ਪੱਤਰਕਾਰ ਰਾਜਦੇਵ ਰੰਜਨ ਕਤਲਕਾਂਡ ''ਚ ਸੁਪਰੀਮ ਕੋਰਟ ਨੇ ਸੀ.ਬੀ.ਆਈ. ਕੋਲੋਂ ਮੰਗੀ ਰਿਪੋਰਟ

11/18/2017 10:02:02 AM

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਪੱਤਰਕਾਰ ਰਾਜਦੇਵ ਰੰਜਨ ਕਤਲਕਾਂਡ ਵਿਚ ਦੋਸ਼ੀ ਮੁਹੰਮਦ ਕੈਫ ਅਤੇ ਮੁਹੰਮਦ ਜਾਵੇਦ ਦੇ ਨਾਲ ਰਾਜਦ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਦੇ ਪੁੱਤਰ ਅਤੇ ਬਿਹਾਰ ਦੇ ਸਾਬਕਾ ਮੰਤਰੀ ਤੇਜ ਪ੍ਰਤਾਪ ਯਾਦਵ ਦੀਆਂ ਅਖਬਾਰਾਂ ਵਿਚ ਛਪੀਆਂ ਤਸਵੀਰਾਂ ਅਤੇ ਵੀਡੀਓਜ਼ ਨਾਲ ਸਬੰਧਤ ਮਾਮਲੇ ਦੀ ਜਾਂਚ ਸਬੰਧੀ ਸ਼ੁੱਕਰਵਾਰ ਨੂੰ ਸੀ. ਬੀ. ਆਈ. ਕੋਲੋਂ ਉਸ ਦਾ ਜਵਾਬ ਮੰਗਿਆ। ਜਸਟਿਸ ਦੀਪਕ ਮਿਸ਼ਰਾ, ਜਸਟਿਸ ਏ. ਐੱਮ. ਖਾਨਵਿਲਕਰ ਅਤੇ ਡੀ. ਵਾਈ. ਚੰਦਰਚੂੜ ਦੀ ਬੈਂਚ ਨੂੰ ਇਸੇ ਦੌਰਾਨ ਸੀ. ਬੀ. ਆਈ. ਵਲੋਂ ਵਧੀਕ ਸਾਲੀਸਿਟਰ  ਜਨਰਲ ਤੁਸ਼ਾਰ ਮਹਿਤਾ ਨੇ ਦੱਸਿਆ ਕਿ ਜਾਂਚ ਏਜੰਸੀ ਨੇ 22 ਅਗਸਤ ਨੂੰ ਇਸ ਕਤਲਕਾਂਡ ਵਿਚ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਵਿਚ ਦੋਸ਼ ਪੱਤਰ ਦਾਇਰ ਕਰ ਦਿੱਤਾ ਹੈ। ਇਹ ਦੋਵੇਂ ਦੋਸ਼ੀ ਇਸ ਸਮੇਂ ਨਿਆਇਕ ਹਿਰਾਸਤ ਵਿਚ ਹਨ। ਰੰਜਨ ਦੀ 13 ਮਈ ਨੂੰ ਸੀਵਾਨ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।