ਆਜ਼ਾਦ ਵਿਧਾਇਕਾਂ ਨੇ ਵਿਗਾੜੀ ਕਾਂਗਰਸ ਦੀ ਖੇਡ, ਨਹੀਂ ਬਣੇਗੀ ਸਰਕਾਰ
Thursday, Oct 10, 2024 - 03:02 PM (IST)
ਸ਼੍ਰੀਨਗਰ : ਜੰਮੂ-ਕਸ਼ਮੀਰ 'ਚ ਨਵੀਂ ਸਰਕਾਰ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਚੋਣਾਂ 'ਚ ਮਿਲੀ ਵੱਡੀ ਜਿੱਤ ਤੋਂ ਬਾਅਦ ਵੀਰਵਾਰ ਨੂੰ ਨੈਸ਼ਨਲ ਕਾਨਫਰੰਸ ਦੇ ਨਵੇਂ ਚੁਣੇ ਗਏ ਵਿਧਾਇਕਾਂ ਦੀ ਬੈਠਕ ਹੋਈ। ਇਸ ਮੀਟਿੰਗ ਵਿੱਚ ਉਮਰ ਅਬਦੁੱਲਾ ਨੂੰ ਸਰਬਸੰਮਤੀ ਨਾਲ ਨੈਸ਼ਨਲ ਕਾਨਫਰੰਸ ਲੈਜਿਸਲੇਟਿਵ ਪਾਰਟੀ ਦਾ ਨੇਤਾ ਚੁਣ ਲਿਆ ਗਿਆ। ਇਸ ਦੇ ਨਾਲ ਹੀ ਅੱਜ ਚਾਰ ਆਜ਼ਾਦ ਉਮੀਦਵਾਰਾਂ ਨੇ ਨੈਸ਼ਨਲ ਕਾਨਫਰੰਸ (ਐਨਸੀ) ਵਿੱਚ ਸ਼ਾਮਲ ਹੋ ਕੇ ਪਾਰਟੀ ਦੀ ਤਾਕਤ ਵਿੱਚ ਵਾਧਾ ਕੀਤਾ ਹੈ। ਹੁਣ ਐਨਸੀ ਕੋਲ 46 ਵਿਧਾਇਕ ਹਨ, ਜਿਸ ਨਾਲ ਪਾਰਟੀ ਕਾਂਗਰਸ ਤੋਂ ਬਿਨਾਂ ਸਰਕਾਰ ਬਣਾਉਣ ਦੀ ਸਥਿਤੀ ਵਿੱਚ ਹੈ।
ਇਹ ਵੀ ਪੜ੍ਹੋ - ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਫ੍ਰੀ ਰਾਸ਼ਨ ਨਾਲ ਮਿਲਣਗੀਆਂ ਇਹ 8 ਵੱਡੀਆਂ ਸਹੂਲਤਾਂ
ਦੱਸ ਦੇਈਏ ਕਿ ਹੁਣ ਕਾਂਗਰਸ ਅਤੇ ਨੈਸ਼ਨਲ ਕਾਨਫਰੰਸ ਦੇ ਵਿਧਾਇਕਾਂ ਦੀ ਸਾਂਝੀ ਮੀਟਿੰਗ ਹੋਵੇਗੀ, ਜਿਸ ਵਿੱਚ ਗਠਜੋੜ ਦੇ ਵਿਧਾਇਕ ਦਲ ਦੇ ਨੇਤਾ ਦੀ ਚੋਣ ਕੀਤੀ ਜਾਵੇਗੀ। ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ 'ਚ ਉਮਰ ਅਬਦੁੱਲਾ ਨੂੰ ਵਿਧਾਇਕ ਦਲ ਦਾ ਨੇਤਾ ਵੀ ਚੁਣਿਆ ਜਾਵੇਗਾ। ਇਸ ਤੋਂ ਬਾਅਦ ਗਠਜੋੜ ਦੇ ਆਗੂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ।
ਸ਼ਾਮਲ ਹੋਣ ਵਾਲੇ ਨਵੇਂ ਮੈਂਬਰ ਆਜ਼ਾਦ ਉਮੀਦਵਾਰ ਹਨ।
1. ਪਿਆਰੇ ਲਾਲ, ਇੰਦਰਵਾਲ ਤੋਂ
2. ਸਤੀਸ਼ ਸ਼ਰਮਾ, ਚੰਬ ਤੋਂ
3. ਚੌਧਰੀ ਅਕਰਮ, ਸੂਰਨਕੋਟ ਤੋਂ
4. ਰਮੇਸ਼ਵਰ ਸਿੰਘ, ਬਾਣੀ ਤੋਂ
ਇਹ ਵੀ ਪੜ੍ਹੋ - ਵੱਡੀ ਖ਼ਬਰ : 7 ਤੋਂ 12 ਅਕਤੂਬਰ ਤੱਕ ਛੁੱਟੀਆਂ! ਸਕੂਲ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8