J&K 'ਚ ਸੁਰੱਖਿਆ ਬਲਾਂ ਨੇ 5 ਵਿਦੇਸ਼ੀ ਅੱਤਵਾਦੀਆਂ ਨੂੰ ਕੀਤਾ ਢੇਰ

06/16/2023 10:15:36 AM

ਜੰਮੂ-ਕਸ਼ਮੀਰ — ਜੰਮੂ-ਕਸ਼ਮੀਰ 'ਚ ਕੰਟਰੋਲ ਰੇਖਾ ਦੇ ਨਾਲ ਲੱਗਦੇ ਕੁਪਵਾੜਾ ਜ਼ਿਲੇ 'ਚ ਸੁਰੱਖਿਆ ਬਲਾਂ ਨੇ ਇਕ ਮੁਕਾਬਲੇ 'ਚ 5 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਫਿਲਹਾਲ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ। ਖ਼ਬਰ ਹੈ ਕਿ ਅੱਤਵਾਦੀ ਘੁਸਪੈਠ ਕਰ ਰਹੇ ਸਨ। ਇਸ ਤੋਂ ਪਹਿਲਾਂ ਵੀ 15 ਜੂਨ ਨੂੰ ਫੌਜ ਨੇ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ 'ਚ ਅੱਤਵਾਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦੇ ਹੋਏ ਕੰਟਰੋਲ ਰੇਖਾ ਦੇ ਨੇੜੇ ਤੋਂ ਵੱਡੀ ਗਿਣਤੀ 'ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਸੀ।

ਇਹ ਵੀ ਪੜ੍ਹੋ : ਡਿਫਾਲਟਰ ਨੂੰ ਵੀ ਮਿਲ ਸਕੇਗਾ ਕਰਜ਼ਾ, RBI ਦੇ ਫੈਸਲੇ ਦਾ ਆਮ ਆਦਮੀ ਨੂੰ ਮਿਲੇਗਾ ਫ਼ਾਇਦਾ

ਅਧਿਕਾਰੀਆਂ ਨੇ ਦੱਸਿਆ ਕਿ ਕ੍ਰਿਸ਼ਨਾ ਘਾਟੀ ਸੈਕਟਰ ਵਿੱਚ ਤਲਾਸ਼ੀ ਅਭਿਆਨ ਦੌਰਾਨ ਸਟੀਲ ਕੋਰ ਕਾਰਤੂਸ ਅਤੇ ਪਾਕਿਸਤਾਨ ਦੀਆਂ ਦਵਾਈਆਂ ਬਰਮਾਦਗੀ ਕੀਤੀ ਗਈ ਸੀ। ਇੱਕ ਸਾਂਝੇ ਆਪ੍ਰੇਸ਼ਨ ਵਿੱਚ, ਅਲਰਟ ਸੈਨਿਕਾਂ ਨੇ 14 ਅਤੇ 15 ਜੂਨ ਦੀ ਦਰਮਿਆਨੀ ਰਾਤ ਨੂੰ ਕ੍ਰਿਸ਼ਨਾ ਘਾਟੀ ਸੈਕਟਰ ਵਿੱਚ ਐਲਓਸੀ ਦੇ ਨਾਲ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਸੀ।

ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਖਾਸ ਸੂਚਨਾ ਦੇ ਆਧਾਰ 'ਤੇ ਜਵਾਨਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਅਤੇ ਇਸ ਦੌਰਾਨ ਇਕ ਏ.ਕੇ.-47 ਰਾਈਫਲ, 9 ਮੈਗਜ਼ੀਨ, 438 ਕਾਰਤੂਸ, ਦੋ ਪਿਸਤੌਲਾਂ ਸਮੇਤ ਚਾਰ ਮੈਗਜ਼ੀਨ ਦੇ ਨਾਲ ਦੋ ਪਿਸਤੋਲਾਂ ਅਤੇ ਛੇ ਗ੍ਰਨੇਡ ਸਮੇਤ ਕੁਝ ਕੱਪੜੇ ਅਤੇ ਦਵਾਈਆਂ ਬਰਾਮਦ ਕੀਤੇ ਗਏ ਸਨ। 

ਇਹ ਵੀ ਪੜ੍ਹੋ : ਦੇਸ਼ ਛੱਡ ਕੇ ਜਾ ਰਹੇ ਸੂਪਰਰਿਚ ਲੋਕ, Wealth Migration Report 'ਚ ਹੋਇਆ ਖ਼ੁਲਾਸਾ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Harinder Kaur

Content Editor

Related News