ਜੀਂਦ ’ਚ ਸ਼ਹੀਦੀ ਦਿਹਾੜੇ ਮੌਕੇ ਮੈਰਾਥਨ ਕਾਰਨ ਹਾਈਵੇਅ ਬਲਾਕ, ਜਨਤਾ ਰਹੀ ਪਰੇਸ਼ਾਨ

03/23/2022 5:07:24 PM

ਜੀਂਦ (ਅਨਿਲ)- ਹਰਿਆਣਾ ਦੇ ਜੀਂਦ ’ਚ ਸ਼ਹੀਦੀ ਦਿਹਾੜੇ ਮੌਕੇ ਮੈਰਾਥਨ ਦਾ ਆਯੋਜਨ ਕੀਤਾ ਗਿਆ। ਹਰਿਆਣਾ ਦੇ ਡਿਪਟੀ ਸੀ. ਐੱਮ. ਦੁਸ਼ਯੰਤ ਚੌਟਾਲਾ ਬਤੌਰ ਮੁੱਖ ਮਹਿਮਾਨ ਇਸ ’ਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਉਚਾਨਾ ’ਚ ਸ਼ਹੀਦ ਭਗਤ ਸਿੰਘ ਦੇ 33 ਫੁੱਟ ਉੱਚੇ ਬੁੱਤ ਦਾ ਲੱਗੇਗਾ। ਇਸ ਦੌਰਾਨ ਨੈਸ਼ਨਲ ਹਾਈਵੇਅ ਕਈ ਘੰਟੇ ਤੱਕ ਬਲਾਕ ਰੱਖਿਆ ਗਿਆ, ਜਿਸ ਕਾਰਨ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਜਨਤਾ ਨੇ ਕਿਹਾ ਕਿ ਉੱਪ ਮੁੱਖ ਮੰਤਰੀ ਨੇ ਹਾਈਵੇਅ ਬਲਾਕ ਕਰ ਕੇ ਗਲਤ ਕੀਤਾ ਹੈ। ਪ੍ਰਸ਼ਾਸਨ ਨੇ ਬਿਨਾਂ ਐਡਵਾਇਜ਼ਰੀ ਜਾਰੀ ਕੀਤੇ ਨੈਸ਼ਨਲ ਹਾਈਵੇਅ ਬੰਦ ਕਰ ਦਿੱਤਾ। 

ਓਧਰ ਡਿਪਟੀ ਸੀ. ਐੱਮ. ਦੁਸ਼ਯੰਤ ਨੇ ਮੈਰਾਥਨ ਦੇ ਸਮਾਪਤ ’ਤੇ ਕਿਹਾ ਕਿ ਹਜ਼ਾਰਾਂ ਲੋਕਾਂ ਨੇ ਮੈਰਾਥਨ ’ਚ ਸ਼ਾਮਲ ਹੋ ਕੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਦਿੱਤੀ ਹੈ। ਹਰ ਸਾਲ ਉਚਾਨਾ ’ਚ 23 ਮਾਰਚ ਨੂੰ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ। ਖੇਡ ਕੋਟਾ ’ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ 15 ਮਾਰਚ ਨੂੰ ਜੋ ਨੋਟੀਫਿਕੇਸ਼ਨ ਜਾਰੀ ਹੋਇਆ ਹੈ, ਉਸ ਦੀ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ।

ਜ਼ਿਕਰਯੋਗ ਹੈ ਕਿ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਲਾਹੌਰ ਸਾਜਿਸ਼ ਮਾਮਲੇ ਵਿਚ ਮੌਤ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਅੱਜ ਦੇ ਹੀ ਦਿਨ ਅੰਗਰੇਜ਼ੀ ਹਕੂਮਤ ਵਲੋਂ ਫਾਂਸੀ ’ਤੇ ਲਟਕਾ ਦਿੱਤਾ ਗਿਆ ਸੀ। ਇਸ ਲਈ ਉਨ੍ਹਾਂ ਦੀ ਸ਼ਹਾਦਤ ਨੂੰ ਨਮਨ ਕਰਨ ਲਈ 23 ਮਾਰਚ ਨੂੰ ‘ਸ਼ਹੀਦੀ ਦਿਹਾੜੇ’ ਦੇ ਰੂਪ ’ਚ ਮਨਾਇਆ ਜਾਂਦਾ ਹੈ। 


Tanu

Content Editor

Related News