ਪੱਤਰਕਾਰ ਕਤਲ ਮਾਮਲੇ ''ਚ ਰਾਮ ਰਹੀਮ ਦੋਸ਼ੀ ਕਰਾਰ

01/11/2019 6:48:31 PM

ਪੰਚਕੂਲਾ— ਹਰਿਆਣਾ ਪੱਤਰਕਾਰ ਰਾਮਚੰਦਰ ਛੱਤਰਪਤੀ ਦੇ ਕਤਲ ਮਾਮਲੇ 'ਚ ਪੰਚਕੂਲਾ ਦੀ ਸੈਪਸ਼ਲ ਸੀ.ਬੀ.ਆਈ. ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤਾ ਹੈ। ਪੰਚਕੂਲਾ ਦੀ ਵਿਸ਼ੇਸ਼ ਸੀ.ਬੀ.ਆਈ. ਕੋਰਟ ਦੇ ਜੱਜ ਜਗਦੀਪ ਸਿੰਘ ਨੇ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਇਸ ਮਾਮਲੇ 'ਚ ਦੋਸ਼ੀ ਠਹਿਰਾਇਆ ਹੈ। ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਹੁਣ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ 17 ਜਨਵਰੀ ਨੂੰ ਸਜ਼ਾ ਸੁਣਾਈ ਜਾਵੇਗੀ। ਰੋਹਤਕ ਦੀ ਸੁਨਾਰੀਆ ਜੇਲ 'ਚ ਬੰਦ ਡੇਰਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਦੀ ਪੇਸ਼ੀ ਵੀਡੀਓ ਕਾਨਫਰੈਂਸਿੰਗ ਰਾਹੀਂ ਹੋਈ। ਇਸ ਫੈਸਲੇ ਦੇ ਮੱਦੇਨਜ਼ਰ ਡੇਰਾ ਸੱਚਾ ਸੌਦਾ, ਸੁਨਾਰੀਆ ਜੇਲ ਅਤੇ ਵਿਸ਼ੇਸ਼ ਅਦਾਲਤ ਦੇ ਬਾਹਰ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਸਨ। ਪੰਜਾਬ ਅਤੇ ਹਰਿਆਣਾ ਪੁਲਸ ਨੇ ਅਲਰਟ ਜਾਰੀ ਕੀਤਾ ਸੀ। ਪਹਿਲਾਂ ਪੁਲਸ ਗੁਰਮੀਤ ਰਾਮ ਰਹੀਮ ਦੀ ਕੋਰਟ 'ਚ ਪੇਸ਼ੀ ਨੂੰ ਲੈ ਕੇ ਪਰੇਸ਼ਾਨ ਸੀ ਪਰ ਬਾਅਦ 'ਚ ਵੀਡੀਓ ਕਾਨਫਰੈਂਸਿੰਗ ਰਾਹੀਂ ਹੀ ਇਸ ਮਾਮਲੇ 'ਚ ਉਸ ਨੂੰ ਪੇਸ਼ ਕਰਨ ਦਾ ਫਰਮਾਨ ਜਾਰੀ ਕੀਤਾ ਗਿਆ। ਸੁਣਵਾਈ ਤੋਂ ਪਹਿਲਾਂ ਪੰਚਕੂਲਾ 'ਚ ਸੀ.ਬੀ.ਆਈ. ਦੀ ਸਪੈਸ਼ਲ ਕੋਰਟ ਦਾ ਸੁਰੱਖਿਆ ਘੇਰਾ ਵਧਾ ਦਿੱਤਾ ਗਿਆ ਹੈ। ਯੌਨ ਸ਼ੋਸ਼ਣ ਕੇਸ 'ਚ ਰਾਮ ਰਹੀਮ ਨੂੰ ਸਜ਼ਾ ਤੋਂ ਬਾਅਦ ਪਿਛਲੀ ਵਾਰ ਹੋਈ ਹਿੰਸਾ ਨੂੰ ਦੇਖਦੇ ਹੋਏ ਪ੍ਰਸ਼ਸ਼ਾਸਨ ਵੱਲੋਂ ਸੁਰੱਖਿਆ ਇੰਤਜ਼ਾਮ ਕੀਤੇ ਗਏ ਸਨ। ਰਾਮ ਰਹੀਮ ਨੂੰ ਵੀਡੀਓ ਕਾਨਫਰੈਂਸਿੰਗ ਰਾਹੀਂ ਕੋਰਟ 'ਚ ਪੇਸ਼ ਕੀਤਾ ਗਿਆ ਹੈ। ਸੁਣਵਾਈ ਦੌਰਾਨ ਮੀਡੀਆ ਨੂੰ ਅਦਾਲਤ ਤੋਂ ਬਾਹਰ ਰੱਖਿਆ ਗਿਆ। ਵਿਸ਼ੇਸ਼ ਕੋਰਟ ਨੇ ਰਾਮ ਰਹੀਮ ਤੋਂ ਇਲਾਵਾ ਇਸ ਮਾਮਲੇ 'ਚ ਤਿੰਨ ਹੋਰ ਦੋਸ਼ੀਆਂ ਨੂੰ ਮੁਜਰਿਮ ਮੰਨਿਆ। ਕੋਰਟ ਕੈਂਪਸ ਅਤੇ ਨੇੜੇ-ਤੇੜੇ ਦਾ ਇਲਾਕਾ ਛਾਉਣੀ 'ਚ ਤਬਦੀਲ ਹੋ ਗਿਆ ਹੈ। ਯੌਨ ਸ਼ੋਸ਼ਣ ਕੇਸ 'ਚ ਰਾਮ ਰਹੀਮ ਨੂੰ ਸਜ਼ਾ ਤੋਂ ਬਾਅਦ ਪਿਛਲੀ ਵਾਰ ਹੋਈ ਹਿੰਸਾ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਇਸ ਸਮੇਂ ਕੋਰਟ 'ਚ ਸੁਣਵਾਈ ਚੱਲ ਰਹੀ ਹੈ। ਰਾਮ ਰਹੀਮ ਨੂੰ ਵੀਡੀਓ ਕਾਨਫਰੈਂਸਿਗ ਰਾਹੀਂ ਕੋਰਟ 'ਚ ਪੇਸ਼ ਕੀਤਾ ਗਿਆ ਹੈ। ਕੋਰਟ 'ਚ ਡਾਕਟਰਾਂ ਦੀ ਟੀਮ ਬੁਲਾਈ ਗਈ ਹੈ, ਜੋ ਕੋਰਟ ਰੂਮ ਦੇ ਨਾਲ ਬਣੇ ਕਮਰੇ 'ਚ ਤਿੰਨਾਂ ਦੋਸ਼ੀਆਂ ਦਾ ਮੈਡੀਕਲ ਚੈਕਅੱਪ ਕਰ ਰਹੀ ਹੈ।

ਪੰਚਕੂਲਾ 'ਚ ਸੀ.ਬੀ.ਆਈ. ਸਪੈਸ਼ਲ ਕੋਰਟ ਦੀ ਸੁਰੱਖਿਆ ਵਿਵਸਥਾ ਬਾਰੇ ਜਾਣਕਾਰੀ ਦਿੰਦੇ ਹੋਏ ਡੀ.ਸੀ.ਪੀ. ਕਮਲਦੀਪ ਗੋਇਲ ਨੇ ਕਿਹਾ,''ਭਾਰੀ ਗਿਣਤੀ 'ਚ ਪੁਲਸ ਫੋਰਸ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। ਕੋਰਟ ਕੈਂਪਸ 'ਚ 500 ਦੀ ਗਿਣਤੀ 'ਚ ਪੁਲਸ ਕਰਮਚਾਰੀਆਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। ਇੱਥੇ ਬੈਰੀਕੇਡਿੰਗ ਵੀ ਕਰ ਦਿੱਤੀ ਗਈ ਹੈ।'' ਰਾਮ ਰਹੀਮ ਨਾਲ ਜੁੜੇ ਫੈਸਲੇ ਕਾਰਨ ਹਰਿਆਣਾ ਅਤੇ ਪੰਜਾਬ 'ਚ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ। ਪੰਚਕੂਲਾ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ 'ਚ ਚੱਲ ਰਹੇ ਇਸ ਮਾਮਲੇ 'ਚ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਵੀਡੀਓ ਕਾਨਫਰੈਂਸਿੰਗ ਰਾਹੀਂ ਪੇਸ਼ ਕੀਤਾ ਗਿਆ, ਜਦੋਂ ਕਿ ਹੋਰ ਦੋਸ਼ੀ ਸਿੱਧੇ ਤੌਰ 'ਤੇ ਕੋਰਟ 'ਚ ਹਾਜ਼ਰ ਹੋਏ। ਜ਼ਿਕਰਯੋਗ ਹੈ ਕਿ ਗੁਰਮੀਤ ਰਾਮ ਰਹੀਮ ਇਸ ਸਮੇਂ ਰੋਹਤਕ ਦੀ ਸੁਨਾਰੀਆ ਜੇਲ 'ਚ ਬੰਦ ਹਨ। ਜ਼ਿਕਰਯੋਗ ਹੈ ਕਿ ਰਾਮ ਰਹੀਮ ਨੂੰ ਸਾਧਵੀ ਯੌਨ ਸ਼ੋਸ਼ਣ ਮਾਮਲੇ 'ਚ ਦੋਸ਼ੀ ਕਰਾਰ ਦਿੱਤੇ ਜਾਣ ਦੇ ਤੁਰੰਤ ਬਾਅਦ ਪੰਚਕੂਲਾ ਸਮੇਤ ਕਈ ਜਗ੍ਹਾ ਦੰਗੇ, ਆਗਜਨੀ ਅਤੇ ਭੰਨ-ਤੋੜ ਹੋਈ ਸੀ। ਰਾਜ ਸਰਕਾਰ ਅਜਿਹੀਆਂ ਘਟਨਾਵਾਂ ਦੁਬਾਰਾ ਨਹੀਂ ਹੋਣ ਦੇਣਾ ਚਾਹੁੰਦੀ ਹੈ। ਪੱਤਰਕਾਰ ਰਾਮਚੰਦਰ ਛੱਤਰਪਤੀ ਕਤਲਕਾਂਡ ਕਰੀਬ 16 ਸਾਲ ਪੁਰਾਣਾ ਹੈ ਅਤੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਸ 'ਚ ਦੋਸ਼ੀ ਹਨ। ਸਾਲ 2002 'ਚ ਪੱਤਰਕਾਰ ਰਾਮਚੰਦਰ ਛੱਤਰਪਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।


DIsha

Content Editor

Related News