ਜੇ.ਪੀ. ਨੱਢਾ ਨੇ ਮੋਦੀ ਕੈਬਨਿਟ 'ਚ ਮੰਤਰੀ ਵਜੋਂ ਚੁੱਕੀ ਸਹੁੰ, ਹੁਣ ਕੌਣ ਹੋਵੇਗਾ ਭਾਜਪਾ ਦਾ ਕੌਮੀ ਪ੍ਰਧਾਨ ?
Monday, Jun 10, 2024 - 05:01 AM (IST)
ਨਵੀਂ ਦਿੱਲੀ (ਵਿਸ਼ੇਸ਼)- ਭਾਜਪਾ ਪ੍ਰਧਾਨ ਜੇ.ਪੀ. ਨੱਡਾ ਦੇ ਮੋਦੀ ਮੰਤਰੀ ਮੰਡਲ ’ਚ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਨਵੇਂ ਰਾਸ਼ਟਰੀ ਪ੍ਰਧਾਨ ਦੇ ਨਾਂ ਨੂੰ ਲੈ ਕੇ ਅਟਕਲਾਂ ਸ਼ੁਰੂ ਹੋ ਗਈਆਂ ਹਨ। ਇਸ ਦੇ ਲਈ ਕਈ ਨਾਂ ਚਰਚਾ ’ਚ ਹਨ। ਇਨ੍ਹਾਂ ’ਚ ਸਾਬਕਾ ਮੰਤਰੀ ਅਨੁਰਾਗ ਠਾਕੁਰ, ਬੀ.ਐੱਲ. ਸੰਤੋਸ਼ ਅਤੇ ਰਵੀਸ਼ੰਕਰ ਪ੍ਰਸਾਦ ਦੇ ਨਾਵਾਂ ਦੀ ਚਰਚਾ ਚੱਲ ਰਹੀ ਹੈ।
ਅਗਲੇ ਸਾਲ ਬਿਹਾਰ ’ਚ ਚੋਣਾਂ ਹੋਣੀਆਂ ਹਨ। ਅਜਿਹੇ ’ਚ ਭਾਜਪਾ ’ਚ ਬਿਹਾਰ ਤੋਂ ਵੀ ਨਵੇਂ ਪ੍ਰਧਾਨ ਦੇ ਨਾਂ ’ਤੇ ਚਰਚਾ ਚੱਲ ਰਹੀ ਹੈ। ਬਿਹਾਰ ਤੋਂ ਰਾਸ਼ਟਰੀ ਪ੍ਰਧਾਨ ਲਈ ਰਵੀਸ਼ੰਕਰ ਪ੍ਰਸਾਦ ਦਾ ਨਾਂ ਚਰਚਾ ’ਚ ਹੈ। ਰਵੀ ਸ਼ੰਕਰ ਪ੍ਰਸਾਦ ਸੁਪਰੀਮ ਕੋਰਟ ਦੇ ਪੇਸ਼ੇਵਰ ਵਕੀਲ ਵੀ ਹਨ। ਉਹ 2006 ਤੋਂ 2007 ਤੱਕ ਭਾਜਪਾ ਦੇ ਰਾਸ਼ਟਰੀ ਬੁਲਾਰੇ ਅਤੇ 10 ਸਾਲਾਂ ਤੱਕ ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਦੇ ਮੈਂਬਰ ਰਹੇ ਹਨ।
ਇਹ ਵੀ ਪੜ੍ਹੋ- ਲੋਕ ਸਭਾ ਚੋਣਾਂ ਹਾਰਨ ਦੇ ਬਾਵਜੂਦ ਮੋਦੀ ਕੈਬਨਿਟ ਦਾ ਹਿੱਸਾ ਬਣੇ ਰਵਨੀਤ ਬਿੱਟੂ, ਅਜਿਹਾ ਕਰਨ ਵਾਲੇ ਬਣੇ ਤੀਜੇ ਮੰਤਰੀ
ਕਰਨਾਟਕ ਤੋਂ ਬੀ.ਐੱਲ. ਸੰਤੋਸ਼ ਦਾ ਨਾਂ ਵੀ ਭਾਜਪਾ ਦੇ ਨਵੇਂ ਪ੍ਰਧਾਨ ਲਈ ਚੱਲ ਰਿਹਾ ਹੈ। ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਤੋਂ ਸੰਸਦ ਮੈਂਬਰ ਅਤੇ ਸਾਬਕਾ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੂੰ ਇਸ ਵਾਰ ਮੰਤਰੀ ਮੰਡਲ ’ਚ ਥਾਂ ਨਹੀਂ ਮਿਲੀ ਹੈ, ਜਿਸ ਕਾਰਨ ਉਨ੍ਹਾਂ ਦਾ ਨਾਂ ਭਾਜਪਾ ਪ੍ਰਧਾਨ ਦੇ ਅਹੁਦੇ ਲਈ ਵੀ ਚਰਚਾ ’ਚ ਹੈ।
ਇਹ ਵੀ ਪੜ੍ਹੋ- ਡੈੱਥ ਓਵਰਾਂ 'ਚ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਜਿੱਤਿਆ ਭਾਰਤ, ਪਾਕਿਸਤਾਨ ਨੂੰ 6 ਦੌੜਾਂ ਨਾਲ ਹਰਾਇਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e