ਚੇਅਰਮੈਨ ਧਨਖੜ ਨੇ ਜੇ. ਪੀ. ਨੱਢਾ ਨੂੰ ਐਲਾਨਿਆ ਰਾਜ ਸਭਾ ਦਾ ਨੇਤਾ

06/27/2024 7:24:40 PM

ਨਵੀਂ ਦਿੱਲੀ, (ਭਾਸ਼ਾ)- ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਤੇ ਕੇਂਦਰੀ ਮੰਤਰੀ ਜਗਤ ਪ੍ਰਕਾਸ਼ ਨੱਢਾ ਨੂੰ ਵੀਰਵਾਰ ਨੂੰ ਰਾਜ ਸਭਾ ’ਚ ਸਦਨ ਦਾ ਨੇਤਾ ਨਿਯੁਕਤ ਕੀਤਾ ਗਿਆ। ਚੇਅਰਮੈਨ ਜਗਦੀਪ ਧਨਖੜ ਨੇ ਉਪਰਲੇ ਸਦਨ ਵਿਚ ਇਹ ਐਲਾਨ ਕੀਤਾ।

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਵਲੋਂ ਦੋਹਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨ ਤੋਂ ਬਾਅਦ ਜਦੋਂ ਉਪਰਲੇ ਸਦਨ ਦੀ ਬੈਠਕ ਸ਼ੁਰੂ ਹੋਈ ਤਾਂ ਚੇਅਰਮੈਨ ਧਨਖੜ ਨੇ ਨੱਢਾ ਨੂੰ ਉਪਰਲੇ ਸਦਨ ਦਾ ਨੇਤਾ ਐਲਾਨ ਦਿੱਤਾ।

ਨੱਢਾ ਇਸ ਸਾਲ ਗੁਜਰਾਤ ਤੋਂ ਚੁਣੇ ਜਾਣ ਤੋਂ ਬਾਅਦ ਉੱਚ ਸਦਨ ’ਚ ਪਹੁੰਚੇ ਹਨ ਅਤੇ ਉਨ੍ਹਾਂ ਦਾ ਕਾਰਜਕਾਲ 2030 ਤੱਕ ਹੈ। ਨੱਢਾ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਅਤੇ ਰਸਾਇਣ ਅਤੇ ਖਾਦ ਮੰਤਰੀ ਵੀ ਹਨ। ਇਸ ਤੋਂ ਪਹਿਲਾਂ ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਪੀਯੂਸ਼ ਗੋਇਲ ਰਾਜ ਸਭਾ ’ਚ ਸਦਨ ਦੇ ਨੇਤਾ ਸਨ।


Rakesh

Content Editor

Related News