ਮੋਟਰਸਾਈਕਲ ਸਵਾਰ ਨੂੰ ਬਚਾਉਂਦੇ ਸਮੇਂ ਪਾਣੀ ਨਾਲ ਭਰੀ ਖੱਡ ''ਚ ਡਿੱਗੀ ਜੀਪ, ਦੋ ਦੀ ਮੌਤ

Tuesday, Sep 02, 2025 - 02:45 PM (IST)

ਮੋਟਰਸਾਈਕਲ ਸਵਾਰ ਨੂੰ ਬਚਾਉਂਦੇ ਸਮੇਂ ਪਾਣੀ ਨਾਲ ਭਰੀ ਖੱਡ ''ਚ ਡਿੱਗੀ ਜੀਪ, ਦੋ ਦੀ ਮੌਤ

ਬਲਰਾਮਪੁਰ (ਯੂਪੀ) : ਬਲਰਾਮਪੁਰ ਜ਼ਿਲ੍ਹੇ ਦੇ ਕੋਤਵਾਲੀ ਦੇਹਾਤ ਥਾਣਾ ਖੇਤਰ ਵਿੱਚ ਉਤਰੌਲਾ-ਬਹਿਰਾਈਚ ਬਾਈਪਾਸ ਨੇੜੇ ਇੱਕ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਸਮੇਂ ਇੱਕ ਜੀਪ ਚਾਲਕ ਦੀ ਗੱਡੀ ਡੂੰਘੀ ਖੱਡ ਵਿਚ ਡਿੱਗ ਗਈ। ਇਸ ਹਾਦਸੇ ਸਮੇਂ ਦੋ ਲੋਕਾਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਪੁਲਸ ਨੇ ਇਸ ਘਟਨਾ ਦੇ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ ਹਾਦਸੇ ਵਿੱਚ ਦੋ ਲੋਕ ਜ਼ਖਮੀ ਵੀ ਹੋਏ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : 272 ਯਾਤਰੀਆਂ ਨੂੰ ਲੈ ਕੇ ਜਾ ਰਹੀ ਇੰਡੀਗੋ ਏਅਰਲਾਈਨਜ਼ ਦੀ ਉਡਾਣ ਨਾਲ ਵਾਪਰਿਆ ਹਾਦਸਾ

ਵਧੀਕ ਪੁਲਸ ਸੁਪਰਡੈਂਟ ਵਿਸ਼ਾਲ ਪਾਂਡੇ ਨੇ ਦੱਸਿਆ ਕਿ ਮੰਗਲਵਾਰ ਨੂੰ ਬਲਰਾਮਪੁਰ ਜ਼ਿਲ੍ਹੇ ਦੇ ਸ਼੍ਰੀਦੱਤਗੰਜ ਇਲਾਕੇ ਦੇ ਬਾਇਆਭਿਤ ਪਿੰਡ ਦੇ ਵਸਨੀਕ ਤੁਲਾਰਾਮ ਨੂੰ ਉਸਦੇ ਪਰਿਵਾਰ ਵਾਲੇ ਇਲਾਜ ਲਈ ਜੀਪ ਵਿੱਚ ਬਹਿਰਾਈਚ ਲੈ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਨਰਕਟੀਆ ਪਿੰਡ ਨੇੜੇ ਇੱਕ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਸਮੇਂ ਜੀਪ ਚਾਲਕ ਨੇ ਆਪਣਾ ਕੰਟਰੋਲ ਗੁਆ ਦਿੱਤਾ ਅਤੇ ਜੀਪ ਸੜਕ ਦੇ ਕਿਨਾਰੇ ਪਾਣੀ ਨਾਲ ਭਰੀ ਡੂੰਘੀ ਖੱਡ ਵਿੱਚ ਪਲਟ ਗਈ।

ਇਹ ਵੀ ਪੜ੍ਹੋ : ਭਾਰੀ ਮੀਂਹ ਵਿਚਾਲੇ ਮਿਲਣ ਲੱਗਾ Work From Home! ਕੰਪਨੀਆਂ ਨੇ ਲੈ ਲਿਆ ਵੱਡਾ ਫ਼ੈਸਲਾ

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਐੱਸਐੱਸਬੀ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਪਾਂਡੇ ਨੇ ਦੱਸਿਆ ਕਿ ਜ਼ਖਮੀਆਂ ਨੂੰ ਪਾਣੀ ਵਿੱਚੋਂ ਕੱਢ ਕੇ ਹਸਪਤਾਲ ਲਿਜਾਇਆ ਗਿਆ ਹੈ, ਜਿੱਥੇ ਪ੍ਰੇਮਦੇਵੀ (40) ਅਤੇ ਸੀਤਾਰਾਮ (60) ਦੀ ਇਲਾਜ ਦੌਰਾਨ ਮੌਤ ਹੋ ਗਈ, ਜਦੋਂ ਕਿ ਤੁਲਾਰਾਮ ਦਾ ਬਹਿਰਾਈਚ ਵਿੱਚ ਇਲਾਜ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : 2, 3, 4, 5, 6, 7 ਸਤੰਬਰ ਨੂੰ ਤਬਾਹੀ ਮਚਾਏਗਾ ਭਾਰੀ ਮੀਂਹ! IMD ਵਲੋਂ ਹੜ੍ਹ ਦਾ ਅਲਰਟ ਜਾਰੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News