UP: ਕੰਧ ਡਿੱਗਣ ਕਾਰਨ 5 ਲੋਕਾਂ ਦੀ ਮੌਤ, ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ

Saturday, Jan 04, 2020 - 02:33 PM (IST)

UP: ਕੰਧ ਡਿੱਗਣ ਕਾਰਨ 5 ਲੋਕਾਂ ਦੀ ਮੌਤ, ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ

ਝਾਂਸੀ—ਉੱਤਰ ਪ੍ਰਦੇਸ਼ ਦੇ ਝਾਂਸੀ 'ਚ ਅੱਜ ਕੰਧ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ ਹੈ। ਹਾਦਸੇ ਦੌਰਾਨ 5 ਲੋਕਾਂ ਦੀ ਮੌਤ ਹੋ ਗਈ ਜਦਕਿ ਦੋ ਦਰਜਨ ਤੋਂ ਵੱਧ ਮਲਬੇ ਹੇਠਾ ਦੱਬੇ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਹਾਦਸੇ 'ਚ ਕਈ ਮਜ਼ਦੂਰ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ ਫਿਲਹਾਲ ਰਾਹਤ-ਬਚਾਅ ਕਾਰਜ ਜਾਰੀ ਹੈ। ਦੱਸ ਦੇਈਏ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬਰੂਆਸਾਗਰ ਥਾਣਾ ਖੇਤਰ ਦੇ ਲਕਸ਼ਮਣਪੁਰਾ ਪਿੰਡ 'ਚ ਇਕ ਕੰਧ ਬਣਾਈ ਜਾ ਰਹੀ ਸੀ ਅਤੇ ਜਦੋਂ ਸਟੋਨ ਕ੍ਰੈਸ਼ਰ ਦੀ ਕੰਧ 'ਤੇ ਮਜ਼ਦੂਰ ਪਲਸਤਰ ਕਰ ਰਹੇ ਸੀ ਤਾਂ ਉਸ ਸਮੇਂ ਇਹ ਹਾਦਸਾ ਵਾਪਰਿਆ। ਜ਼ਖਮੀ ਮਜ਼ਦੂਰਾਂ ਨੂੰ ਝਾਂਸ਼ੀ ਦੇ ਮੈਡੀਕਲ ਕਾਲਜ 'ਚ ਭਰਤੀ ਕਰਵਾਇਆ ਗਿਆ ਹੈ।

PunjabKesari

ਮੁੱਖ ਮੰਤਰੀ ਯੋਗੀ ਨੇ ਜਤਾਇਆ ਦੁੱਖ-
ਇਸ ਹਾਦਸੇ 'ਤੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਦੁੱਖ ਜਤਾਇਆ ਹੈ। ਮੁੱਖ ਮੰਤਰੀ ਨੇ ਜ਼ਿਲਾ ਅਧਿਕਾਰੀਆਂ ਨੂੰ ਹਾਦਸੇ ਵਾਲੇ ਸਥਾਨ 'ਤੇ ਪਹੁੰਚਣ ਦਾ ਆਦੇਸ਼ ਦਿੱਤਾ ਹੈ। ਇਸ ਦੇ ਨਾਲ ਹੀ ਜ਼ਖਮੀਆਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਹੈ।


author

Iqbalkaur

Content Editor

Related News