ਜਲ ਸੈਨਾ ''ਚ ਭਰਤੀ ਹੋਣ ਦਾ ਸੁਨਹਿਰੀ ਮੌਕਾ, 12ਵੀਂ ਪਾਸ ਉਮੀਦਵਾਰ ਕਰਨ ਅਪਲਾਈ
Sunday, Nov 17, 2024 - 04:12 PM (IST)
ਨਵੀਂ ਦਿੱਲੀ- ਭਾਰਤੀ ਜਲ ਸੈਨਾ 'ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਸੁਨਹਿਰੀ ਮੌਕਾ ਆ ਗਿਆ ਹੈ। ਭਾਰਤੀ ਜਲ ਸੈਨਾ ਨੇ ਕਾਰਜਕਾਰੀ ਅਤੇ ਤਕਨੀਕੀ ਸ਼ਾਖਾ ਲਈ ਅਸਾਮੀਆਂ ਕੱਢੀਆਂ ਹਨ। B.Tech ਐਂਟਰੀ ਜੁਲਾਈ 2025 ਬੈਚ ਲਈ ਭਰਤੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਅਰਜ਼ੀ ਦੀ ਪ੍ਰਕਿਰਿਆ 06 ਦਸੰਬਰ 2024 ਤੋਂ ਸ਼ੁਰੂ ਹੋ ਰਹੀ ਹੈ। ਅਰਜ਼ੀ ਫਾਰਮ ਭਰਨ ਦੀ ਆਖਰੀ ਤਾਰੀਖ਼ 20 ਦਸੰਬਰ 2024 ਹੈ। ਇਸ ਸਮੇਂ ਦੌਰਾਨ ਉਮੀਦਵਾਰਾਂ ਨੂੰ ਭਾਰਤੀ ਜਲ ਸੈਨਾ ਦੀ ਅਧਿਕਾਰਤ ਵੈੱਬਸਾਈਟ 'ਤੇ ਅਪਲਾਈ ਕਰਨਾ ਹੋਵੇਗਾ।
ਕੁੱਲ ਅਹੁਦੇ
ਇਸ ਭਰਤੀ ਪ੍ਰਕਿਰਿਆ ਜ਼ਰੀਏ ਕੁੱਲ 36 ਅਹੁਦੇ ਭਰੇ ਜਾਣਗੇ।
ਯੋਗਤਾ
ਉਮੀਦਵਾਰਾਂ ਨੂੰ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 10+2 ਯਾਨੀ 12ਵੀਂ ਦੀ ਪ੍ਰੀਖਿਆ ਵਿਚ ਫਿਜ਼ਿਕਸ, ਕੈਮਿਸਟਰੀ, ਮੈਥ (PCM) ਵਿਸ਼ੇ ਵਿਚ ਘੱਟੋ-ਘੱਟ 70 ਫ਼ੀਸਦੀ ਅੰਕ ਹੋਣੇ ਚਾਹੀਦੇ ਹਨ। ਇਸ ਤੋਂ ਇਲਾਵਾ ਉਮੀਦਵਾਰਾਂ ਨੂੰ 10ਵੀਂ ਅਤੇ 12ਵੀਂ 'ਚ ਅੰਗਰੇਜ਼ੀ ਵਿਸ਼ੇ 'ਚ 50 ਫੀਸਦੀ ਅੰਕ ਹੋਣੇ ਚਾਹੀਦੇ ਹਨ। ਇਸ ਤੋਂ ਇਲਾਵਾ ਉਮੀਦਵਾਰਾਂ ਲਈ JEEMAIN 2024 ਪਾਸ ਕਰਨਾ ਵੀ ਜ਼ਰੂਰੀ ਹੈ।
ਉਮਰ ਹੱਦ
ਜਲ ਸੈਨਾ ਦੀ ਇਸ ਭਰਤੀ ਪ੍ਰਕਿਰਿਆ ਵਿਚ ਹਿੱਸਾ ਲੈਣ ਲਈ ਉਮੀਦਵਾਰਾਂ ਦੀ ਜਨਮ ਤਾਰੀਖ਼ 02 ਜਨਵਰੀ 2006 ਤੋਂ 01 ਜੁਲਾਈ 2008 ਤੱਕ ਹੋਣੀ ਚਾਹੀਦੀ ਹੈ।
ਕੱਦ-
ਉਮੀਦਵਾਰਾਂ ਦੀ ਹਾਈਟ 157 ਸੈਂਟੀਮੀਟਰ ਹੋਣੀ ਚਾਹੀਦੀ ਹੈ।
ਚੋਣ ਪ੍ਰਕਿਰਿਆ-
ਉਮੀਦਵਾਰਾਂ ਦੀ ਚੋਣ ਇਸ ਭਰਤੀ ਵਿਚ ਸਿੱਧੇ JEEMAIN 2024 ਕਾਮਨ ਰੈਂਕ ਲਿਸਟ (CRL-2024) ਦੇ ਆਧਾਰ 'ਤੇ ਕੀਤੀ ਜਾਵੇਗੀ। ਇਸ ਆਧਾਰ 'ਤੇ ਉਮੀਦਵਾਰਾਂ ਨੂੰ SSB ਇੰਟਰਵਿਊ ਲਈ ਸ਼ਾਰਟਲਿਸਟ ਕੀਤਾ ਜਾਵੇਗਾ। ਜਿਸ ਤੋਂ ਬਾਅਦ ਮੈਰਿਟ ਸੂਚੀ ਤਿਆਰ ਕੀਤੀ ਜਾਵੇਗੀ।
ਅਰਜ਼ੀ ਫ਼ੀਸ
ਇਸ ਭਰਤੀ ਵਿਚ ਸਾਰੀਆਂ ਸ਼੍ਰੇਣੀਆਂ ਦੇ ਉਮੀਦਵਾਰ ਮੁਫ਼ਤ ਵਿਚ ਫਾਰਮ ਭਰ ਸਕਦੇ ਹਨ। ਭਰਤੀ ਨਾਲ ਸਬੰਧਤ ਕਿਸੇ ਵੀ ਹੋਰ ਜਾਣਕਾਰੀ ਲਈ ਉਮੀਦਵਾਰ ਭਾਰਤੀ ਜਲ ਸੈਨਾ ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।