JNU ਵਿਦਿਆਰਥੀ ਸੰਘ ਦੇ ਮਾਰਚ ਤੋਂ ਪਹਿਲਾਂ ਸੰਸਦ ਦੇ ਨੇੜੇ-ਤੇੜੇ ਧਾਰਾ 144 ਲਾਗੂ

Monday, Nov 18, 2019 - 12:00 PM (IST)

JNU ਵਿਦਿਆਰਥੀ ਸੰਘ ਦੇ ਮਾਰਚ ਤੋਂ ਪਹਿਲਾਂ ਸੰਸਦ ਦੇ ਨੇੜੇ-ਤੇੜੇ ਧਾਰਾ 144 ਲਾਗੂ

ਨਵੀਂ ਦਿੱਲੀ— ਜਵਾਹਰਲਾਲ ਨਹਿਰੂ ਯੂਨੀਵਰਸਿਟੀ 'ਚ ਫੀਸ ਵਾਧੇ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਪ੍ਰਸ਼ਾਸਨ ਨੇ ਥੋੜ੍ਹੀ ਨਰਮੀ ਜ਼ਰੂਰ ਦਿਖਾਈ ਪਰ ਵਿਦਿਆਰਥੀ ਹਾਲੇ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਅੜੇ ਹੋਏ ਹਨ। ਵਿਦਿਆਰਥੀ ਸੰਘ ਦੇ ਮੈਂਬਰ ਅਤੇ ਹੋਰ ਵਿਦਿਆਰਥੀ ਪ੍ਰਸ਼ਾਸਨ ਵਲੋਂ ਫੀਸ ਵਧਾਏ ਜਾਣ ਦੇ ਫੈਸਲੇ ਨੂੰ ਪੂਰੀ ਤਰ੍ਹਾਂ ਵਾਪਸ ਲੈਣ ਦੀ ਮੰਗ ਕਰਦੇ ਹੋਏ ਸੋਮਵਾਰ ਨੂੰ ਸੰਸਦ ਤੱਕ ਮਾਰਚ ਕਰਨ ਵਾਲੇ ਹਨ। ਇਸੇ ਦੇ ਮੱਦੇਨਜ਼ਰ ਅੱਜ ਯਾਨੀ ਸੋਮਵਾਰ ਸਵੇਰ ਤੋਂ ਹੀ ਜੇ.ਐੱਨ.ਯੂ. ਕੈਂਪਸ ਦੇ ਬਾਹਰ ਭਾਰੀ ਗਿਣਤੀ 'ਚ ਸੁਰੱਖਿਆ ਫੋਰਸਾਂ ਦੀ ਤਾਇਨਾਤੀ ਨਜ਼ਰ ਆਈ। ਉੱਥੇ ਹੀ ਸੰਸਦ ਭਵਨ ਦੇ ਨੇੜਲੇ ਇਲਾਕਿਆਂ 'ਚ ਸੁਰੱਖਿਆ ਦੀ ਦ੍ਰਿਸ਼ਟੀ ਨਾਲ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।

PunjabKesariਉੱਥੇ ਹੀ ਦੂਜੇ ਪਾਸੇ ਯੂਨੀਵਰਸਿਟੀ ਪ੍ਰਬੰਧਨ ਨੇ ਵਿਰੋਧ ਅਤੇ ਹੜਤਾਲ 'ਤੇ ਉਤਰੇ ਵਿਦਿਆਰਥੀਆਂ ਨੂੰ ਸਖਤ ਚਿਤਾਵਨੀ ਦਿੱਤੀ ਹੈ। ਯੂਨੀਵਰਸਿਟੀ ਦਾ ਕਹਿਣਾ ਹੈ ਕਿ ਜੇਕਰ ਵਿਦਿਆਰਥੀ ਹੜਤਾਲ ਤੋਂ ਵਾਪਸ ਨਹੀਂ ਆਏ ਤਾਂ ਉਨ੍ਹਾਂ ਦਾ ਦਾਖਲਾ ਰੱਦ ਕਰ ਦਿੱਤਾ ਜਾਵੇਗਾ। ਐਤਵਾਰ ਨੂੰ ਯੂਨੀਵਰਸਿਟੀ ਪ੍ਰਬੰਧਨ ਨੇ ਇਸ ਸੰਬੰਧ 'ਚ ਇਕ ਸਰਕੁਲਰ ਵੀ ਜਾਰੀ ਕੀਤਾ। ਇਸ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਤੋਂ ਵਾਪਸ ਆਪਣੀਆਂ ਜਮਾਤਾਂ 'ਚ ਜਾ ਕੇ ਪੜ੍ਹਾਈ ਕਰਨ ਦੀ ਅਪੀਲ ਕੀਤੀ ਗਈ ਸੀ।

PunjabKesariਸਰਕੁਲਰ 'ਚ ਇਹ ਵੀ ਕਿਹਾ ਗਿਆ ਹੈ ਕਿ ਯੂਨੀਵਰਸਿਟੀ ਸਿੱਖਿਆ ਪ੍ਰੋਗਰਾਮ ਦੇ ਅਧੀਨ ਆਉਣ ਵਾਲੀ 12 ਦਸੰਬਰ ਤੋਂ ਪ੍ਰੀਖਿਆਵਾਂ ਸ਼ੁਰੂ ਹੋਣ ਵਾਲੀਆਂ ਹਨ। ਅਜਿਹੇ 'ਚ ਵਿਦਿਆਰਥੀਆਂ ਕੋਲ ਪ੍ਰੀਖਿਆਵਾਂ ਦੀਆਂ ਤਿਆਰੀਆਂ ਕਰਨ ਲਈ ਕੁਝ ਹੀ ਸਮਾਂ ਬਚਿਆ ਹੈ। ਇਸ ਤੋਂ ਇਲਾਵਾ ਐੱਮਫਿਲ ਅਤੇ ਪੀਐੱਚਡੀ ਦੇ ਸੋਧ ਆਦਿ ਜਮ੍ਹਾ ਕਰਨ ਅਤੇ ਉਸ ਨੂੰ ਮੁਲਾਂਕਣ ਬਰਾਂਚ ਨੂੰ ਭੇਜਣ ਦੀ ਆਖਰੀ ਤਾਰੀਕ 31 ਦਸੰਬਰ ਤੈਅ ਕੀਤੀ। ਯੂਨੀਵਰਸਿਟੀ ਨੇ ਸਪੱਸ਼ਟ ਸ਼ਬਦਾਂ 'ਚ ਕਿਹਾ ਹੈ ਕਿ ਇਸ ਮਿਆਦ ਨੂੰ ਲੈ ਕੇ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਰਾਹਤ ਨਹੀਂ ਮਿਲੇਗੀ।


author

DIsha

Content Editor

Related News