CRPF 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਾਣੋ ਯੋਗਤਾ ਸਣੇ ਪੂਰਾ ਵੇਰਵਾ

06/05/2024 11:50:12 AM

ਨਵੀਂ ਦਿੱਲੀ- ਕੇਂਦਰੀ ਰਿਜ਼ਰਵ ਪੁਲਸ ਫੋਰਸ (CRPF) ਵਿਚ ਨੌਕਰੀ ਪ੍ਰਾਪਤ ਕਰਨ ਦੀ ਇੱਛਾ ਰੱਖਣ ਵਾਲੇ ਉਮੀਦਵਾਰਾਂ ਲਈ ਸੁਨਹਿਰੀ ਮੌਕਾ ਹੈ। ਇਸ ਦੇ ਲਈ CRPF ਨੇ ਫਿਜ਼ੀਓਥੈਰੇਪਿਸਟ ਦੀਆਂ ਅਸਾਮੀਆਂ ਤੇ ਭਰਤੀ ਦਾ ਐਲਾਨ ਕੀਤਾ ਹੈ। ਜੇਕਰ ਤੁਸੀਂ ਵੀ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਯੋਜਨਾ ਬਣਾ ਰਹੇ ਹੋ, ਤਾਂ ਤੁਸੀਂ ਅਧਿਕਾਰਤ ਵੈੱਬਸਾਈਟ http://crpf.gov.in ਰਾਹੀਂ ਅਪਲਾਈ ਕਰ ਸਕਦੇ ਹੋ। CRPF ਨੇ ਇਨ੍ਹਾਂ ਅਸਾਮੀਆਂ ਲਈ ਅਰਜ਼ੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਭਰਤੀ ਰਾਹੀਂ CRPF ਵਿਚ ਫਿਜ਼ੀਓਥੈਰੇਪਿਸਟ ਦੀਆਂ ਅਸਾਮੀਆਂ 'ਤੇ ਭਰਤੀ ਕੀਤੀ ਜਾਵੇਗੀ। ਜੇਕਰ ਤੁਸੀਂ ਵੀ ਇਸ CRPF ਭਰਤੀ ਲਈ ਅਪਲਾਈ ਕਰਨਾ ਚਾਹੁੰਦੇ ਹੋ, ਤਾਂ ਤੁਸੀਂ 24 ਜੂਨ ਨੂੰ ਜਾਂ ਇਸ ਤੋਂ ਪਹਿਲਾਂ ਅਪਲਾਈ ਕਰ ਸਕਦੇ ਹੋ।

ਵਿੱਦਿਅਕ ਯੋਗਤਾ

ਅਧਿਕਾਰਤ ਨੋਟੀਫਿਕੇਸ਼ਨ ਅਨੁਸਾਰ ਕੋਈ ਵੀ ਉਮੀਦਵਾਰ ਜੋ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨਾ ਚਾਹੁੰਦਾ ਹੈ, ਉਸ ਕੋਲ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਜਾਂ ਸੰਸਥਾ ਤੋਂ ਫਿਜ਼ੀਓਥੈਰੇਪੀ ਵਿਚ ਮਾਸਟਰ ਡਿਗਰੀ ਹੋਣੀ ਚਾਹੀਦੀ ਹੈ। ਨਾਲ ਹੀ ਉਮੀਦਵਾਰਾਂ ਨੂੰ ਸਬੰਧਤ ਖੇਤਰ ਵਿਚ ਤਜਰਬਾ ਵੀ ਹੋਣਾ ਚਾਹੀਦਾ ਹੈ। ਇਸ ਭਰਤੀ ਰਾਹੀਂ CRPF ਵਿਚ ਫਿਜ਼ੀਓਥੈਰੇਪਿਸਟ ਦੀਆਂ ਅਸਾਮੀਆਂ 'ਤੇ ਭਰਤੀ ਕੀਤੀ ਜਾਵੇਗੀ। 

ਉਮਰ ਹੱਦ

ਇਸ CRPF ਭਰਤੀ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ ਹੱਦ 40 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ, ਤਾਂ ਹੀ ਉਹ ਅਪਲਾਈ ਕਰਨ ਦੇ ਯੋਗ ਹੋਣਗੇ। ਇਨ੍ਹਾਂ ਅਸਾਮੀਆਂ ਲਈ ਜੋ ਵੀ ਉਮੀਦਵਾਰ ਚੁਣਿਆ ਜਾਂਦਾ ਹੈ, ਉਨ੍ਹਾਂ ਨੂੰ 55,000 ਰੁਪਏ ਮਹੀਨਾ ਤਨਖਾਹ ਦਿੱਤੀ ਜਾਵੇਗੀ।

ਇਸ ਤਰ੍ਹਾਂ ਹੁੰਦੀ ਹੈ ਇੱਥੇ ਚੋਣ

ਇਸ CRPF ਭਰਤੀ ਲਈ ਅਪਲਾਈ ਕਰਨ ਵਾਲੇ ਸਾਰੇ ਉਮੀਦਵਾਰਾਂ ਦੀ ਚੋਣ ਵਾਕ-ਇਨ ਇੰਟਰਵਿਊ ਰਾਹੀਂ ਕੀਤੀ ਜਾਵੇਗੀ। ਉਮੀਦਵਾਰਾਂ ਨੂੰ ਚੋਣ ਪ੍ਰਕਿਰਿਆ ਵਿਚ ਭਾਗ ਲੈਣ ਲਈ ਕੋਈ ਟੀਏ/ਡੀਏ ਪ੍ਰਾਪਤ ਨਹੀਂ ਹੋਵੇਗਾ।

ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


Tanu

Content Editor

Related News