ਲੁੱਟ ਦਾ ਵਿਰੋਧ ਕਰਨ ''ਤੇ ਜਵੈਲਰੀ ਕਾਰੋਬਾਰੀ ਦਾ ਗੋਲੀ ਮਾਰ ਕੇ ਕਤਲ, ਇਲਾਕੇ ''ਚ ਦਹਿਸ਼ਤ

Tuesday, Jun 16, 2026 - 04:23 PM (IST)

ਲੁੱਟ ਦਾ ਵਿਰੋਧ ਕਰਨ ''ਤੇ ਜਵੈਲਰੀ ਕਾਰੋਬਾਰੀ ਦਾ ਗੋਲੀ ਮਾਰ ਕੇ ਕਤਲ, ਇਲਾਕੇ ''ਚ ਦਹਿਸ਼ਤ

ਵੈੱਬ ਡੈਸਕ : ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ 'ਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਇੱਕ ਜਵੈਲਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪੁਲਸ ਨੂੰ ਸ਼ੱਕ ਹੈ ਕਿ ਇਹ ਕਤਲ ਲੁੱਟ ਦੀ ਕੋਸ਼ਿਸ਼ ਦਾ ਵਿਰੋਧ ਕਰਨ ਕਾਰਨ ਹੋਇਆ ਹੈ। ਇਹ ਘਟਨਾ ਸੋਮਵਾਰ ਰਾਤ ਨੂੰ ਉਸ ਸਮੇਂ ਵਾਪਰੀ, ਜਦੋਂ 50 ਸਾਲਾ ਦੀਪਕ ਕੁਮਾਰ ਆਪਣੀ ਦੁਕਾਨ ਬੰਦ ਕਰ ਕੇ ਘਰ ਪਰਤ ਰਹੇ ਸਨ।

ਸਬ-ਡਿਵੀਜ਼ਨਲ ਪੁਲਸ ਅਫਸਰ (SDPO) ਵਿਨੀਤਾ ਸਿਨਹਾ ਨੇ ਦੱਸਿਆ ਕਿ ਸਥਾਨਕ ਲੋਕਾਂ ਅਨੁਸਾਰ, ਅਣਪਛਾਤੇ ਹਮਲਾਵਰਾਂ ਨੇ ਦੀਪਕ ਕੁਮਾਰ ਨੂੰ ਰਸਤੇ ਵਿੱਚ ਰੋਕਿਆ ਅਤੇ ਫਰਾਰ ਹੋਣ ਤੋਂ ਪਹਿਲਾਂ ਉਨ੍ਹਾਂ 'ਤੇ ਗੋਲੀ ਚਲਾ ਦਿੱਤੀ। ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਹਮਲਾਵਰ ਵਾਰਦਾਤ ਨੂੰ ਅੰਜਾਮ ਦੇ ਕੇ ਭੱਜਦੇ ਸਮੇਂ ਹਥਿਆਰ ਲਹਿਰਾ ਰਹੇ ਸਨ, ਜਿਸ ਕਾਰਨ ਸਥਾਨਕ ਲੋਕਾਂ 'ਚ ਭਾਰੀ ਦਹਿਸ਼ਤ ਫੈਲ ਗਈ। SDPO ਅਨੁਸਾਰ ਮੁੱਢਲੀ ਜਾਂਚ 'ਚ ਇਹ ਮਾਮਲਾ ਲੁੱਟ ਦੇ ਵਿਰੋਧ ਦਾ ਲੱਗਦਾ ਹੈ, ਪਰ ਪੁਲਸ ਪੁਰਾਣੀ ਰੰਜਿਸ਼ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News