ਝਾਰਖੰਡ ਵਿਧਾਨ ਸਭਾ ’ਚ ਗੈਰ-ਕਾਨੂੰਨੀ ਨਿਯੁਕਤੀਆਂ ਦੀ ਜਾਂਚ ਸੌਂਪੀ ਜਾਏ CBI ਨੂੰ : ਹਾਈ ਕੋਰਟ
Tuesday, Sep 24, 2024 - 11:54 PM (IST)
ਰਾਂਚੀ, (ਭਾਸ਼ਾ)- ਝਾਰਖੰਡ ਹਾਈ ਕੋਰਟ ਨੇ ਕਿਹਾ ਹੈ ਕਿ ਸੂਬਾਈ ਵਿਧਾਨ ਸਭਾ ’ਚ ਕਥਿਤ ਗ਼ੈਰ-ਕਾਨੂੰਨੀ ਨਿਯੁਕਤੀਆਂ ਦੇ ਮਾਮਲੇ ਦੀ ਜਾਂਚ ਸੀ. ਬੀ. ਆਈ. ਨੂੰ ਸੌਂਪੀ ਜਾਏ।
ਅਦਾਲਤ ਨੇ ਇਹ ਟਿੱਪਣੀ ਇਕ ਜਨਹਿਤ ਪਟੀਸ਼ਨ ’ਤੇ ਸੁਣਵਾਈ ਦੌਰਾਨ ਕੀਤੀ। ਕਾਰਜਕਾਰੀ ਚੀਫ਼ ਜਸਟਿਸ ਸੁਨੀਤਾ ਨਾਰਾਇਣ ਪ੍ਰਸਾਦ ਤੇ ਜਸਟਿਸ ਏ. ਕੇ. ਰਾਏ ਦੀ ਡਵੀਜ਼ਨ ਬੈਂਚ ਨੇ ਸ਼ਿਵ ਸ਼ੰਕਰ ਸ਼ਰਮਾ ਵੱਲੋਂ ਦਾਇਰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਦਾਅਵਾ ਕੀਤਾ ਕਿ ਨਿਯੁਕਤੀਆਂ ਭ੍ਰਿਸ਼ਟ ਤੇ ਗੈਰ-ਕਾਨੂੰਨੀ ਤਰੀਕੇ ਨਾਲ ਕੀਤੀਆਂ ਗਈਆਂ ਸਨ।
ਝਾਰਖੰਡ ਹਾਈ ਕੋਰਟ ਦੇ ਸੇਵਾਮੁਕਤ ਜੱਜ ਵਿਕਰਮਾਦਿਤਿਆ ਪ੍ਰਸਾਦ ਦੀ ਅਗਵਾਈ ਵਾਲੀ ਕਮੇਟੀ ਨੇ ਨਿਯੁਕਤੀ ਪ੍ਰਕਿਰਿਆ ’ਚ ਬੇਨਿਯਮੀਆਂ ਪਾਈਆਂ ਸਨ।