ਸਪੈਸ਼ਲ ਬਰਾਂਚ 'ਚ ਤਾਇਨਾਤ ਸਬ-ਇੰਸਪੈਕਟਰ ਦਾ ਗੋਲੀਆਂ ਮਾਰ ਕੇ ਕਤਲ, ਇਲਾਕੇ 'ਚ ਫੈਲੀ ਦਹਿਸ਼ਤ

Saturday, Aug 03, 2024 - 10:52 AM (IST)

ਸਪੈਸ਼ਲ ਬਰਾਂਚ 'ਚ ਤਾਇਨਾਤ ਸਬ-ਇੰਸਪੈਕਟਰ ਦਾ ਗੋਲੀਆਂ ਮਾਰ ਕੇ ਕਤਲ, ਇਲਾਕੇ 'ਚ ਫੈਲੀ ਦਹਿਸ਼ਤ

ਰਾਂਚੀ- ਝਾਰਖੰਡ ਦੀ ਰਾਜਧਾਨੀ ਰਾਂਚੀ ਵਿਚ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ। ਇੱਥੇ ਸਪੈਸ਼ਲ ਬਰਾਂਚ 'ਚ ਤਾਇਨਾਤ ਸਬ-ਇੰਸਪੈਕਟਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮਿਲਦੇ ਹੀ ਇਲਾਕੇ ਦੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਜਾਇਜ਼ਾ ਲਿਆ। ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ-  ਪਤਨੀ ਦਾ ਸਿਰ ਵੱਢ ਕੇ ਲੈ ਗਿਆ ਥਾਣੇ; ਪਤੀ ਬੋਲਿਆ- ਜਨਾਬ ਮੈਂ ਉਸ ਨੂੰ ਮਾਰ ਦਿੱਤਾ, ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ

ਜਾਣਕਾਰੀ ਮੁਤਾਬਕ ਮਾਮਲਾ ਰਾਂਚੀ ਦੇ ਰਿੰਗ ਰੋਡ ਦਾ ਹੈ। ਇੱਥੇ ਸਪੈਸ਼ਲ ਬਰਾਂਚ ਵਿਚ ਤਾਇਨਾਤ ਸਬ-ਇੰਸਪੈਕਟਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਸਬ-ਇੰਸਪੈਕਟਰ ਦਾ ਨਾਂ ਅਨੁਪਮ ਕੱਛਪ ਹੈ, ਜਿਨ੍ਹਾਂ ਦੀ ਲਾਸ਼ ਰਾਂਚੀ ਰਿੰਗ ਰੋਡ ਤੋਂ ਬਰਾਮਦ ਕੀਤਾ ਗਿਆ ਹੈ। ਇਸ ਘਟਨਾ ਬਾਰੇ ਜਦੋਂ ਲੋਕਾਂ ਨੂੰ ਪਤਾ ਲੱਗਾ ਤਾਂ ਤੁਰੰਤ ਸੂਚਨਾ ਪੁਲਸ ਨੂੰ ਦਿੱਤੀ। ਰਾਂਚੀ ਪੁਲਸ ਟੀਮ ਇਸ ਪੂਰੇ ਘਟਨਾਕ੍ਰਮ ਦੀ ਜਾਂਚ ਵਿਚ ਜੁੱਟੀ ਹੈ। ਆਲੇ-ਦੁਆਲੇ ਦੇ ਸੀ. ਸੀ. ਟੀ. ਵੀ. ਫੁਟਜੇ ਖੰਗਾਲੇ ਜਾ ਰਹੇ ਹਨ। ਹਾਲਾਂਕਿ ਵਾਰਦਾਤ ਨੂੰ ਲੈ ਕੇ ਅਜੇ ਕੋਈ ਵੀ ਅਧਿਕਾਰੀ ਕੁਝ ਵੀ ਕਹਿਣ ਤੋਂ ਬਚ ਰਿਹਾ ਹੈ। 

ਇਹ ਵੀ ਪੜ੍ਹੋ- ਪ੍ਰੇਮਿਕਾ ਨੂੰ ਪਹਿਲਾਂ ਫਲੈਟ 'ਚ ਮਿਲਣ ਲਈ ਬੁਲਾਇਆ, ਫਿਰ ਇਮਾਰਤ ਤੋਂ ਦਿੱਤਾ ਧੱਕਾ

ਇਹ ਘਟਨਾ ਸ਼ੁੱਕਰਵਾਰ ਰਾਤ ਦੀ ਹੈ। ਅਨੁਪਮ ਸਪੈਸ਼ਲ ਬਰਾਂਚ ਵਿਚ ਡਿਊਟੀ ਖਤਮ ਕਰ ਕੇ ਵਾਪਸ ਪਰਤ ਰਹੇ ਸਨ, ਤਾਂ ਕਾਂਕੇ ਰਿੰਗ ਰੋਡ ਤੋਂ ਬੋਰੀਆ ਜਾਣ ਵਾਲੇ ਰਸਤੇ ਵਿਚ ਕੁਝ ਅਣਪਛਾਤੇ ਲੋਕਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਉਨ੍ਹਾਂ 'ਤੇ 3 ਗੋਲੀਆਂ ਚਲਾ ਦਿੱਤੀਆਂ। ਇਕ ਗੋਲੀ ਉਨ੍ਹਾਂ ਦੀ ਛਾਤੀ 'ਚ ਲੱਗੀ, ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਮਗਰੋਂ ਦੋਸ਼ੀ ਫਰਾਰ ਹੋ ਗਏ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਰਿਮਸ ਭੇਜ ਦਿੱਤਾ ਹੈ। 

ਇਹ ਵੀ ਪੜ੍ਹੋ- Wayanad landslide: ਮਰਨ ਵਾਲਿਆਂ ਦੀ ਗਿਣਤੀ 264 ਤੱਕ ਪਹੁੰਚੀ, 200 ਅਜੇ ਵੀ ਲਾਪਤਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News