ਝਾਰਖੰਡ ਵਿਧਾਨ ਸਭਾ ਚੋਣਾਂ : 5 ਵਜੇ ਤੱਕ 67.59 ਫੀਸਦੀ ਵੋਟਿੰਗ
Wednesday, Nov 20, 2024 - 06:02 PM (IST)
ਰਾਂਚੀ (ਭਾਸ਼ਾ)- ਝਾਰਖੰਡ ਵਿਧਾਨ ਸਭਾ ਚੋਣਾਂ ਲਈ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਦੇ ਅਧੀਨ 38 ਚੋਣ ਖੇਤਰਾਂ 'ਚ ਬੁੱਧਵਾਰ ਸ਼ਾਮ 5 ਵਜੇ ਤੱਕ 67.59 ਫੀਸਦੀ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ 12 ਜ਼ਿਲ੍ਹਿਆਂ ਦੇ 14,218 ਵੋਟਿੰਗ ਕੇਂਦਰਾਂ 'ਤੇ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ, ਜੋ ਸ਼ਾਮ 5 ਵਜੇ ਤੱਕ ਚੱਲੀ। ਅਧਿਕਾਰੀਆਂ ਨੇ ਦੱਸਿਆ ਕਿ 31 ਵੋਟਿੰਗ ਕੇਂਦਰਾਂ 'ਤੇ ਵੋਟਿੰਗ ਸ਼ਾਮ 4 ਵਜੇ ਖ਼ਤਮ ਹੋ ਗਈ।
ਸੱਤਾਧਾਰੀ ਝਾਮੁਮੋ ਦੀ ਅਗਵਾਈ ਵਾਲੇ 'ਇੰਡੀਆ' ਗਠਜੋੜ ਆਪਣੀਆਂ ਕਲਿਆਣਕਾਰੀ ਯੋਜਨਾਵਾਂ ਦੇ ਜ਼ੋਰ 'ਤੇ ਸੱਤਾ ਬਰਕਰਾਰ ਰੱਖਣ ਦੀ ਕੋਸ਼ਿਸ਼ ਕਰ ਰਿਹਾ ਹੈ ਜਦੋਂ ਕਿ ਭਾਜਪਾ ਦੀ ਅਗਵਾਈ ਵਾਲਾ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਇਸ ਨੂੰ ਹਾਸਲ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਚੋਣ ਕਮਿਸ਼ਨ ਦੇ ਇਕ ਅਧਿਕਾਰੀ ਨੇ ਦੱਸਿਆ,''ਸ਼ਾਮ 5 ਵਜੇ ਤੱਕ 67.59 ਫੀਸਦੀ ਵੋਟਿੰਗ ਹੋਈ। ਵੋਟਿੰਗ ਸ਼ਾਂਤੀਪੂਰਨ ਰਹੀ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8