ਜੇ.ਪੀ. ਨੱਢਾ ਨੇ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਨੂੰ ਦੱਸਿਆ 'ਪਛਤਾਵਾ ਯਾਤਰਾ'
Thursday, Dec 15, 2022 - 10:30 PM (IST)
ਕੋਪਲ/ਕਰਨਾਟਕ (ਭਾਸ਼ਾ) : ਭਾਜਪਾ ਪ੍ਰਧਾਨ ਜੇ. ਪੀ. ਨੱਢਾ ਨੇ ਭਾਰਤ ਜੋੜੋ ਯਾਤਰਾ ਦਾ ਮਜ਼ਾਕ ਉਡਾਇਆ ਅਤੇ ਕਥਿਤ ਰੂਪ ਨਾਲ ਭਾਰਤ ਵਿਰੋਧੀ ਨਾਅਰੇ ਲਾਉਣ ਵਾਲਿਆਂ ਦਾ ਪੱਖ ਲੈਣ ਲਈ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਹ ‘ਭਾਰਤ ਜੋੜੋ ਯਾਤਰਾ’ ਨਹੀਂ ਹੈ ਸਗੋਂ ‘ਭਾਰਤ ਤੋੜੋ ਯਾਤਰਾ’ ਹੈ। ਇਹ ਪਛਤਾਵਾ ਯਾਤਰਾ ਵੀ ਹੈ ਕਿਉਂਕਿ ਰਾਹੁਲ ਗਾਂਧੀ ਦੇ ਪੂਰਵਜਾਂ ਨੇ ਭਾਰਤ ਨੂੰ ਵੰਡਣ ਵਿਚ ਕੋਈ ਕਸਰ ਨਹੀਂ ਛੱਡੀ ਸੀ।
ਇਹ ਖ਼ਬਰ ਵੀ ਪੜ੍ਹੋ - ਮੰਤਰੀ ਅਨਮੋਲ ਗਗਨ ਮਾਨ ਦਾ ਉਸਾਰੀ ਕਿਰਤੀਆਂ ਨੂੰ ਲੈ ਕੇ ਅਹਿਮ ਫ਼ੈਸਲਾ, ਮਿਲੇਗਾ 48.69 ਲੱਖ ਰੁਪਏ ਦਾ ਲਾਭ
ਨੱਢਾ ਨੇ ਪਰਿਵਾਰ ਨੂੰ ਦੋਸ਼ ਲਾਇਆ ਕਿ ਭਾਜਪਾ ਨੂੰ ਛੱਡ ਕੇ ਸਾਰੀਆਂ ਪਾਰਟੀਆਂ ਆਪਣੇ ਪਰਿਵਾਰਾਂ ਦੀ ਸੇਵਾ ਕਰਨ ਅਤੇ ਕਮੀਸ਼ਨ ਰਾਹੀਂ ਕਮਾਈ ਲਈ ਸੱਤਾ ਵਿਚ ਆਉਂਦੇ ਹਨ। ਕਰਨਾਟਕ ਦੇ 10 ਜ਼ਿਲ੍ਹਿਆਂ ਵਿਚ ਭਾਜਪਾ ਦੇ ਦਫਤਰਾਂ ਦਾ ਉਦਘਾਟਨ ਕਰਨ ਤੋਂ ਬਾਅਦ ਨੱਢਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਲੈ ਕੇ ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਤੱਕ, ਭਾਜਪਾ ਵਿਚ ਹਰ ਕੋਈ ਲੋਕਾਂ ਦੀ ਸੇਵਾ ਕਰਨ ਅਤੇ ਉਨ੍ਹਾਂ ਦੇ ਅਕਸ ਅਤੇ ਨੀਅਤੀ ਬਦਲਣ ਲਈ ਦਿਨ-ਰਾਤ ਮਿਹਨਤ ਕਰਦਾ ਹੈ।
ਉਨ੍ਹਾਂ ਕਿਹਾ ਕਿ ਕਰਨਾਟਕ ਵਿਚ ਕਾਂਗਰਸ ਭਾਈਚਾਰਿਆਂ ਨੂੰ ਵੰਡ ਰਹੀ ਹੈ ਅਤੇ ਵਿਕਾਸ ਬਾਰੇ ਕੁਝ ਨਹੀਂ ਜਾਣਦੀ। ਭਾਜਪਾ ਮੁਖੀ ਨੇ ਕਿਹਾ ਕਿ ਕਾਂਗਰਸ ਨੂੰ ਪਤਾ ਨਹੀਂ ਹੈ ਕਿ ਵਿਕਾਸ ਕੀ ਹੁੰਦਾ ਹੈ। ਉਹ ਸਿਰਫ ਇਕ ਹੀ ਗੱਲ ਜਾਣਦੇ ਹਨ-ਸੱਤਾ ਵਿਚ ਕਿਵੇਂ ਆਉਣਾ ਹੈ ਅਤੇ ਇਸ ਦੀ ਵਰਤੋਂ ਆਪਣੇ ਉਦੇਸ਼ ਲਈ ਕਿਵੇਂ ਕਰਨੀ ਹੈ ਅਤੇ ਕਮੀਸ਼ਨ ਰਾਹੀਂ ਕਮਾਈ ਕਰਨੀ ਹੈ। ਕਾਂਗਰਸ ਇਸ ਤੋਂ ਅੱਗੇ ਨਹੀਂ ਸੋਚ ਸਕਦੀ।
ਇਹ ਵੀ ਪੜ੍ਹੋ : ਫਾਸਟੈਗ ਬਣਿਆ ਲੋਕਾਂ ਲਈ ਮੁਸੀਬਤ, ਸੰਗਰੂਰ ’ਚ ਖੜ੍ਹੀ ਕਾਰ ਦਾ ਚੰਡੀਗੜ੍ਹ ਨੇੜੇ ਕੱਟਿਆ ਗਿਆ ਟੋਲ
ਉਨ੍ਹਾਂ ਕਿਹਾ ਕਿ ਭਾਜਪਾ ਤੁਸ਼ਟੀਕਰਣ ਕਿਸੇ ਦਾ ਨਹੀਂ ਅਤੇ ਸਾਰਿਆਂ ਨੂੰ ਨਿਆਂ ਦੇ ਸਿਧਾਂਤ ਦੀ ਪਾਲਣਾ ਕਰਦੀ ਹੈ। ਭਾਜਪਾ ਪ੍ਰਧਾਨ ਨੇ ਕਿਹਾ ਕਿ ਭਾਜਪਾ ਦਾ ਟੀਚਾ ਹਰ ਜ਼ਿਲ੍ਹਾ ਹੈੱਡਕੁਆਰਟਰ ਵਿਚ ਪਾਰਟੀ ਦਾ ਦਫਤਰ ਖੋਲ੍ਹਣਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 296 ਦਫਤਰ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।