ਯੂ.ਕੇ. ਸੰਸਦ ਮੈਂਬਰ ਨਾਲ ਮੁਲਾਕਾਤ ਕਰਨ ਵਾਲੇ ਨੇਤਾਵਾਂ ਤੋਂ ਕਾਂਗਰਸ ਨੇ ਕੀਤਾ ਕਿਨਾਰਾ
Thursday, Oct 10, 2019 - 10:21 PM (IST)

ਨਵੀਂ ਦਿੱਲੀ — ਜੰਮੂ ਕਸ਼ਮੀਰ 'ਤੇ ਮੋਦੀ ਸਰਕਾਰ ਦੇ ਫੈਸਲੇ ਦਾ ਵਿਰੋਧ ਕਰਨ ਵਾਲੇ ਲੇਬਰ ਪਾਰਟੀ ਦੇ ਸੰਸਦ ਮੈਂਬਰ ਜੇਰੇਮੀ ਕਾਰਬਿਨ ਨਾਲ ਕਾਂਗਰਸ ਦੇ ਵਫਦ ਨੇ ਮੁਲਾਕਾਤ ਕੀਤੀ। ਇਸ ਮੁਲਾਕਾਤ ਨੂੰ ਭਾਰਤੀ ਜਨਤਾ ਪਾਰਟੀ ਨੇ ਸ਼ਰਮਨਾਕ ਦੱਸਿਆ ਹੈ। ਬੀਜੇਪੀ ਦੇ ਇਸ ਹਮਲੇ ਦਾ ਜਵਾਬ ਦਿੰਦੇ ਹੋਏ ਕਾਂਗਰਸ ਨੇਤਾ ਆਨੰਦ ਸ਼ਰਮਾ ਨੇ ਕਿਹਾ ਕਿ ਇਹ ਮਾਮਲਾ ਸਾਡੇ ਧਿਆਨ 'ਚ ਆਇਆ ਹੈ, ਜਿਸ ਵਫਦ ਨੇ ਮੁਲਾਕਾਤ ਕੀਤੀ ਉਸ ਨੂੰ ਭਾਰਤ ਦੇ ਅੰਦਰੂਨੀ ਮਾਮਲਿਆਂ 'ਤੇ ਬੋਲਣ ਦਾ ਕੋਈ ਅਧਿਕਾਰ ਨਹੀਂ ਹੈ। ਆਨੰਦ ਸ਼ਰਮਾ ਨੇ ਕਿਹਾ ਕਿ ਕਸ਼ਮੀਰ ਨੂੰ ਲੈ ਕੇ ਕਾਂਗਰਸ ਦੀ ਸਥਿਤੀ ਸਪੱਸ਼ਟ ਹੈ। ਜੰਮੂ ਤੇ ਕਸ਼ਮੀਰ ਸੂਬੇ ਨਾਲ ਸਬੰਧਿਤ ਕੋਈ ਵੀ ਮੁੱਦਾ ਸ਼ੁੱਧ ਰੂਪ ਨਾਲ ਭਾਰਤ ਦਾ ਅੰਦਰੂਨੀ ਮਾਮਲਾ ਹੈ।