ਕੇਜਰੀਵਾਲ ਦੀ ਪਤਨੀ ਸੁਨੀਤਾ ਨੂੰ ਮਿਲੇ ਝਾਰਖੰਡ ਦੇ CM ਹੇਮੰਤ ਸੋਰੇਨ

Saturday, Jul 13, 2024 - 05:10 PM (IST)

ਨਵੀਂ ਦਿੱਲੀ- ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸ਼ਨੀਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਇਸ ਦੌਰਾਨ ਹੇਮੰਤ ਸੋਰੇਨ ਦੀ ਪਤਨੀ ਕਲਪਨਾ ਸੋਰੇਨ ਵੀ ਮੌਜੂਦ ਸੀ। ਇਸ ਦੌਰਾਨ 'ਆਪ' ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਵੀ ਮੌਜੂਦ ਰਹੇ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਨੇਤਾਵਾਂ ਵਿਚਾਲੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ 'ਤੇ ਚਰਚਾ ਹੋਈ।

ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸ਼ਨੀਵਾਰ ਨੂੰ ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ।  ਸੋਰੇਨ ਦੀ ਸੋਨੀਆ ਗਾਂਧੀ ਜੀ  ਨਾਲ ਇਕ ਸ਼ਿਸ਼ਟਾਚਾਰ ਮੁਲਾਕਾਤ ਸੀ ਅਤੇ ਮੁਲਾਕਾਤ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਕੋਈ ਚਰਚਾ ਨਹੀਂ ਹੋਈ। ਦੱਸ ਦੇਈਏ ਕਿ ਝਾਰਖੰਡ ਹਾਈ ਕੋਰਟ ਨੇ ਜ਼ਮੀਨ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ 28 ਜੂਨ ਨੂੰ ਹੇਮੰਤ ਸੋਰੇਨ ਨੂੰ ਜ਼ਮਾਨਤ ਦਿੱਤੀ ਸੀ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਨ੍ਹਾਂ ਨੇ ਇਕ ਵਾਰ ਫਿਰ ਮੁੱਖ ਮੰਤਰੀ ਦਾ ਅਹੁਦਾ ਸੰਭਾਲ ਲਿਆ ਹੈ।


Tanu

Content Editor

Related News