ਜਿਨਸੀ ਸ਼ੋਸ਼ਣ ਮਾਮਲੇ ’ਚ JNU ਦਾ ਪ੍ਰੋਫੈਸਰ ਬਰਖ਼ਾਸਤ
Saturday, Oct 10, 2026 - 11:37 AM (IST)
ਨਵੀਂ ਦਿੱਲੀ (ਏਜੰਸੀ)- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐੱਨ.ਯੂ.) ਨੇ ਆਪਣੀ ਅੰਦਰੂਨੀ ਕਮੇਟੀ ਵੱਲੋਂ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਤੋਂ ਬਾਅਦ ਸ਼ੁੱਕਰਵਾਰ ਨੂੰ ਇਕ ਪ੍ਰੋਫੈਸਰ ਨੂੰ ਬਰਖ਼ਾਸਤ ਕਰ ਦਿੱਤਾ। ਇਸ ਸਬੰਧੀ ਜਾਰੀ ਹੁਕਮਾਂ ਅਨੁਸਾਰ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਦੇ ‘ਸੈਂਟਰ ਫ਼ਾਰ ਦਿ ਸਟੱਡੀ ਆਫ਼ ਸੋਸ਼ਲ ਸਿਸਟਮਜ਼’ ਦੇ ਪ੍ਰੋਫੈਸਰ ਨੂੰ ਤੁਰੰਤ ਪ੍ਰਭਾਵ ਨਾਲ ਸੇਵਾ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ।
ਹੁਕਮਾਂ ਵਿਚ ਕਿਹਾ ਗਿਆ ਹੈ ਕਿ ਅੰਦਰੂਨੀ ਕਮੇਟੀ ਨੇ ਪ੍ਰੋਫੈਸਰ ਖ਼ਿਲਾਫ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਕੀਤੀ ਅਤੇ ਇਸ ਦੇ ਨਤੀਜਿਆਂ ਦੇ ਆਧਾਰ ’ਤੇ ਸਖ਼ਤ ਸਜ਼ਾ ਦੀ ਸਿਫ਼ਾਰਸ਼ ਕੀਤੀ। ਵਾਈਸ ਚਾਂਸਲਰ ਸ਼ਾਂਤੀਸ਼੍ਰੀ ਡੀ. ਪੰਡਿਤ ਦੇ ਦਸਤਖ਼ਤਾਂ ਵਾਲੇ ਹੁਕਮਾਂ ਵਿਚ ਕਿਹਾ ਗਿਆ ਕਿ ਯੋਗ ਪ੍ਰਕਿਰਿਆ ਦੀ ਪਾਲਣਾ ਕਰਨ, ਸਾਰੇ ਉਪਲਬਧ ਤੱਥਾਂ ’ਤੇ ਵਿਚਾਰ ਕਰਨ ਅਤੇ ਅੰਦਰੂਨੀ ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਯੂਨੀਵਰਸਿਟੀ ਦੀ ਸੇਵਾ ਤੋਂ ਬਰਖ਼ਾਸਤਗੀ ਦੀ ਸਜ਼ਾ ਦਿੱਤੀ ਜਾਂਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
