ਝਾਰਖੰਡ : ਵਿਆਹ ਸਮਾਗਮ ''ਚ 2 ਧਿਰਾਂ ਵਿਚਾਲੇ ਹੋਈ ਝੜਪ, ਚੱਲੀਆਂ ਤਾੜ-ਤਾੜ ਗੋਲੀਆਂ

Wednesday, Nov 25, 2026 - 01:41 PM (IST)

ਝਾਰਖੰਡ : ਵਿਆਹ ਸਮਾਗਮ ''ਚ 2 ਧਿਰਾਂ ਵਿਚਾਲੇ ਹੋਈ ਝੜਪ, ਚੱਲੀਆਂ ਤਾੜ-ਤਾੜ ਗੋਲੀਆਂ

ਹਜ਼ਾਰੀਬਾਗ : ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿਚ ਇਕ ਹੋਟਲ ਵਿਚ ਚੱਲ ਰਹੇ ਵਿਆਹ ਸਮਾਗਮ ਦੌਰਾਨ 2 ਧਿਰਾਂ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਉਸ ਸਮੇਂ ਹਾਹਾਕਾਰ ਮਚ ਗਈ, ਜਦੋਂ ਮੌਕੇ 'ਤੇ ਠਾਹ-ਠਾਹ ਗੋਲੀਆਂ ਚਲਾ ਦਿੱਤੀਆਂ। ਪੁਲਸ ਨੇ ਬੁੱਧਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਫਾਇਰਿੰਗ ਦੌਰਾਨ ਇਕ ਵਿਅਕਤੀ ਨੂੰ ਗੋਲੀ ਲੱਗ ਗਈ ਅਤੇ ਇਕ ਹੋਰ ਗੰਭੀਰ ਜ਼ਖ਼ਮੀ ਹੋ ਗਿਆ। ਪੁਲਸ ਅਨੁਸਾਰ ਇਹ ਘਟਨਾ ਮੰਗਲਵਾਰ ਰਾਤ ਸਦਰ ਥਾਣਾ ਖੇਤਰ ਦੇ ਡੀਵੀਸੀ ਚੌਕ 'ਤੇ ਸਥਿਤ ਇੱਕ ਹੋਟਲ ਵਿੱਚ ਵਾਪਰੀ।

ਇਹ ਵੀ ਪੜ੍ਹੋ: ਪੰਜਾਬੀ ਅਦਾਕਾਰਾ ਨੇ ਕਰਵਾਈ ਪਲਾਸਟਿਕ ਸਰਜਰੀ ? ਟ੍ਰੋਲ ਕਰਨ ਵਾਲਿਆਂ ਨੂੰ ਦਿੱਤਾ ਠੋਕਵਾਂ ਜਵਾਬ

ਮਾਮਲੇ ਦੀ ਜਾਂਚ ਦੌਰਾਨ ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਅਰਨਬ ਸਿੰਘ (22) ਵਜੋਂ ਹੋਈ ਹੈ, ਜੋ ਬੜਾ ਬਾਜ਼ਾਰ ਪੁਲਸ ਸਟੇਸ਼ਨ ਖੇਤਰ ਦੇ ਹੁਰਹੁਰੂ ਦਾ ਰਹਿਣ ਵਾਲਾ ਸੀ। ਇਸ ਦੌਰਾਨ ਜ਼ਖਮੀ ਅੰਕਿਤ ਕੁਮਾਰ ਨੂੰ ਬਿਹਤਰ ਇਲਾਜ ਲਈ ਰਾਂਚੀ ਦੇ ਇੱਕ ਹਸਪਤਾਲ ਭੇਜਿਆ ਗਿਆ ਹੈ। ਸਦਰ ਸਬ-ਡਿਵੀਜ਼ਨਲ ਪੁਲਸ ਅਫਸਰ (ਐਸਡੀਪੀਓ) ਰੂਪਕ ਕੁਮਾਰ ਸਿੰਘ ਨੇ ਕਿਹਾ, "ਲਾੜਾ ਅਤੇ ਲਾੜੀ ਪੱਖ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ, ਜੋ ਹਿੰਸਾ ਵਿੱਚ ਬਦਲ ਗਿਆ, ਜਿਸ ਨਾਲ ਹਫੜਾ-ਦਫੜੀ ਮਚ ਗਈ। ਘਟਨਾ ਦੌਰਾਨ ਕਿਸੇ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਇੱਕ ਹੋਰ ਜ਼ਖਮੀ ਹੋ ਗਿਆ। ਮ੍ਰਿਤਕ ਲਾੜੀ ਪੱਖ ਦਾ ਸੀ।" 

ਇਹ ਵੀ ਪੜ੍ਹੋ: ਖੁਸ਼ਖ਼ਬਰੀ! ਔਰਤਾਂ ਦੇ ਖਾਤਿਆਂ 'ਚ ਆਉਣਗੇ 20-20 ਹਜ਼ਾਰ ਰੁਪਏ, CM ਧਾਮੀ ਵਲੋਂ ਵੱਡਾ ਐਲਾਨ

ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਜ਼ਾਰੀਬਾਗ ਦੇ ਸ਼ੇਖ ਭਿਖਾਰੀ ਮੈਡੀਕਲ ਕਾਲਜ ਹਸਪਤਾਲ ਭੇਜ ਦਿੱਤਾ ਗਿਆ ਹੈ। ਐਸਡੀਪੀਓ ਨੇ ਕਿਹਾ ਕਿ ਪੁਲਸ ਨੇ ਮਾਮਲੇ ਦੀ ਵਿਸਥਾਰਤ ਜਾਂਚ ਸ਼ੁਰੂ ਕਰ ਦਿੱਤੀ। ਝਗੜੇ ਦਾ ਸਹੀ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ। ਗੋਲੀ ਚਲਾਉਣ ਵਾਲੇ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਹੋਟਲ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਜਾਇਦਾਦ ਦੇ ਲਾਲਚ ’ਚ ਪੁੱਤ ਨੇ ਕਰ 'ਤਾ ਪਿਓ ਦਾ ਕਤਲ, ਪਤਨੀ-ਸਾਲੇ ਨਾਲ ਮਿਲ ਵਾਰਦਾਤ ਨੂੰ ਦਿੱਤਾ ਅੰਜਾਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News