ਰਾਜਸਥਾਨ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 13 ਹਲਾਕ
Friday, Sep 27, 2019 - 03:59 PM (IST)

ਜੋਧਪੁਰ—ਰਾਜਸਥਾਨ ਦੇ ਜੋਧਪੁਰ ਜ਼ਿਲੇ ਦੇ ਬਾਲੇਸਰ ਨੇੜੇ ਅੱਜ ਭਾਵ ਸ਼ੁੱਕਰਵਾਰ ਨੂੰ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ 'ਚ 13 ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਅਚਾਨਕ ਇੱਕ ਯਾਤਰੀ ਬੱਸ ਦਾ ਟਾਇਰ ਫੱਟਣ ਕਾਰਨ ਸਾਹਮਣੇ ਆ ਰਹੀ ਜੀਪ ਨਾਲ ਟੱਕਰਾ ਗਈ। ਮੌਕੇ 'ਤੇ ਪਹੁੰਚੀ ਪੁਲਸ ਪ੍ਰਸ਼ਾਸਨ ਨੇ ਜ਼ਖਮੀ ਲੋਕਾਂ ਨੂੰ ਹਸਪਤਾਲ ਪਹੁੰਚਾਇਆ। ਫਿਲਹਾਲ ਰਾਹਤ-ਬਚਾਅ ਕਾਰਜ ਜਾਰੀ ਹੈ।