ਆਂਗਣਵਾੜੀ 'ਚ 10ਵੀਂ ਪਾਸ ਲਈ ਨਿਕਲੀ ਭਰਤੀ, ਜਾਣੋ ਉਮਰ ਹੱਦ ਸਣੇ ਹੋਰ ਸ਼ਰਤਾਂ
Thursday, Jun 13, 2024 - 12:09 PM (IST)
ਨਵੀਂ ਦਿੱਲੀ- ਆਂਗਣਵਾੜੀ ਭਰਤੀ ਦੀ ਉਡੀਕ ਕਰ ਰਹੇ ਉਮੀਦਵਾਰਾਂ ਲਈ ਖ਼ੁਸ਼ਖ਼ਬਰੀ ਹੈ। ਰਾਜਸਥਾਨ ਵਿਚ ਆਂਗਣਵਾੜੀ ਵਿਚ 'ਸਾਥਿਨ' ਦੇ ਅਹੁਦਿਆਂ 'ਤੇ ਭਰਤੀ ਦਾ ਨੋਟੀਫ਼ਿਕੇਸ਼ਨ ਜਾਰੀ ਹੋ ਗਿਆ ਹੈ। ਇਨ੍ਹਾਂ ਅਹੁਦਿਆਂ 'ਤੇ 7 ਜੂਨ ਤੋਂ ਅਪਲਾਈ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਗਈ ਹੈ, ਅਜਿਹੇ ਵਿਚ ਜੋ ਉਮੀਦਵਾਰ ਇਸ ਭਰਤੀ ਵਿਚ ਸ਼ਾਮਲ ਹੋਣਾ ਚਾਹੁੰਦੇ ਹਨ, ਉਹ ਬਿਨਾਂ ਕਿਸੇ ਦੇਰੀ ਦੇ ਅਪਲਾਈ ਕਰ ਸਕਦੇ ਹਨ। ਅਪਲਾਈ ਕਰਨ ਦੀ ਆਖ਼ਰੀ ਤਾਰੀਖ਼ 9 ਜੁਲਾਈ 2024 ਸ਼ਾਮ 5 ਵਜੇ ਹੈ।
ਵਿੱਦਿਅਕ ਯੋਗਤਾ
ਰਾਜਸਥਾਨ ਆਂਗਣਵਾੜੀ ਦੀ ਇਸ ਭਰਤੀ ਲਈ ਸਿਰਫ਼ ਮਹਿਲਾ ਉਮੀਦਵਾਰ ਹੀ ਅਪਲਾਈ ਕਰ ਸਕਦੀਆਂ ਹਨ। ਇਸ ਦੇ ਲਈ ਉਨ੍ਹਾਂ ਦਾ 10ਵੀਂ ਪਾਸ ਹੋਣਾ ਜ਼ਰੂਰੀ ਹੈ। ਨਾਲ ਹੀ ਪੇਂਡੂ ਖੇਤਰਾਂ ਵਿਚ ਉਮੀਦਵਾਰ ਗ੍ਰਾਮ ਪੰਚਾਇਤ ਦਾ ਸਥਾਨਕ ਨਿਵਾਸੀ ਵੀ ਹੋਣਾ ਚਾਹੀਦਾ ਹੈ, ਜਿਸ ਲਈ ਚੋਣ ਕੀਤੀ ਜਾ ਰਹੀ ਹੈ। ਜੇਕਰ ਨਿਰਧਾਰਤ 10ਵੀਂ ਪਾਸ ਮਹਿਲਾ ਨਾ ਮਿਲਣ ਦੀ ਸਥਿਤੀ ਵਿਚ 8ਵੀਂ ਪਾਸ ਉਮੀਦਵਾਰ 'ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਿਸ ਪੰਚਾਇਤ ਅਧੀਨ ਇਹ ਅਸਾਮੀਆਂ ਭਰੀਆਂ ਜਾਣੀਆਂ ਹਨ, ਉਸ ਦਾ ਨਾਮ ਹੇਠਾਂ ਦਿੱਤੀ ਸਾਰਣੀ ਵਿਚ ਦਿੱਤਾ ਗਿਆ ਹੈ।
ਉਮਰ ਹੱਦ
ਸਾਥਿਨ ਅਹੁਦਿਆਂ ਲਈ ਅਪਲਾਈ ਕਰਨ ਲਈ ਮਹਿਲਾ ਉਮੀਦਵਾਰਾਂ ਦੀ ਉਮਰ ਘੱਟੋ-ਘੱਟ 21 ਅਤੇ ਵੱਧ ਤੋਂ ਵੱਧ 40 ਸਾਲ ਹੋਣੀ ਚਾਹੀਦੀ ਹੈ। ਪਰ ਅਨੁਸੂਚਿਤ ਜਾਤੀ, ਅਨੁਸੂਚਿਤ ਜਨਜਾਤੀ, ਓ. ਬੀ. ਸੀ, ਈ. ਡਬਲਯੂ. ਐਸ, ਵਿਧਵਾ, ਤਲਾਕਸ਼ੁਦਾ ਅਤੇ ਹੋਰ ਮਾਮਲਿਆਂ ਵਿਚ ਵੱਧ ਤੋਂ ਵੱਧ ਉਮਰ 45 ਸਾਲ ਨਿਰਧਾਰਤ ਕੀਤੀ ਗਈ ਹੈ। ਅਰਜ਼ੀ ਦੇਣ ਲਈ ਉਮੀਦਵਾਰਾਂ ਨੂੰ ਵਿਭਾਗ ਦੀ ਅਧਿਕਾਰਤ ਵੈੱਬਸਾਈਟ ਤੋਂ ਅਰਜ਼ੀ ਫਾਰਮ ਡਾਊਨਲੋਡ ਕਰਨਾ ਹੋਵੇਗਾ।
ਇੰਝ ਕਰੋ ਅਪਲਾਈ
ਆਂਗਣਵਾੜੀ ਸਾਥਿਨ ਦੀਆਂ ਇਨ੍ਹਾਂ ਅਸਾਮੀਆਂ ਲਈ ਉਮੀਦਵਾਰਾਂ ਨੂੰ ਆਫਲਾਈਨ ਅਪਲਾਈ ਕਰਨਾ ਹੋਵੇਗਾ। ਬਿਨੈਕਾਰ ਨੂੰ ਆਪਣੇ ਪੱਤਰ ਦੇ ਨਾਲ ਵਿਦਿਅਕ ਯੋਗਤਾ, ਸਰਟੀਫਿਕੇਟ, ਅਸਲ ਰਿਹਾਇਸ਼, ਜਾਤੀ ਸਰਟੀਫਿਕੇਟ, ਉਮਰ ਸਰਟੀਫਿਕੇਟ ਅਤੇ ਹੋਰ ਸਾਰੇ ਸਰਟੀਫਿਕੇਟਾਂ ਦੀਆਂ ਸਵੈ-ਪ੍ਰਮਾਣਿਤ ਫੋਟੋ ਕਾਪੀਆਂ ਨੱਥੀ ਕਰਨੀਆਂ ਹੋਣਗੀਆਂ ਹਨ। ਇਸ ਦੇ ਆਧਾਰ 'ਤੇ ਮੈਰਿਟ ਸੂਚੀ ਰਾਹੀਂ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।
ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।