ਕੁਪਵਾੜਾ 'ਚ ਘੁਸਪੈਠ ਦੀ ਕੋਸ਼ਿਸ਼ ਅਸਫ਼ਲ, 5 ਅੱਤਵਾਦੀ ਢੇਰ

06/10/2018 11:42:20 AM

ਸ਼੍ਰੀਨਗਰ— ਜੰਮੂ ਕਸ਼ਮੀਰ 'ਚ ਸੁਰੱਖਿਆ ਫੋਰਸ ਲਗਾਤਾਰ ਅੱਤਵਾਦੀਆਂ ਦੇ ਨਾਪਾਕ ਇਰਾਦਿਆਂ ਨੂੰ ਅਸਫ਼ਲ ਕਰ ਰਹੀ ਹੀ। ਪਾਕਿਸਤਾਨ ਵੱਲੋਂ ਵਾਰ-ਵਾਰ ਘੁਸਪੈਠ ਦਾ ਯਤਨ ਸੁਰੱਖਿਆ ਫੋਰਸ ਦੀ ਹੁਸ਼ਿਆਰੀ ਨਾਲ ਇਕ ਵਾਰ ਫਿਰ ਅਸਫਲ ਰਿਹਾ ਹੈ। ਕੁਪਵਾੜਾ ਜ਼ਿਲੇ 'ਚ ਅਜਿਹੀ ਹੀ ਕੋਸ਼ਿਸ਼ ਨੂੰ ਨਾਕਾਮ ਕਰਦੇ ਹੋਏ ਸੁਰੱਖਿਆ ਫੋਰਸ ਨੇ ਪੰਜ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਹਾਲਾਂਕਿ ਅੱਤਵਾਦੀਆਂ ਦੇ ਘਾਟੀ 'ਚ ਲੁੱਕੇ ਹੋਣ ਦਾ ਸ਼ੱਕ ਹੈ, ਜਿਸ ਕਰਕੇ ਸਰਚ ਅਪਰੇਸ਼ਨ ਅਜੇ ਤੱਕ ਜਾਰੀ ਹੈ। 

PunjabKesari
ਮਿਲੀ ਜਾਣਕਾਰੀ 'ਚ ਕੁਪਵਾੜਾ ਦੇ ਕੇਰਨ ਸੈਕਟਰ 'ਚ ਅੱਤਵਾਦੀਆਂ ਨੇ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ ਅਤੇ ਸੁਰੱਖਿਆ ਫੋਰਸ ਨੂੰ ਦੇਖਦੇ ਹੀ ਉਨ੍ਹਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਫੌਜ ਦੀ ਜਵਾਬੀ ਗੋਲੀਬਾਰੀ 'ਚ 5 ਅੱਤਵਾਦੀ ਮਾਰੇ ਗਏ। ਇਲਾਕੇ 'ਚ ਸਰਚ ਅਪਰੇਸ਼ਨ ਹੁਣ ਤੱਕ ਜਾਰੀ ਹੈ।

PunjabKesari
ਇਸ ਤੋਂ ਪਹਿਲਾਂ ਅੱਤਵਾਦੀਆਂ ਨੇ ਬੀਤੇ ਵੀਰਵਾਰ ਨੂੰ ਵੀ ਫੌਜ 'ਤੇ ਹਮਲਾ ਕੀਤਾ ਸੀ। ਅੱਤਵਾਦੀਆਂ ਨੇ ਕੇਰਨ ਸੈਕਟਰ 'ਚ ਫੌਜ ਦੀ ਪੈਟਰੋਲਿੰਗ ਪਾਰਟੀ 'ਤੇ ਹਮਲਾ ਕੀਤਾ ਸੀ, ਜਿਸ 'ਚ ਦੋ ਜਵਾਨ ਜ਼ਖਮੀ ਹੋ ਗਏ ਸਨ।
ਦੱਸਣਾ ਚਾਹੁੰਦੇ ਹਾਂ ਕਿ ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਸੀ ਕਿ ਪਾਕਿਸਤਾਨ ਨੇ 2018 'ਚ ਭਾਰਤ ਅਤੇ ਪਾਕਿਸਤਾਨ ਦੇ ਵਿਚਕਾਰ 2003 ਦੇ ਜੰਗਬੰਦੀ ਸਮਝੌਤੇ ਦਾ 1000 ਤੋਂ ਵੱਧ ਉਲੰਘਣ ਕੀਤਾ ਹੈ। ਭਾਰਤ ਨੇ ਰਮਜ਼ਾਨ ਦੇ ਮਹੀਨੇ 'ਚ ਜੰਮੂ ਅਤੇ ਕਸ਼ਮੀਰ 'ਚ ਜੰਗਬੰਦੀ ਅਤੇ ਸਰਹੱਦ 'ਤੇ ਯੁੱਧਬੰਦੀ ਦਾ ਐਲਾਨ ਕੀਤਾ ਹੈ ਪਰ ਇਸ ਸਮੇਂ ਪਾਕਿਸਤਾਨ ਬਿਨਾਂ ਉਕਸਾਏ ਜੰਗਬੰਦੀ ਦਾ ਉਲੰਘਣ ਕਰ ਰਿਹਾ ਹੈ।


Related News