ਦਿੱਲੀ (ਵਾਰਤਾ)— ਕੋਰੋਨਾ ਮਹਾਂਮਾਰੀ ਕਾਰਨ ਲਾਕਡਾਊਨ ਨੂੰ ਦੇਖਦੇ ਹੋਏ ਦੇਸ਼ ਦੇ ਇੰਜੀਨੀਅਰਿੰਗ ਕਾਲਜਾਂ ਵਿਚ ਦਾਖਲੇ ਲਈ ਹੋਣ ਵਾਲੀ ਸੰਯੁਕਤ ਪ੍ਰਵੇਸ਼ ਪ੍ਰੀਖਿਆ (ਜੇ. ਈ. ਈ.) 18 ਜੁਲਾਈ ਨੂੰ ਹੋਵੇਗੀ, ਜਦਕਿ ਨੀਟ ਦੀ ਪ੍ਰੀਖਿਆ 26 ਜੁਲਾਈ ਨੂੰ ਹੋਵੇਗੀ। ਮਨੁੱਖੀ ਵਸੀਲੇ ਵਿਕਾਸ ਮੰਤਰਾਲਾ ਦੇ ਅਧਿਕਾਰਤ ਸੂਤਰਾਂ ਮੁਤਾਬਕ ਜੇ. ਈ. ਈ. ਦੀ ਮੁੱਖ ਪ੍ਰੀਖਿਆ 18 ਜੁਲਾਈ ਤੋਂ 23 ਜੁਲਾਈ ਤੱਕ ਹੋਵੇਗੀ ਅਤੇ ਨੀਟ ਪ੍ਰੀਖਿਆ 26 ਜੁਲਾਈ ਨੂੰ ਹੋਵੇਗੀ। ਸੂਤਰਾਂ ਮੁਤਾਬਕ ਦੇਸ਼ ਦੇ ਆਈ. ਆਈ. ਟੀ. ਵਿਚ ਪ੍ਰਵੇਸ਼ ਲਈ ਜੇ. ਈ. ਈ. ਐਡਵਾਂਸ ਦੀ ਪ੍ਰੀਖਿਆ ਅਗਸਤ ਵਿਚ ਹੋਵੇਗੀ ਅਤੇ ਉਸ ਦੀ ਤਰੀਕ ਦਾ ਐਲਾਨ ਬਾਅਦ ਵਿਚ ਕੀਤਾ ਜਾਵੇਗਾ। ਇਨ੍ਹਾਂ ਪ੍ਰੀਖਿਆਵਾਂ ਦਾ ਆਯੋਜਨ ਰਾਸ਼ਟਰੀ ਟੈਸਟਿੰਗ ਏਜੰਸੀ ਕਰਦੀ ਹੈ।

ਦੱਸ ਦੇਈਏ ਕਿ ਮਨੁੱਖੀ ਵਸੀਲੇ ਵਿਕਾਸ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਅੱਜ ਇਸ ਮਹੀਨੇ 'ਚ ਦੂਜੀ ਵਾਰ ਲਾਈਵ ਹੋਏ। ਇਸ ਦੌਰਾਨ ਉਹ ਵਿਦਿਆਰਥੀਆਂ ਨਾਲ ਆਨਲਾਈਨ ਰੂ-ਬ-ਰੂ ਹੋਏ। ਇਸ ਤੋਂ ਪਹਿਲਾਂ ਮੰਤਰੀ ਨੇ ਐਲਾਨ ਕੀਤਾ ਸੀ ਇਨ੍ਹਾਂ ਪ੍ਰੀਖਿਆਵਾਂ ਨੂੰ ਮਈ ਦੇ ਅਖੀਰ ਵਿਚ ਆਯੋਜਿਤ ਕੀਤਾ ਜਾਵੇਗਾ। ਪ੍ਰੀਖਿਆ ਆਯੋਜਿਤ ਕਰਨ ਵਾਲੀ ਸੰਸਥਾ ਨੈਸ਼ਨਲ ਟੈਸਟਿੰਗ ਏਜੰਸੀ ਮੁਤਾਬਕ 9 ਲੱਖ ਤੋਂ ਵਧੇਰੇ ਵਿਦਿਆਰਥੀਆਂ ਨੇ ਜੇ. ਈ.ਈ. ਅਤੇ 15 ਲੱਖ ਤੋਂ ਵਧੇਰੇ ਨੇ ਨੀਟ 2020 ਲਈ ਬੇਨਤੀ ਕੀਤੀ ਹੈ।


Tanu

Content Editor

Related News