ਨਵੇਂ ਸਾਲ ਮੌਕੇ ਭਿਆਨਕ ਹਾਦਸਾ, ਕਾਰ ਡਿਵਾਈਡਰ ਨਾਲ ਟਕਰਾਉਣ ਕਾਰਨ 6 ਲੋਕਾਂ ਦੀ ਮੌਤ

Monday, Jan 01, 2024 - 10:50 AM (IST)

ਨਵੇਂ ਸਾਲ ਮੌਕੇ ਭਿਆਨਕ ਹਾਦਸਾ, ਕਾਰ ਡਿਵਾਈਡਰ ਨਾਲ ਟਕਰਾਉਣ ਕਾਰਨ 6 ਲੋਕਾਂ ਦੀ ਮੌਤ

ਜਮਸ਼ੇਦਪੁਰ (ਭਾਸ਼ਾ)- ਝਾਰਖੰਡ ਦੇ ਜਮਸ਼ੇਦਪੁਰ ਸ਼ਹਿਰ 'ਚ ਸੋਮਵਾਰ ਸਵੇਰੇ ਨਵੇਂ ਸਾਲ ਮੌਕੇ ਭਿਆਨਕ ਹਾਦਸਾ ਵਾਪਰਿਆ। ਇੱਥੇ ਇਕ ਕਾਰ ਦੇ ਡਿਵਾਈਡਰ ਨਾਲ ਟਕਰਾਉਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਅਤੇ 2 ਹੋਰ ਜ਼ਖ਼ਮੀ ਹੋਏ ਹਨ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ ਕਰੀਬ 5 ਵਜੇ ਬਿਸਟੁਪੁਰ ਪੁਲਸ ਥਾਣਾ ਖੇਤਰ 'ਚ ਸਰਕਿਟ ਹਾਊਸ ਚੌਰਾਹੇ ਕੋਲ ਵਾਪਰਿਆ।

ਇਹ ਵੀ ਪੜ੍ਹੋ : ਨਵੇਂ ਸਾਲ ਦੀਆਂ ਖ਼ੁਸ਼ੀਆਂ ’ਚ ਛਾਇਆ ਮਾਤਮ, ਦੋਸਤਾਂ ਨਾਲ ਕ੍ਰਿਕਟ ਖੇਡ ਰਹੇ 22 ਸਾਲਾ ਪੁੱਤ ਦੀ ਅਚਾਨਕ ਹੋਈ ਮੌਤ

ਜਮਸ਼ੇਦਪੁਰ ਦੇ ਸੀਨੀਅਰ ਪੁਲਸ ਸੁਪਰਡੈਂਟ ਕੌਸ਼ਲ ਕਿਸ਼ੋਰ ਨੇ ਦੱਸਿਆ,''ਕਾਰ 'ਚ 5 ਲੋਕਾਂ ਦੇ ਬੈਠਣ ਦੀ ਸਮਰੱਥਾ ਸੀ ਪਰ ਇਸ 'ਚ 8 ਲੋਕ ਯਾਤਰਾ ਕਰ ਰਹੇ ਸਨ। ਕਾਰ ਪਹਿਲੇ ਡਿਵਾਈਡਰ ਨਾਲ ਅਤੇ ਫਿਰ ਸੜਕ ਕਿਨਾਰੇ ਲੱਗੇ ਖੰਭੇ ਨਾਲ ਟਕਰਾਈ।'' ਉਨ੍ਹਾਂ ਕਿਹਾ ਕਿ ਹਾਦਸੇ 'ਚ 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ 3 ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇਕ ਹੋਰ ਵਿਅਕਤੀ ਨੇ ਦਮ ਤੋੜ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਬਾਕੀ ਨੂੰ ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News