''ਮਜ਼ਾਕ ਦਾ ਵਿਸ਼ਾ ਬਣ ਗਈ ਹੈ ਆਮ ਆਦਮੀ ਪਾਰਟੀ''

Saturday, Jun 29, 2019 - 04:03 PM (IST)

''ਮਜ਼ਾਕ ਦਾ ਵਿਸ਼ਾ ਬਣ ਗਈ ਹੈ ਆਮ ਆਦਮੀ ਪਾਰਟੀ''

ਨਵੀਂ ਦਿੱਲੀ (ਭਾਸ਼ਾ)— ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ. ਪੀ. ਨੱਡਾ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ (ਆਪ) ਮਜ਼ਾਕ ਦਾ ਵਿਸ਼ਾ ਬਣ ਗਈ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਰਾਸ਼ਟਰੀ ਰਾਜਧਾਨੀ ਹੈ, ਇਸ ਲਈ ਦਿੱਲੀ ਲਈ ਸਕਾਰਾਤਮਕ ਰੁਖ਼ ਰੱਖਣ ਵਾਲੇ ਲੀਡਰਸ਼ਿਪ ਦੀ ਲੋੜ ਹੈ। ਨੱਡਾ ਨੇ ਭਾਜਪਾ ਦੀ ਸੂਬਾ ਕਾਰਜਕਾਰਨੀ ਕਮੇਟੀ ਦੀ ਬੈਠਕ ਦੇ ਦੂਜੇ ਦਿਨ ਦਿੱਲੀ ਇਕਾਈ ਦੇ ਨੇਤਾਵਾਂ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਨੂੰ ਅਗਲੇ ਸਾਲ ਦੀ ਸ਼ੁਰੂਆਤ ਵਿਚ ਹੋਣ ਵਾਲੀਆਂ (ਦਿੱਲੀ) ਵਿਧਾਨ ਸਭਾ ਚੋਣਾਂ ਲਈ ਇਕੱਠੇ ਮਿਲ ਕੇ ਕੰਮ ਕਰਨ ਨੂੰ ਕਿਹਾ। ਨੱਡਾ ਨੇ 2015 ਦੀਆਂ ਦਿੱਲੀ ਵਿਧਾਨ ਸਭਾ ਚੋਣਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਦਿੱਲੀ ਦੇ ਲੋਕਾਂ ਨੂੰ ਹੁਣ ਮਹਿਸੂਸ ਕਰਨਾ ਸ਼ੁਰੂ ਕਰ ਦਿੱਤਾ ਹੈ ਕਿ ਨੇਤਾਵਾਂ ਨੇ ਅਸਲ ਵਿਚ ਕੀ ਕੀਤਾ।

ਜ਼ਿਕਰਯੋਗ ਹੈ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ 'ਆਪ' ਪਾਰਟੀ ਨੇ 70 'ਚੋਂ 67 ਸੀਟਾਂ 'ਤੇ ਜਿੱਤ ਦਰਜ ਕੀਤੀ ਸੀ। ਨੱਡਾ ਨੇ ਕਿਹਾ ਕਿ 'ਆਪ' ਪਾਰਟੀ ਮਜ਼ਾਕ ਦਾ ਵਿਸ਼ਾ ਬਣ ਗਈ ਹੈ। ਰਾਸ਼ਟਰੀ ਰਾਜਧਾਨੀ ਹੋਣ ਦੇ ਨਾਤੇ ਦਿੱਲੀ ਨੂੰ ਇਕ ਅਜਿਹੇ ਲੀਡਰਸ਼ਿਪ ਦੀ ਲੋੜ ਹੈ, ਜਿਨ੍ਹਾਂ ਕੋਲ ਇਕ ਸਕਾਰਾਤਮਕ ਦ੍ਰਿਸ਼ਟੀ ਹੋਵੇ। ਉਨ੍ਹਾਂ ਨੇ ਕਿਹਾ ਕਿ ਦਿੱਲੀ ਵਿਚ ਲੋਕ ਅਰਵਿੰਦ ਕੇਜਰੀਵਾਲ ਸਰਕਾਰ ਤੋਂ ਖੁਸ਼ ਨਹੀਂ ਹਨ। ਉਨ੍ਹਾਂ ਨੇ ਭਰੋਸਾ ਜਤਾਇਆ ਕਿ ਭਾਜਪਾ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕਰੇਗੀ।


author

Tanu

Content Editor

Related News