ਨੌਕਰੀ ਦਿਵਾਉਣ ਦੇ ਨਾਂ ''ਤੇ ਠੱਗੀ ਕਰਨ ਵਾਲੇ ਗਿਰੋਹ ਦੇ ਤਿੰਨ ਲੋਕ ਨੋਇਡਾ ਤੋਂ ਗ੍ਰਿਫ਼ਤਾਰ

09/03/2020 1:39:20 PM

ਨੋਇਡਾ- ਮੋਬਾਇਲ ਫੋਨ ਬਣਾਉਣ ਵਾਲੀਆਂ ਬਹੁਰਾਸ਼ਟਰੀ ਕੰਪਨੀਆਂ 'ਚ ਨੌਕਰੀ ਦਿਵਾਉਣ ਦੇ ਨਾਂ 'ਤੇ ਬੇਰੋਜ਼ਗਾਰਾਂ ਨਾਲ ਠੱਗੀ ਕਰਨ ਵਾਲੇ ਤਿੰਨ ਲੋਕਾਂ ਨੂੰ ਥਾਣਾ ਸੂਰਜਪੁਰ ਪੁਲਸ ਨੇ ਅੱਜ ਯਾਨੀ ਵੀਰਵਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਸਹਾਇਕ ਪੁਲਸ ਸੁਪਰਡੈਂਟ ਪ੍ਰੀਤਮ ਪਾਲ ਸਿੰਘ ਨੇ ਦੱਸਿਆ ਕਿ ਨਵਾਦਾ ਪਿੰਡ ਦੇ ਰਹਿਣ ਵਾਲੇ ਅਮਿਤ ਕੁਮਾਰ ਨੇ ਥਾਣਾ ਸੂਰਜਪੁਰ 'ਚ ਰਿਪੋਰਟ ਦਰਜ ਕਰਵਾਈ ਸੀ ਕਿ ਸ਼ੰਭੂ ਦੁਬੇ, ਅਮਿਤ ਅਤੇ ਪ੍ਰੇਮਪਾਲ ਨਾਮੀ ਤਿੰਨ ਲੋਕਾਂ ਨੇ ਇਕ ਨਾਮੀ ਕੰਪਨੀ 'ਚ ਨੌਕਰੀ ਦਿਵਾਉਣ ਦੇ ਨਾਂ 'ਤੇ ਉਸ ਤੋਂ 5 ਹਜ਼ਾਰ ਰੁਪਏ ਲੈ ਲਏ। ਉਨ੍ਹਾਂ ਨੇ ਦੱਸਿਆ ਕਿ ਅਮਿਤ ਅਨੁਸਾਰ ਇਨ੍ਹਾਂ ਲੋਕਾਂ ਨੇ ਸੈਂਕੜੇ ਬੇਰੁਜ਼ਗਾਰ ਨੌਜਵਾਨਾਂ ਤੋਂ ਮੋਬਾਇਲ ਫੋਨ ਕੰਪਨੀ 'ਚ ਨੌਕਰੀ ਦਿਵਾਉਣ ਦੇ ਨਾਂ 'ਤੇ 5-5 ਹਜ਼ਾਰ ਰੁਪਏ ਲੈ ਲਏ।

ਉਨ੍ਹਾਂ ਨੇ ਦੱਸਿਆ ਕਿ ਘਟਨਾ ਦੀ ਰਿਪੋਰਟ ਦਰਜ ਕਰ ਕੇ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਅੱਜ ਯਾਨੀ ਵੀਰਵਾਰ ਨੂੰ ਸ਼ੰਭੂ ਦੁਬੇ, ਅਮਿਤ ਅਤੇ ਪ੍ਰੇਮ ਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਦੇ ਕੁਝ ਸਾਥੀ ਫਰਾਰ ਹਨ। ਪੁਲਸ ਉਨ੍ਹਾਂ ਦੀ ਤਲਾਸ਼ ਕਰ ਰਹੀ ਹੈ। ਪੁੱਛ-ਗਿੱਛ ਦੌਰਾਨ ਪੁਲਸ ਨੂੰ ਪਤਾ ਲੱਗਾ ਹੈ ਕਿ ਇਨ੍ਹਾਂ ਲੋਕਾਂ ਨੇ ਹੁਣ ਤੱਕ ਸੈਂਕੜੇ ਬੇਰੁਜ਼ਗਾਰ ਨੌਜਵਾਨਾਂ ਨਾਲ ਠੱਗੀ ਕੀਤੀ ਹੈ।


DIsha

Content Editor

Related News