ਹੋ ਜਾਓ ਸਾਵਧਾਨ! ਅੱਤਵਾਦੀਆਂ ਦੀ ਕੀਤੀ ਮਦਦ ਤਾਂ ਲੱਗੇਗਾ ‘ਦਿ ਐਨਮੀ ਏਜੰਟ ਐਕਟ’

Tuesday, Jun 25, 2024 - 08:26 PM (IST)

ਜੰਮੂ/ਸ੍ਰੀਨਗਰ, (ਅਰੁਣ)- ਲਗਾਤਾਰ ਵਧਦੀਆਂ ਜਾ ਰਹੀਆਂ ਅੱਤਵਾਦੀ ਗਤੀਵਿਧੀਆਂ ਅਤੇ ਉਨ੍ਹਾਂ ਦੀ ਮਦਦ ਕਰਨ ਵਾਲੇ ਲੋਕਾਂ ਨੂੰ ਕਿਸੇ ਹਾਲਤ ਵਿਚ ਵੀ ਬਖਸ਼ਿਆਂ ਨਹੀਂ ਜਾਵੇਗਾ। ਇਹ ਕਹਿਣਾ ਹੈ ਜੰਮੂ-ਕਸ਼ਮੀਰ ਦੇ ਪੁਲਸ ਡਾਇਰੈਕਟਰ ਜਨਰਲ (ਡੀ. ਜੀ. ਪੀ.) ਰਸ਼ਮੀ ਰੰਜਨ ਸਵੈਨ ਦਾ। ਉਹ ਜੰਮੂ ਵਿਚ ਸਾਈਬਰ ਪੁਲਸ ਸਟੇਸ਼ਨ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਕਰਨ ਲਈ ਪਹੁੰਚੇ ਸਨ। ਸਮਾਗਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਹੁਣ ਵਿਦੇਸ਼ੀ ਅੱਤਵਾਦੀਆਂ ਦੀ ਮਦਦ ਜਾਂ ਸਹਿਯੋਗ ਕਰਨ ਵਾਲੇ ਸਥਾਨਕ ਲੋਕਾਂ ਲਈ ਹੋਰ ਵੀ ਜ਼ਿਆਦਾ ਸਖਤ ਕਾਨੂੰਨ ਤਹਿਤ ਕਾਰਵਾਈ ਕੀਤੀ ਜਾਵੇਗੀ। ਇਸ ਕਾਨੂੰਨ ਦਾ ਨਾਂ ‘ਦਿ ਐਨਮੀ ਏਜੰਟ ਐਕਟ’ (ਈ.ਏ.ਏ.) ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਇਹ ਕਾਰਵਾਈ ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂ. ਏ. ਪੀ. ਏ.) ਤਹਿਤ ਹੁੰਦੀ ਸੀ ਪਰ ਈ.ਏ.ਏ. ਇਸ ਕਾਨੂੰਨ ਤੋਂ ਵੀ ਵੱਧ ਸਖਤ ਹੈ। 

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ. ਜੀ. ਪੀ. ਨੇ ਕਿਹਾ ਕਿ ਪੁਲਸ ਕੇਂਦਰ ਸ਼ਾਸਤ ਪ੍ਰਦੇਸ਼ ’ਚ ਸਰਗਰਮ ਵਿਦੇਸ਼ੀ ਅੱਤਵਾਦੀਆਂ ਦਾ ਸਿੱਧਾ ਮੁਕਾਬਲਾ ਕਰਨ ਲਈ ਤਿਆਰ ਹੈ ਅਤੇ ਇਹ ਲੜਾਈ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਜਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਅਗਲੇ 2-3 ਮਹੀਨਿਆਂ ਵਿਚ ਅਸੀਂ ਵਿਦੇਸ਼ੀ ਅੱਤਵਾਦੀਆਂ ਨੂੰ ਇਸ ਇਲਾਕੇ ਵਿਚੋਂ ਖ਼ਤਮ ਕਰ ਦੇਵਾਂਗੇ। 

ਵਿਦੇਸ਼ੀ ਦਹਿਸ਼ਤਗਰਦਾਂ ਨੂੰ ਕਿਸੇ ਵੀ ਤਰ੍ਹਾਂ ਦੀ ਹਮਾਇਤ ਅਤੇ ਮਦਦ ਕਰਨ ਵਾਲੇ ਸਥਾਨਕ ਲੋਕਾਂ ਖ਼ਿਲਾਫ ਸਖ਼ਤ ਕਾਰਵਾਈ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਅਨਸਰਾਂ ਖ਼ਿਲਾਫ ਐਨਮੀ ਏਜੰਟ ਐਕਟ (ਈ. ਏ. ਏ.) ਤਹਿਤ ਕੇਸ ਦਰਜ ਕੀਤੇ ਜਾਣਗੇ। ਡੀ. ਜੀ. ਪੀ. ਦਾ ਕਹਿਣਾ ਹੈ ਸੀ ਜੇਕਰ ਕੋਈ ਸਥਾਨਕ ਵਿਅਕਤੀ ਕਿਸੇ ਵਿਦੇਸ਼ੀ ਅੱਤਵਾਦੀ ਨੂੰ ਪਨਾਹ ਦੇਣ, ਮਦਦ ਕਰਨ ਜਾਂ ਮਾਰਗਦਰਸ਼ਨ ਕਰਨ ਵਿਚ ਕਿਸੇ ਵੀ ਤਰ੍ਹਾਂ ਸ਼ਾਮਲ ਪਾਇਆ ਜਾਂਦਾ ਹੈ, ਤਾਂ ਉਸ ਵਿਰੁੱਧ ਈ. ਏ. ਏ. ਤਹਿਤ ਮਾਮਲਾ ਦਰਜ ਕੀਤਾ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਸਾਨੂੰ ਸਿਰਫ ਇਹ ਸਾਬਤ ਕਰਨਾ ਹੈ ਕਿ ਉਕਤ ਵਿਅਕਤੀ ਨੇ ਇਕ ਵਿਦੇਸ਼ੀ ਅੱਤਵਾਦੀ ਦਾ ਸਮਰਥਨ ਕੀਤਾ ਹੈ ਜੋ ਬੇਕਸੂਰ ਲੋਕਾਂ ਨੂੰ ਮਾਰਨ ਤੋਂ ਇਲਾਵਾ ਸ਼ਾਂਤੀ ਅਤੇ ਸਰਕਾਰ ਨੂੰ ਅਸਥਿਰ ਕਰਨ ਦੇ ਇਰਾਦੇ ਨਾਲ ਭਾਰਤ ਵਿਚ ਦਾਖਲ ਹੋਇਆ ਸੀ। ਉਨ੍ਹਾਂ ਇਹ ਵੀ ਕਿਹਾ ਕਿ ਈ. ਏ. ਏ. ਦੇ ਤਹਿਤ ਸਜ਼ਾ ਵਿਚ ਉਮਰ ਕੈਦ ਤੋਂ ਇਲਾਵਾ ਮੌਤ ਦੀ ਸਜ਼ਾ ਦਾ ਵੀ ਪ੍ਰਾਵਧਾਨ ਹੈ।


Rakesh

Content Editor

Related News