ਪੱਤਰਕਾਰ ਕਤਲ ਮਾਮਲਾ : ਡੇਰਾ ਸੱਚਾ ਸੌਦਾ ਮੁਖੀ ਨੂੰ ਬਰੀ ਕਰਨ ਵਿਰੁੱਧ ਅਪੀਲ ’ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ

Tuesday, Aug 11, 2026 - 08:13 AM (IST)

ਪੱਤਰਕਾਰ ਕਤਲ ਮਾਮਲਾ : ਡੇਰਾ ਸੱਚਾ ਸੌਦਾ ਮੁਖੀ ਨੂੰ ਬਰੀ ਕਰਨ ਵਿਰੁੱਧ ਅਪੀਲ ’ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ

ਨਵੀਂ ਦਿੱਲੀ (ਏਜੰਸੀ) - ਸੁਪਰੀਮ ਕੋਰਟ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ਦੇ ਖਿਲਾਫ ਅਪੀਲ ’ਤੇ ਸੁਣਵਾਈ ਕਰਨ ਲਈ ਤਿਆਰ ਹੋ ਗਿਆ, ਜਿਸ ’ਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਇਕ ਪੱਤਰਕਾਰ ਦੇ 2002 ’ਚ ਹੋਏ ਕਤਲ ਦੇ ਮਾਮਲੇ ’ਚ ਬਰੀ ਕਰ ਦਿੱਤਾ ਗਿਆ ਸੀ। ਚੀਫ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਜੋਏਮਾਲਿਆ ਬਾਗਚੀ ਤੇ ਜਸਟਿਸ ਵੀ. ਮੋਹਨਾ ਦੀ ਬੈਂਚ ਨੇ ਕਿਹਾ, ‘‘ਇਸ ਮਾਮਲੇ ’ਤੇ ਵਿਚਾਰ ਕਰਨ ਦੀ ਲੋੜ ਹੈ।’’

ਪੜ੍ਹੋ ਇਹ ਵੀ - ਔਰਤਾਂ ਦੇ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ, ਫਿਰ 2-2 ਲੱਖ ! ਬਿਹਾਰ ਸਰਕਾਰ ਲਿਆ ਰਹੀ ਨਵੀਂ ਯੋਜਨਾ

ਅਦਾਲਤ ਨੇ ਮਾਰੇ ਗਏ ਪੱਤਰਕਾਰ ਦੇ ਪੁੱਤਰ ਅਰਿਦਮਨ ਦੀ ਅਪੀਲ ਨੂੰ 16 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਹਫ਼ਤੇ ’ਚ ਅੰਤਿਮ ਸੁਣਵਾਈ ਲਈ ਸੂਚੀਬੱਧ ਕੀਤਾ। ਰਾਮ ਰਹੀਮ ਵੱਲੋਂ ਪੇਸ਼ ਵਕੀਲ ਨੇ ਬੈਂਚ ਨੂੰ ਦੱਸਿਆ ਕਿ ਸੂਬੇ ਨੇ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦਿੰਦੇ ਹੋਏ ਕੋਈ ਅਪੀਲ ਦਾਖਲ ਨਹੀਂ ਕੀਤੀ ਹੈ। ਅਦਾਲਤ ਨੇ ਕਿਹਾ ਕਿ ਇਹ ਮਾਮਲਾ ਹਾਈ ਕੋਰਟ ਵੱਲੋਂ ਸਜ਼ਾ ਪਲਟਣ ਦਾ ਹੈ। ਬੈਂਚ ਨੇ ਇਹ ਵੀ ਕਿਹਾ, ‘‘ਅਸੀਂ ਇਸ ਗੱਲ ਤੋਂ ਵੀ ਪੂਰੀ ਤਰ੍ਹਾਂ ਵਾਕਫ਼ ਹਾਂ ਕਿ ਹੋ ਸਕਦਾ ਹੈ ਕਿ ਸੂਬਾ ਸਰਕਾਰ ਅਪੀਲ ਨਾ ਕਰੇ।’’

ਪੜ੍ਹੋ ਇਹ ਵੀ - ਹੁਣ 2 ਨਹੀਂ, 3  ਬੱਚੇ! ਜ਼ਿਆਦਾ ਬੱਚਿਆਂ ਦੇ ਜਨਮ ਨੂੰ ਲੈ ਕੇ ਵੱਡਾ ਐਲਾਨ ਕਰਨ ਦੀ ਤਿਆਰੀ 'ਚ ਵਿਜੇ ਸਰਕਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News