ਝਾਰਖੰਡ ਦੇ CM ਹੇਮੰਤ ਸੋਰੇਨ ਨੇ ਦਿੱਤਾ ਅਸਤੀਫ਼ਾ, ਚੰਪਾਈ ਸੋਰੇਨ ਹੋਣਗੇ ਨਵੇਂ ਮੁੱਖ ਮੰਤਰੀ
Thursday, Feb 01, 2024 - 05:37 AM (IST)
ਨੈਸ਼ਨਲ ਡੈਸਕ: ਇਸ ਸਮੇਂ ਦੀ ਸਭ ਤੋਂ ਵੱਡੀ ਖ਼ਬਰ ਝਾਰਖੰਡ ਦੀ ਰਾਜਧਾਨੀ ਰਾਂਚੀ ਤੋਂ ਆ ਰਹੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਪੁੱਛਗਿੱਛ ਤੋਂ ਬਾਅਦ ਮੁੱਖ ਮੰਤਰੀ ਹੇਮੰਤ ਸੋਰੇਨ ਰਾਜ ਭਵਨ ਪਹੁੰਚੇ। ਹੇਮੰਤ ਸੋਰੇਨ ਨੇ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ। ਰਾਜਪਾਲ ਨੇ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਵੀ ਕਰ ਲਿਆ ਹੈ। ਹੇਮੰਤ ਸੋਰੇਨ ਤੋਂ ਬਾਅਦ ਚੰਪਾਈ ਸੋਰੇਨ ਝਾਰਖੰਡ ਦੇ ਅਗਲੇ ਮੁੱਖ ਮੰਤਰੀ ਹੋਣਗੇ।
ਇਹ ਖ਼ਬਰ ਵੀ ਪੜ੍ਹੋ - ਮੈਕਸੀਕੋ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਬੱਸ ਤੇ ਟਰੱਕ ਦੀ ਟੱਕਰ 'ਚ 19 ਲੋਕਾਂ ਦੀ ਮੌਤ
ਚੰਪਾਈ ਸੋਰੇਨ ਨੂੰ ਝਾਰਖੰਡ ਮੁਕਤੀ ਮੋਰਚਾ (ਜੇ.ਐੱਮ.ਐੱਮ.) ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ। ਚੰਪਾਈ ਸੋਰੇਨ ਨੂੰ ਝਾਰਖੰਡ ਵਿਚ 'ਟਾਈਗਰ' ਵਜੋਂ ਵੀ ਜਾਣਿਆ ਜਾਂਦਾ ਹੈ। ਮੰਤਰੀ ਬੰਨਾ ਗੁਪਤਾ ਨੇ ਕਿਹਾ, 'ਹੇਮੰਤ ਸੋਰੇਨ ਦੀ ਪਤਨੀ ਕਲਪਨਾ ਸੋਰੇਨ ਨੂੰ ਮੁੱਖ ਮੰਤਰੀ ਬਣਾਏ ਜਾਣ ਬਾਰੇ ਮੀਡੀਆ 'ਚ ਛਪੀ ਖ਼ਬਰ ਕਾਲਪਨਿਕ ਸੀ।'
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8