ਸ. ਬਾਦਲ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ JP ਨੱਢਾ ਬੋਲੇ- ਉਨ੍ਹਾਂ ਦਾ ਜਾਣਾ ਇਕ ਯੁੱਗ ਦਾ ਅੰਤ
Thursday, Apr 27, 2023 - 01:26 PM (IST)
ਲੰਬੀ- ਸਿਆਸਤ ਦੇ ਬਾਬਾ ਬੋਹੜ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਦੇਰ ਰਾਤ ਦਿਹਾਂਤ ਹੋ ਗਿਆ। ਪੰਜਾਬ ਦੇ ਪਿੰਡ ਬਾਦਲ ਵਿਖੇ ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਣਾ ਹੈ। ਇਸ ਦੌਰਾਨ ਵੱਡੀ ਗਿਣਤੀ 'ਚ ਲੋਕਾਂ ਦਾ ਹਜ਼ੂਮ ਪਿੰਡ ਪਹੁੰਚਿਆ ਹੈ। ਸ. ਬਾਦਲ ਨੂੰ ਅੰਤਿਮ ਵਿਦਾਈ ਦੇਣ ਲਈ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਵੀ ਵੀਰਵਾਰ ਨੂੰ ਪਿੰਡ ਬਾਦਲ ਪਹੁੰਚੇ।
ਇਹ ਵੀ ਪੜ੍ਹੋ- ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਸ਼ੁਰੂ, ਹਰ ਅੱਖ ਹੰਝੂਆਂ ਨਾਲ ਨਮ (ਤਸਵੀਰਾਂ)
ਜੇ. ਪੀ. ਨੱਢਾ ਨੇ ਕਿਹਾ ਕਿ ਬਾਦਲ ਸਾਬ੍ਹ ਅੱਜ ਸਾਡੇ ਦਰਮਿਆਨ ਨਹੀਂ ਰਹੇ, ਇਹ ਬਹੁਤ ਦੁੱਖ ਭਰੀ ਖ਼ਬਰ ਹੈ। ਉਨ੍ਹਾਂ ਦੀ ਸ਼ਖ਼ਸੀਅਤ ਸਾਨੂੰ ਸਾਰਿਆਂ ਨੂੰ ਪ੍ਰਭਾਵਿਤ ਕਰਦੀ ਸੀ। ਉਹ ਇਕ ਨੇਤਾ ਨਹੀਂ ਰਾਜ ਨੇਤਾ ਸਨ। ਸਮਾਜ ਵਿਚ ਸਭ ਸੁੱਖ, ਚੈਨ, ਸ਼ਾਂਤੀ ਨਾਲ ਰਹਿਣ ਇਸ ਲਈ ਉਨ੍ਹਾਂ ਨੇ ਆਪਣੀ ਪੂਰੀ ਜ਼ਿੰਦਗੀ ਲਾ ਦਿੱਤੀ। ਉਨ੍ਹਾਂ ਜਾਣਾ ਇਕ ਯੁੱਗ ਦੀ ਸਮਾਪਤੀ ਹੈ।
ਇਹ ਵੀ ਪੜ੍ਹੋ- ਪ੍ਰਕਾਸ਼ ਸਿੰਘ ਬਾਦਲ ਨਹੀਂ ਪੂਰੀ ਕਰ ਸਕੇ ਸੁਖਬੀਰ ਅਤੇ ਮਨਪ੍ਰੀਤ ਬਾਦਲ ਨੂੰ ਇਕਜੁੱਟ ਕਰਨ ਦੀ ਇੱਛਾ
#WATCH पंजाब: भाजपा के राष्ट्रीय अध्यक्ष जे.पी. नड्डा ने लंबी गांव में शिरोमणि अकाली दल के संरक्षक प्रकाश सिंह बादल को अंतिम श्नद्धांजलि दी। pic.twitter.com/eYhlsCQOmd
— ANI_HindiNews (@AHindinews) April 27, 2023
ਦੱਸਣਯੋਗ ਹੈ ਕਿ ਪੰਜਾਬ ਦੇ ਸੀਨੀਅਰ ਸਿਆਸਤਦਾਨ ਦਾ ਮੰਗਲਵਾਰ ਨੂੰ 95 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਆਖਰੀ ਸਾਹ ਲਿਆ। ਸ. ਬਾਦਲ ਨੂੰ ਸਾਹ ਲੈਣ ਵਿ ਚ ਤਕਲੀਫ਼ ਦੀ ਸ਼ਿਕਾਇਤ ਤੋਂ ਬਾਅਦ 21 ਅਪ੍ਰੈਲ ਨੂੰ ਆਈ. ਸੀ. ਯੂ 'ਚ ਦਾਖਲ ਕਰਵਾਇਆ ਗਿਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਚੰਡੀਗੜ੍ਹ ਪਹੁੰਚੇ ਅਤੇ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਗਏ।