ਸਰਜੀਕਲ ਸਟ੍ਰਾਈਕ ਤੋਂ ਬਾਅਦ ਬੇਖੌਲਾਏ ਪਾਕਿ ਨੇ ਉੜੀ 'ਚ ਕੀਤੀ ਜੰਗਬੰਦੀ ਦੀ ਉਲੰਘਣਾ

02/27/2019 11:08:16 AM

ਸ਼੍ਰੀਨਗਰ-ਅੱਜ ਭਾਵ ਬੁੱਧਵਾਰ ਨੂੰ ਪਾਕਿਸਤਾਨੀ ਫੌਜ ਨੇ ਉੜੀ ਸੈਕਟਰ 'ਚ ਗੋਲੀਬਾਰੀ ਕੀਤੀ, ਜਿਸ ਦਾ ਭਾਰਤ ਨੇ ਮੂੰਹਤੋੜ ਜਵਾਬ ਦਿੱਤਾ ਹੈ। ਪਾਕਿਸਤਾਨੀ ਫੌਜ ਦੇ ਸਿਆਲਕੋਟ 'ਚ ਟੈਂਕ ਤਾਇਨਾਤ ਕਰਨ ਦੀ ਖਬਰ ਮਿਲੀ ਹੈ। ਇਸ ਤੋਂ ਪਹਿਲਾਂ ਮੰਗਲਵਾਰ ਸ਼ਾਮ ਤੋਂ ਹੀ ਪਾਕਿਸਤਾਨ ਕਈ ਥਾਵਾਂ 'ਤੇ ਜੰਗਬੰਦੀ ਦੀ ਉਲੰਘਣਾ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਭਾਰਤੀ ਫੌਜ ਨੇ ਸਰਹੱਦ ਪਾਰ ਪਾਕਿਸਤਾਨ ਗੋਲੀਬਾਰੀ ਦਾ ਕਰਾਰਾ ਜਵਾਬ ਦਿੰਦੇ ਹੋਏ ਪਾਕਿਸਤਾਨ ਦੀਆਂ ਪੰਜ ਚੌਕੀਆਂ ਤਬਾਹ ਕਰ ਦਿੱਤੀਆਂ। ਇਸ ਕਾਰਵਾਈ 'ਚ ਕਈ ਪਾਕਿਸਤਾਨੀ ਫੌਜੀ ਮਾਰੇ ਗਏ ਹਨ। ਇਕ ਰੱਖਿਆ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ। ਭਾਰਤੀ ਹਵਾਈ ਫੌਜ ਨੇ ਪਾਕਿਸਤਾਨ ਦੇ ਬਾਲਾਕੋਟ 'ਚ ਕੀਤੀ ਗਈ ਸਰਜੀਕਲ ਸਟ੍ਰਾਈਕ ਤੋਂ ਬਾਅਦ ਗੁਆਂਢੀ ਸੂਬਾ ਬੌਖਲਾ ਗਿਆ ਹੈ। ਇਸ ਕਾਰਨ ਪਾਕਿਸਤਾਨ ਲਗਾਤਾਰ ਸਰਹੱਦ 'ਤੇ ਜੰਗਬੰਦੀ ਦੀ ਉਲੰਘਣਾ ਕਰ ਰਿਹਾ ਹੈ। 

ਇਕ ਰੱਖਿਆ ਪੀ. ਆਰ. ਓ. ਨੇ ਕਿਹਾ ਹੈ ਕਿ ਭਾਰਤੀ ਫੌਜ ਨੇ ਜਵਾਬੀ ਕਾਰਵਾਈ ਕੀਤੀ ਹੈ। ਇਸ ਗੋਲੀਬਾਰੀ 'ਚ 5 ਚੌਕੀਆਂ ਨੂੰ ਗੰਭੀਰ ਨੁਕਸਾਨ ਪਹੁੰਚਿਆ (ਰਾਜੌਰੀ ਅਤੇ ਪੁੰਛ ਜ਼ਿਲਿਆ 'ਚ ਕੰਟਰੋਲ ਰੇਖਾ ਨਾਲ ਲੱਗਦੇ ਖੇਤਰਾਂ 'ਚ) ਅਤੇ ਕਈ ਪਾਕਿਸਤਾਨੀ ਫੌਜੀਆਂ ਦੇ ਮਾਰੇ ਗਏ। ਉਨ੍ਹਾਂ ਨੇ ਕਿਹਾ ਹੈ ਕਿ ਸ਼ਾਮ ਸਾਢੇ ਛੇ ਵਜੇ ਤੋਂ ਬਾਅਦ ਬੌਖਲਾਏ ਪਾਕਿਸਤਾਨੀ ਫੌਜ ਨੇ ਕੰਟਰੋਲ ਰੇਖਾ 'ਤੇ ਭਾਰੀ ਹਥਿਆਰਾਂ ਨਾਲ ਗੋਲੀਬਾਰੀ ਕਰਕੇ ਬਿਨ੍ਹਾਂ ਉਕਸਾਉਣ ਵਾਲਾ ਸੀਜ਼ਫਾਇਰ ਦੀ ਉਲੰਘਣਾ ਕੀਤੀ ਹੈ।

ਪਾਕਿਸਤਾਨੀ ਫੌਜ ਨੇ ਪਿੰਡਾਂ ਦੇ ਲੋਕਾਂ ਨੂੰ ਮਨੁੱਖੀ ਢਾਲ ਦੇ ਰੂਪ 'ਚ ਵਰਤਿਆਂ ਅਤੇ ਆਮ ਨਾਗਰਿਕਾਂ ਦੇ ਘਰਾਂ 'ਤੇ ਮੋਰਟਾਰ ਅਤੇ ਮਿਜ਼ਾਈਲਾਂ ਵੀ ਦਾਗੀਆਂ। ਪੀ. ਆਰ. ਓ ਨੇ ਕਿਹਾ ਹੈ ਕਿ ਭਾਰਤੀ ਫੌਜ ਨੇ ਆਮ ਨਾਗਰਿਕਾਂ ਦੀਆਂ ਬਸਤੀਆਂ ਤੋਂ ਵੱਖਰੇ ਪਾਕਿਸਤਾਨੀ ਚੌਕੀਆਂ ਨੂੰ ਨਿਸ਼ਾਨਾ ਬਣਾਇਆ। ਇਸ ਕਾਰਨ ਵੱਡੀ ਗਿਣਤੀ 'ਚ ਪਾਕਿਸਤਾਨੀ ਫੌਜੀ ਮਾਰੇ ਗਏ ਗਏ। ਦੋਵਾਂ ਪਾਸਿਓ ਗੋਲੀਬਾਰੀ 'ਚ 5 ਭਾਰਤੀ ਫੌਜੀ ਜਵਾਨ ਮਾਮੂਲੀ ਜਿਹੇ ਜ਼ਖਮੀ ਹੋ ਗਏ।

Iqbalkaur

This news is Content Editor Iqbalkaur