ਝਾਰਖੰਡ ਨਕਦੀ ਮਾਮਲਾ: ਮੰਤਰੀ ਦੇ ਸਕੱਤਰ-ਘਰੇਲੂ ਨੌਕਰ ਗ੍ਰਿਫ਼ਤਾਰ, ED ਨੇ ਬਰਾਮਦ ਕੀਤੇ ਸਨ 35 ਕਰੋੜ ਰੁਪਏ
Tuesday, May 07, 2024 - 12:03 PM (IST)
ਰਾਂਚੀ- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੰਗਲਵਾਰ ਨੂੰ ਝਾਰਖੰਡ ਸਰਕਾਰ ਦੇ ਮੰਤਰੀ ਆਲਮਗੀਰ ਆਲਮ ਦੇ ਨਿੱਜੀ ਸਕੱਤਰ ਸੰਜੀਵ ਲਾਲ ਅਤੇ ਉਸ ਦੇ ਘਰੇਲੂ ਨੌਕਰ ਨੂੰ 35 ਕਰੋੜ ਰੁਪਏ ਦੀ ਨਕਦੀ ਦੀ ਬਰਾਮਦਗੀ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਰਾਤ ਭਰ ਪੁੱਛਗਿੱਛ ਤੋਂ ਬਾਅਦ ਦੋਵਾਂ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐਮ.ਐਲ.ਏ) ਦੀਆਂ ਧਾਰਾਵਾਂ ਤਹਿਤ ਹਿਰਾਸਤ ਵਿਚ ਲਿਆ ਗਿਆ। ਉਨ੍ਹਾਂ ਕਿਹਾ ਕਿ ਦੋਵਾਂ ਨੇ ਜਾਂਚ 'ਚ ਸਹਿਯੋਗ ਨਹੀਂ ਦਿੱਤਾ ਅਤੇ ਈਡੀ ਅਧਿਕਾਰੀਆਂ ਵੱਲੋਂ ਪੁੱਛੇ ਸਵਾਲਾਂ ਨੂੰ ਟਾਲਦੇ ਰਹੇ।
ਇਹ ਵੀ ਪੜ੍ਹੋ- ED ਦੀ ਵੱਡੀ ਕਾਰਵਾਈ, ਮੰਤਰੀ ਦੇ ਸਕੱਤਰ ਦੇ ਘਰੇਲੂ ਸਹਾਇਕ ਦੇ ਘਰੋਂ ਕਰੋੜਾਂ ਰੁਪਏ ਬਰਾਮਦ
ਈਡੀ ਨੇ ਸੋਮਵਾਰ ਨੂੰ ਸੂਬੇ ਦੇ ਪੇਂਡੂ ਵਿਕਾਸ ਵਿਭਾਗ 'ਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ 'ਚ ਲਾਲ ਦੇ ਘਰੇਲੂ ਨੌਕਰ ਜਹਾਂਗੀਰ ਦੇ ਸ਼ਹਿਰ ਵਿਚ ਇਕ ਫਲੈਟ 'ਤੇ ਛਾਪਾ ਮਾਰਿਆ ਸੀ। ਕੇਂਦਰੀ ਏਜੰਸੀ ਨੇ ਫਲੈਟ 'ਚੋਂ 35 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਬਰਾਮਦ ਕੀਤੀ ਅਤੇ ਕੁਝ ਹੋਰ ਸਥਾਨਾਂ ਦੀ ਤਲਾਸ਼ੀ ਦੌਰਾਨ 3 ਕਰੋੜ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਗਈ। ਸੂਤਰਾਂ ਨੇ ਦੱਸਿਆ ਕਿ ਕੁੱਲ 35.23 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। ਝਾਰਖੰਡ ਦੇ ਪੇਂਡੂ ਵਿਕਾਸ ਮੰਤਰੀ ਅਤੇ ਕਾਂਗਰਸੀ ਆਗੂ ਆਲਮ ਨੇ ਇਸ ਮਾਮਲੇ 'ਚ ਸ਼ਮੂਲੀਅਤ ਤੋਂ ਇਨਕਾਰ ਕੀਤਾ ਹੈ।
ਇਹ ਵੀ ਪੜ੍ਹੋ- ਪੁੰਛ ਅੱਤਵਾਦੀ ਹਮਲਾ: 2 ਅੱਤਵਾਦੀਆਂ ਦੇ ਸਕੈੱਚ ਜਾਰੀ, ਪਤਾ ਦੱਸਣ ਵਾਲੇ ਨੂੰ ਮਿਲੇਗਾ 20 ਲੱਖ ਦਾ ਇਨਾਮ
ਸੋਮਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਝਾਰਖੰਡ ਦੇ ਪੇਂਡੂ ਵਿਕਾਸ ਵਿਭਾਗ ਦੇ ਸਾਬਕਾ ਮੁੱਖ ਇੰਜੀਨੀਅਰ ਵਰਿੰਦਰ ਕੇ ਰਾਮ ਦੇ ਖਿਲਾਫ ਮਨੀ ਲਾਂਡਰਿੰਗ ਮਾਮਲੇ ਦੇ ਸਬੰਧ ਵਿਚ ਰਾਂਚੀ ਵਿਚ ਕਈ ਛਾਪੇ ਮਾਰੇ, ਜਿਸ ਵਿਚ ਲਾਲ ਦੇ ਘਰੇਲੂ ਨੌਕਰ ਦੇ ਕਬਜ਼ੇ ਵਾਲੇ ਇਕ ਫਲੈਟ ਵੀ ਸ਼ਾਮਲ ਹੈ, ਜਿਸ ਨੂੰ ਫਰਵਰੀ 2023 'ਚ ਗ੍ਰਿਫਤਾਰ ਕੀਤਾ ਗਿਆ ਸੀ। ਓਧਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸੋਮਵਾਰ ਨੂੰ ਆਂਧਰਾ ਪ੍ਰਦੇਸ਼ ਅਤੇ ਓਡੀਸ਼ਾ 'ਚ ਆਪਣੀਆਂ ਚੋਣ ਰੈਲੀਆਂ ਦੌਰਾਨ ਨਕਦੀ ਵਸੂਲੀ ਦੇ ਮਾਮਲੇ ਦਾ ਜ਼ਿਕਰ ਕੀਤਾ ਸੀ। ਉਨ੍ਹਾਂ ਨੇ ਕਿਹਾ ਸੀ ਕਿ ਝਾਰਖੰਡ 'ਚ ਈਡੀ ਵਲੋਂ ਵੱਡੀ ਮਾਤਰਾ ਵਿਚ ਨਕਦ ਜ਼ਬਤ ਕੀਤੀ ਗਈ ਹੈ ਅਤੇ ਇਹ ਹੈਰਾਨੀ ਦੀ ਗੱਲ ਹੈ ਕਿ ਅਜਿਹੇ ਲੋਕ "ਗਾਂਧੀ ਪਰਿਵਾਰ ਦੇ ਨਜ਼ਦੀਕ" ਕਿਉਂ ਹਨ।
ਮਾਮਲਾ ਵਿਭਾਗ ਦੀਆਂ ਕੁਝ ਸਕੀਮਾਂ ਨੂੰ ਲਾਗੂ ਕਰਨ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਹੈ। ਜਹਾਂਗੀਰ ਦੇ ਅਹਾਤੇ ਤੋਂ ਵੱਡੀ ਮਾਤਰਾ ਵਿੱਚ ਨਕਦੀ ਅਤੇ ਗਹਿਣੇ ਬਰਾਮਦ ਕਰਨ ਤੋਂ ਇਲਾਵਾ, ਜਾਂਚ ਏਜੰਸੀ ਨੂੰ ਇੱਕ ਹੋਰ ਸਥਾਨ 'ਤੇ 3 ਕਰੋੜ ਰੁਪਏ ਵੀ ਮਿਲੇ, ਜੋ ਬਿਲਡਰ ਮੁੰਨਾ ਸਿੰਘ ਦੇ ਸਨ, ਜੋ ਝਾਰਖੰਡ ਪੇਂਡੂ ਵਿਕਾਸ ਵਿਭਾਗ ਵਿੱਚ ਠੇਕੇਦਾਰ ਵਜੋਂ ਕੰਮ ਕਰਦਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8