ਮੋਦੀ ਸਰਕਾਰ ਨੇ ਦੇਸ਼ ਨੂੰ ਬਦਲਿਆ, ''ਅੱਛੇ ਦਿਨ'' ਲਿਆਈ : ਨੱਢਾ

07/21/2019 5:12:45 PM

ਮੁੰਬਈ— ਭਾਜਪਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਜੇ. ਪੀ. ਨੱਢਾ ਨੇ ਐਤਵਾਰ ਨੂੰ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਤਹਿਤ ਦੇਸ਼ 'ਚ ਬਦਲਾਵ ਹੋਇਆ ਹੈ ਅਤੇ ਪਿਛਲੇ 5 ਸਾਲਾਂ ਦੇ ਕਾਰਜਕਾਲ 'ਚ ਉਹ 'ਅੱਛੇ ਦਿਨ' ਲਿਆਈ ਹੈ। ਮਹਾਰਾਸ਼ਟਰ ਵਿਚ ਭਾਜਪਾ ਦੀ ਸੂਬਾ ਕਾਰਜਕਾਰਨੀ ਦੀ ਬੈਠਕ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਅਸੀਂ ਲੋਕਾਂ ਨੂੰ ਯਾਦ ਦਿਵਾਉਣਾ ਚਾਹੁੰਦੇ ਹਾਂ ਕਿ ਅੱਛੇ ਦਿਨ ਆ ਚੁੱਕੇ ਹਨ ਅਤੇ ਪਹਿਲਾਂ ਹੀ ਪਿਛਲੇ 5 ਸਾਲਾਂ 'ਚ ਦੇਸ਼ ਬਦਲ ਚੁੱਕਾ ਹੈ। ਨੱਢਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਦੇਸ਼ ਦੇ ਸਿਆਸੀ ਸੱਭਿਆਚਾਰ ਨੂੰ ਬਦਲ ਦਿੱਤਾ ਹੈ। ਬੈਠਕ ਦੌਰਾਨ ਉਨ੍ਹਾਂ ਨੇ ਸਿਹਤ, ਗਰੀਬੀ ਖਤਮ ਕਰਨ, ਖੇਤੀਬਾੜੀ ਅਤੇ ਪੇਂਡੂ ਵਿਕਾਸ ਦੇ ਖੇਤਰ ਵਿਚ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਵੀ ਗਿਣਵਾਇਆ।

ਉਨ੍ਹਾਂ ਕਿਹਾ ਕਿ ਜਦੋਂ ਭਾਜਪਾ ਕਹਿੰਦੀ ਕਿ ਉਸ ਦਾ ਉਦੇਸ਼ 'ਕਾਂਗਰਸ ਮੁਕਤ ਭਾਰਤ' ਹੈ, ਤਾਂ ਇਸ ਦਾ ਅਰਥ ਹੈ ਕਿ ਉਹ ਭ੍ਰਿਸ਼ਟਾਚਾਰ ਮੁਕਤ ਭਾਰਤ ਚਾਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ 2014 ਅਤੇ 2019 ਦੀਆਂ ਲੋਕ ਸਭਾ ਚੋਣਾਂ ਮੋਦੀ ਦੀ ਜਿੱਤ ਵੋਟ ਬੈਂਕ ਅਤੇ ਜਾਤੀ ਆਧਾਰਿਤ ਰਾਜਨੀਤੀ ਨੂੰ ਖਾਰਜ ਕਰਦੀ ਹੈ। ਮੋਦੀ ਸਰਕਾਰ ਦੇ ਸਵੱਛਤਾ ਮੁਹਿੰਮ ਦਾ ਮਜ਼ਾਕ ਉਡਾਇਆ ਗਿਆ ਪਰ ਸੰਯੁਕਤ ਰਾਸ਼ਟਰ ਨੇ ਪ੍ਰਧਾਨ ਮੰਤਰੀ ਨੂੰ 'ਚੈਂਪੀਅਨ ਆਫ ਅਰਥ' ਪੁਰਸਕਾਰ ਨਾਲ ਸਨਮਾਨਤ ਕੀਤਾ। ਨੱਢਾ ਨੇ ਦਾਅਵਾ ਕੀਤਾ ਕਿ 2014 ਤੋਂ ਪਹਿਲਾਂ ਵਿਦੇਸ਼ਾਂ ਵਿਚ ਭਾਰਤ ਦਾ ਅਕਸ ਭ੍ਰਿਸ਼ਟ ਅਤੇ ਦਿਸ਼ਾਹੀਨ ਵਿਦੇਸ਼ ਨੀਤੀ ਵਾਲੇ ਦੇਸ਼ ਦਾ ਸੀ। ਮੋਦੀ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਸੰਯੁਕਤ ਅਰਬ ਅਮੀਰਾਤ, ਇਜ਼ਰਾਇਲ, ਰੂਸ ਅਤੇ ਸਾਊਦੀ ਅਰਬ ਵਲੋਂ ਸਨਮਾਨ ਪ੍ਰਦਾਨ ਕੀਤੇ ਗਏ। ਇਹ ਵੀ ਵਜ੍ਹਾ ਹੈ ਕਿ ਵਿਦੇਸ਼ਾਂ ਵਿਚ ਰਹਿ ਰਹੇ ਭਾਰਤੀ ਮੂਲ ਦੇ ਲੋਕ ਭਾਰਤੀ ਹੋਣ 'ਤੇ ਮਾਣ ਮਹਿਸੂਸ ਕਰਦੇ ਹਨ।


Tanu

Content Editor

Related News