ਝਾਰਖੰਡ ਹਾਈ ਕੋਰਟ ਨੇ ਰਾਹੁਲ ਗਾਂਧੀ ਦੀ ਪਟੀਸ਼ਨ ਕੀਤੀ ਖਾਰਿਜ
Saturday, Feb 24, 2024 - 01:02 AM (IST)
ਰਾਂਚੀ — ਝਾਰਖੰਡ ਹਾਈ ਕੋਰਟ ਨੇ ਇਕ ਅਪਰਾਧਿਕ ਸ਼ਿਕਾਇਤ ਦੇ ਸਬੰਧ 'ਚ ਇਕ ਅਧੀਨ ਅਦਾਲਤ 'ਚ ਕਾਂਗਰਸ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਚੱਲ ਰਹੀ ਕਾਰਵਾਈ ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਰਕਰ ਨਵੀਨ ਝਾਅ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਕਥਿਤ ਅਪਮਾਨਜਨਕ ਟਿੱਪਣੀਆਂ ਲਈ 2019 ਵਿੱਚ ਗਾਂਧੀ ਵਿਰੁੱਧ ਕੇਸ ਦਾਇਰ ਕੀਤਾ ਸੀ।
ਇਹ ਵੀ ਪੜ੍ਹੋ - ਮਾਂ ਤੇ ਭੈਣ ਨਾਲ ਛੇੜਛਾੜ ਕਰ ਰਹੇ ਸੀ ਬਦਮਾਸ਼, ਵਿਰੋਧ ਕਰਨ 'ਤੇ ਨਾਬਾਲਗ ਬੇਟੇ ਨੂੰ ਮਾਰ ਦਿੱਤੀ ਗੋਲੀ
ਹਾਈ ਕੋਰਟ ਦੇ ਜੱਜ ਜਸਟਿਸ ਅੰਬੂਜ ਨਾਥ ਨੇ ਬੁੱਧਵਾਰ ਨੂੰ ਰਾਹੁਲ ਦੀ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ, ਹਾਲਾਂਕਿ ਇਹ ਆਦੇਸ਼ ਸ਼ੁੱਕਰਵਾਰ ਨੂੰ ਅਦਾਲਤ ਦੀ ਵੈੱਬਸਾਈਟ 'ਤੇ ਸਾਂਝਾ ਕੀਤਾ ਗਿਆ ਸੀ। ਗਾਂਧੀ ਨੇ ਮੈਜਿਸਟਰੇਟ ਅਦਾਲਤ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਅਧੀਨ ਅਦਾਲਤ ਨੇ ਰਾਹੁਲ ਨੂੰ ਇਸ ਮਾਮਲੇ ਦੇ ਸਬੰਧ ਵਿਚ ਅਦਾਲਤ ਵਿਚ ਵਿਅਕਤੀਗਤ ਤੌਰ 'ਤੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ, ਜਿਸ ਤੋਂ ਬਾਅਦ ਉਸ ਨੇ ਹਾਈਕੋਰਟ ਦਾ ਰੁਖ ਕੀਤਾ ਸੀ। ਅਦਾਲਤ ਨੇ ਸ਼ਿਕਾਇਤਕਰਤਾ ਝਾਅ ਨੂੰ ਵੀ ਇਸ ਮਾਮਲੇ ਵਿੱਚ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਸੀ।
ਇਹ ਵੀ ਪੜ੍ਹੋ - ਝੁੱਗੀ ਨੂੰ ਅੱਗ ਲੱਗਣ ਕਾਰਨ ਚਾਰ ਕੁੜੀਆਂ ਦੀ ਮੌਤ, ਪ੍ਰਸ਼ਾਸਨ ਨੇ ਕੀਤਾ ਵਿੱਤੀ ਸਹਾਇਤਾ ਦਾ ਐਲਾਨ
ਗਾਂਧੀ ਨੇ ਕਥਿਤ ਤੌਰ 'ਤੇ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਚਾਈਬਾਸਾ ਵਿੱਚ ਇੱਕ ਜਨਤਕ ਮੀਟਿੰਗ ਵਿੱਚ ਸ਼ਾਹ ਨੂੰ "ਕਾਤਲ" ਕਿਹਾ ਸੀ। ਸ਼ਿਕਾਇਤਕਰਤਾ ਅਤੇ ਗਵਾਹਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ, ਮੈਜਿਸਟ੍ਰੇਟ ਅਨਾਮਿਕਾ ਕਿਸਕੂ ਨੇ ਰਾਹੁਲ ਗਾਂਧੀ ਦੇ ਖ਼ਿਲਾਫ਼ ਕੇਸ ਨੂੰ ਜਾਇਜ਼ ਠਹਿਰਾਇਆ ਅਤੇ ਉਸਨੂੰ 4 ਫਰਵਰੀ ਨੂੰ ਅਧੀਨ ਅਦਾਲਤ ਵਿੱਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ। ਹਾਈ ਕੋਰਟ ਨੇ ਹਾਲਾਂਕਿ ਬਾਅਦ ਵਿੱਚ ਮੈਜਿਸਟਰੇਟ ਦੁਆਰਾ ਜਾਰੀ ਨੋਟਿਸ 'ਤੇ ਰੋਕ ਲਗਾ ਦਿੱਤੀ ਅਤੇ ਆਦੇਸ਼ ਦਿੱਤਾ ਕਿ ਗਾਂਧੀ ਵਿਰੁੱਧ "ਕੋਈ ਜ਼ਬਰਦਸਤੀ ਕਾਰਵਾਈ" ਨਾ ਕੀਤੀ ਜਾਵੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e