ਜੇ.ਪੀ. ਨੱਡਾ ਕੋਰੋਨਾ ਪਾਜ਼ੇਟਿਵ, ਟਵੀਟ ਕਰਕੇ ਦਿੱਤੀ ਜਾਣਕਾਰੀ
Monday, Jan 10, 2022 - 10:30 PM (IST)
ਨੈਸ਼ਨਲ ਡੈਸਕ- ਰੱਖਿਆ ਮੰਤਰੀ ਰਾਜਨਾਥ ਸਿੰਘ ਤੋਂ ਬਾਅਦ ਹੁਣ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਨੱਡਾ ਨੇ ਟਵੀਟ ਕਰ ਇਹ ਜਾਣਕਾਰੀ ਦਿੱਤੀ। ਜੇ.ਪੀ. ਨੱਡਾ ਨੇ ਖੁਦ ਘਰ 'ਚ ਹੀ ਇਕਾਂਤਵਾਸ ਕਰ ਲਿਆ ਹੈ। ਦੱਸ ਦੇਈਏ ਕਿ ਕੱਲ ਜੇ.ਪੀ. ਨੱਡਾ ਉਤਰ ਪ੍ਰਦੇਸ਼ ਦੇ ਪਾਰਟੀ ਅਹੁਦੇਦਾਰਾਂ ਦੇ ਨਾਲ ਬੈਠਕ ਕਰਨੀ ਸੀ।
ਇਹ ਖ਼ਬਰ ਪੜ੍ਹੋ- ਸੀਨੀਅਰ ਸਲਾਮੀ ਬੱਲੇਬਾਜ਼ਾਂ ਦੀ ਸ਼੍ਰੇਣੀ 'ਚ ਪਹੁੰਚੇ ਨਿਊਜ਼ੀਲੈਂਡ ਦੇ ਟਾਮ ਲਾਥਮ
ਨੱਡਾ ਨੇ ਟਵੀਟ ਕਰ ਕਿਹਾ ਕਿ ਸ਼ੁਰੂਆਤੀ ਲੱਛਣ ਦਿਖਣ 'ਤੇ ਮੈਂ ਆਪਣਾ ਕੋਵਿਡ ਟੈਸਟ ਕਰਵਾਇਆ। ਮੇਰੀ ਰਿਪੋਰਟ ਪਾਜ਼ੇਟਿਵ ਆਈ ਹੈ। ਹੁਣ ਮੈਂ ਸਿਹਤਮੰਦ ਮਹਿਸੂਸ ਕਰ ਰਿਹਾ ਹਾਂ। ਡਾਕਟਰ ਦੀ ਸਲਾਹ 'ਤੇ ਮੈਂ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ। ਪਿਛਲੇ ਕੁਝ ਦਿਨਾਂ ਵਿਚ ਜੋ ਲੋਕ ਵੀ ਮੇਰੇ ਸੰਪਰਕ ਵਿਚ ਆਏ ਹਨ, ਉਨ੍ਹਾਂ ਨੂੰ ਬੇਨਤੀ ਹੈ ਕਿ ਆਪਣੀ ਜਾਂਚ ਕਰਵਾ ਲੈਣ।
ਇਹ ਖ਼ਬਰ ਪੜ੍ਹੋ- NZ v BAN : ਲਾਥਮ ਤੇ ਬੋਲਟ ਦੀ ਬਦੌਲਤ ਨਿਊਜ਼ੀਲੈਂਡ ਦੀ ਮਜ਼ਬੂਤ ਸਥਿਤੀ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।