ਭਾਜਪਾ ਦੇ ਨਵੇਂ ਪ੍ਰਧਾਨ ਜੇ. ਪੀ. ਨੱਢਾ ਨੇ ਪੀ. ਐੱਮ. ਮੋਦੀ ਨਾਲ ਕੀਤੀ ਮੁਲਾਕਾਤ

01/23/2020 2:13:18 PM

ਨਵੀਂ ਦਿੱਲੀ (ਭਾਸ਼ਾ)— ਭਾਜਪਾ ਦੇ ਨਵੇਂ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਯਾਨੀ ਕਿ ਜੇ. ਪੀ. ਨੱਢਾ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੇ ਆਵਾਸ 'ਤੇ ਮੁਲਾਕਾਤ ਕੀਤੀ। ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਨੱਢਾ ਸੋਮਵਾਰ ਨੂੰ ਬਿਨਾਂ ਕਿਸੇ ਵਿਰੋਧ ਦੇ ਪਾਰਟੀ ਪ੍ਰਧਾਨ ਚੁਣੇ ਗਏ ਸਨ। ਨੱਢਾ ਨੇ ਟਵਿੱਟਰ 'ਤੇ ਟਵੀਟ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

PunjabKesari

ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੋਗ ਅਗਵਾਈ ਵਿਚ ਦੇਸ਼ ਨੇ ਨਵੀਆਂ ਉੱਚਾਈਆਂ ਨੂੰ ਛੂਹਿਆ ਹੈ। ਉਨ੍ਹਾਂ ਦੇ ਕੀਮਤੀ ਮਾਰਗਦਰਸ਼ਨ 'ਚ ਮੈਂ ਪਾਰਟੀ ਅਤੇ ਇਸ ਦੀ ਵਿਚਾਰਧਾਰਾ ਨੂੰ ਘਰ-ਘਰ ਤਕ ਪਹੁੰਚਾਉਣ ਦਾ ਟੀਚਾ ਰੱਖਾਂਗਾ। ਇੱਥੇ ਦੱਸ ਦੇਈਏ ਕਿ ਪਾਰਟੀ ਪ੍ਰਧਾਨ ਬਣਨ ਤੋਂ ਪਹਿਲਾਂ ਨੱਢਾ ਕਾਰਜਕਾਰੀ ਪ੍ਰਧਾਨ ਦੀ ਭੂਮਿਕਾ ਨਿਭਾ ਰਹੇ ਸਨ। ਪਿਛਲੇ ਸਾਲ ਜੂਨ 'ਚ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤੇ ਗਏ ਨੱਢਾ ਅਮਿਤ ਸ਼ਾਹ ਦੀ ਥਾਂ ਪਾਰਟੀ ਦੇ ਨਵੇਂ ਪ੍ਰਧਾਨ ਬਣੇ ਹਨ।


Related News