ਹਰਿਆਣਾ ''ਚ ਯੋਗਤਾ ਦੇ ਆਧਾਰ ''ਤੇ ਨੌਕਰੀਆਂ ਦੂਜੇ ਸੂਬਿਆਂ ਲਈ ਰੋਲ ਮਾਡਲ: ਖੱਟੜ

06/29/2019 6:23:07 PM

ਰੋਹਤਕ—ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਹੈ ਕਿ ਸੂਬੇ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ 'ਚ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਹ ਵਿਵਸਥਾ ਹੋਰ ਸੂਬਿਆਂ ਲਈ ਵੀ ਰੋਲ ਮਾਡਲ ਬਣ ਚੁੱਕੀ ਹੈ। ਸੀ. ਐੱਮ. ਖੱਟੜ ਨੇ ਇੱਥੇ ਇੱਕ ਪ੍ਰੋਗਰਾਮ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ 'ਚ ਭਰਾ-ਭਤੀਜਾਵਾਦ ਦੇ ਆਧਾਰ 'ਤੇ ਨੌਕਰੀਆਂ ਦਿੱਤੀਆਂ ਜਾਂਦੀਆਂ ਸੀ ਪਰ ਇਤਿਹਾਸ 'ਚ ਪਹਿਲੀ ਵਾਰ ਉਨ੍ਹਾਂ ਦੀ ਸਰਕਾਰ ਸੂਬੇ ਦੀ ਢਾਈ ਕਰੋੜ ਜਨਤਾ ਨੂੰ ਆਪਣਾ ਮੰਨ ਕੇ ਪਾਰਦਰਸ਼ੀ ਤਰੀਕੇ ਨਾਲ ਨੌਕਰੀਆਂ 'ਚ ਭਰਤੀ ਕੀਤੀ ਹੈ। ਸਰਕਾਰ ਦੀਆਂ ਇਨ੍ਹਾਂ ਨੀਤੀਆਂ ਤੋਂ ਜਨਤਾ ਨੂੰ ਇੱਕ ਚੰਗਾ ਸੁਨੇਹਾ ਵੀ ਮਿਲਿਆ ਹੈ। ਇਹੀ ਕਾਰਨ ਹੈ ਕਿ ਉਸ ਨੇ ਲੋਕ ਸਭਾ ਚੋਣਾਂ 'ਚ ਕੇਂਦਰ ਅਤੇ ਸੂਬਾ ਸਰਕਾਰ ਦੀ ਜਨਕਲਿਆਣਕਾਰੀ ਨੀਤੀਆਂ 'ਤੇ ਆਪਣੀ ਮੋਹਰ ਲਗਾਈ ਹੈ। 

ਮੁੱਖ ਮੰਤਰੀ ਦੇਰ ਰਾਤ ਤੱਕ ਰੋਹਤਕ 'ਚ ਆਯੋਜਿਤ ਇੱਕ ਪ੍ਰੋਗਰਾਮ ਨੂੰ ਸੰਬੋਧਿਤ ਕਰ ਰਹੇ ਸੀ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਦੀ ਚਰਚਾ ਅਤੇ ਗੂੰਜ ਦੂਜੇ ਸੂਬਿਆਂ 'ਚ ਵੀ ਹੈ। ਇਤਿਹਾਸ 'ਚ ਪਹਿਲੀ ਵਾਰ ਅਜਿਹਾ ਹੋ ਰਿਹਾ ਹੈ ਕਿ ਜਦੋਂ ਲੋਕਾਂ ਨੂੰ ਬਿਨਾਂ ਪਰਚੀ-ਖਰਚੀ ਅਤੇ ਨਿਰਪੱਖ ਤਰੀਕੇ ਨਾਲ ਯੋਗਤਾ ਦੇ ਆਧਾਰ 'ਤੇ ਨੌਕਰੀਆਂ ਮਿਲ ਰਹੀਆਂ ਹਨ। 

ਮੁੱਖ ਮੰਤਰੀ ਨੇ ਕਿਹਾ ਹੈ ਕਿ ਦੇਸ਼ 'ਚ ਐਮਰਜੈਂਸੀ ਲਗਾ ਕੇ 25 ਜੂਨ ਨੂੰ ਸੂਬੇ ਦੇ ਲੋਕਤੰਤਰ ਯੋਧਿਆਂ ਲਈ ਸਨਮਾਨ 'ਚ ਇੱਕ ਸ਼ਾਨਦਾਰ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਅਤੇ ਇਸ ਮੌਕੇ 'ਤੇ ਪ੍ਰੋਗਰਾਮ ਲਗਾਤਾਰ ਆਯੋਜਿਤ ਕੀਤਾ ਜਾਣਾ ਚਾਹੀਦਾ ਅਤੇ ਇਸ ਦੇ ਨਾਲ-ਨਾਲ ਸੂਬੇ 'ਚ ਰੱਥ ਯਾਤਰਾ ਵੀ ਕੱਢੀ ਜਾਵੇਗੀ। ਉਨ੍ਹਾਂ ਨੇ ਜੀ. ਐੱਸ. ਟੀ. ਅਤੇ ਨੋਟਬੰਦੀ ਦਾ ਜ਼ਿਕਰ ਕਰਦੇ ਹੋਏ ਕਿਹਾ ਹੈ ਕਿ ਵਿਰੋਧੀਆਂ ਨੇ ਇਨ੍ਹਾਂ ਦਾ ਵਿਰੋਧ ਕੀਤਾ ਪਰ ਵਪਾਰੀਆਂ ਨੇ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਗਲਤ ਆਦਤਾਂ 'ਤੇ ਰੋਕ ਲਗਾਉਣ ਲਈ ਸਮਾਜਿਕ ਪ੍ਰੋਗਰਾਮ ਆਯੋਜਿਤ ਕਰਨਾ ਬੇਹੱਦ ਜ਼ਰੂਰੀ ਹੈ। ਇਸ ਸੰਬੰਧ 'ਚ ਉਨ੍ਹਾਂ ਨੇ ਯੋਗ ਦਿਵਸ, ਵਾਤਾਵਰਨ ਦਿਵਸ, ਵਿਦਿਆਰਥੀ ਦਿਵਸ ਆਦਿ ਦਾ ਉਦਾਹਰਣ ਦਿੱਤਾ ਅਤੇ ਕਿਹਾ ਹੈ ਕਿ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਨੂੰ ਵਧਾਉਣਾ ਜ਼ਰੂਰੀ ਹੈ।


Iqbalkaur

Content Editor

Related News