ਚੋਣ ਕਮਿਸ਼ਨ ਨੇ ਚੋਣਾਂ ਤੋਂ ਪਹਿਲੇ ਝਾਰਖੰਡ ਦੇ DGP ਨੂੰ ਹਟਾਉਣ ਦਾ ਦਿੱਤਾ ਆਦੇਸ਼

Saturday, Oct 19, 2024 - 04:47 PM (IST)

ਰਾਂਚੀ (ਭਾਸ਼ਾ)- ਝਾਰਖੰਡ 'ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਸੂਬਾ ਸਰਾਕਰ ਨੂੰ ਕਾਰਜਵਾਹਕ ਪੁਲਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਅਨੁਰਾਗ ਗੁਪਤਾ ਖ਼ਿਲਾਫ਼ ਚੋਣਾਂ 'ਚ ਸ਼ਿਕਾਇਤਾਂ ਦੇ 'ਇਤਿਹਾਸ' ਕਾਰਨ ਉਨ੍ਹਾਂ ਨੂੰ ਤੁਰੰਤ ਅਹੁਦੇ ਤੋਂ ਹਟਾਉਣ ਦਾ ਸ਼ਨੀਵਾਰ ਨੂੰ ਨਿਰਦੇਸ਼ ਦਿੱਤਾ।
ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਝਾਰਖੰਡ ਵਿਧਾਨ ਸਭਾ ਚੋਣਾਂ 13 ਨਵੰਬਰ ਅਤੇ 20 ਨਵੰਬਰ ਨੂੰ 2 ਪੜਾਵਾਂ 'ਚ ਕਰਵਾਈਆਂ ਜਾਣਗੀਆਂ।

ਸੂਤਰਾਂ ਨੇ ਦੱਸਿਆ ਕਿ ਚੋਣਾਂ 'ਚ ਗੁਪਤਾ ਖ਼ਿਲਾਫ਼ ਸ਼ਿਕਾਇਤਾਂ ਦੇ ਇਤਿਹਾਸ ਅਤੇ ਕਮਿਸ਼ਨ ਵਲੋਂ ਕੀਤੀ ਗਈ ਕਾਰਵਾਈ ਦੇ ਆਧਾਰ 'ਤੇ ਉਨ੍ਹਾਂ ਨੂੰ ਹਟਾਉਣ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਸ ਡਾਇਰੈਕਟਰ ਜਨਰਲ ਦਾ ਅਹੁਦਾ ਹੁਣ ਕੈਡਰ 'ਚ ਡੀ.ਜੀ.ਪੀ. ਪੱਧਰ ਦੇ ਸਭ ਤੋਂ ਸੀਨੀਅਰ ਅਧਿਕਾਰੀ ਨੂੰ ਸੌਂਪਿਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News