BJP ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਨੇ ਹਿਮਾਚਲ ਰਾਜ ਸਭਾ ਮੈਂਬਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

03/04/2024 8:58:47 PM

ਨੈਸ਼ਨਲ ਡੈਸਕ- ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਨੇ ਰਾਜ ਸਭਾ ਮੈਂਬਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦਾ ਅਸਤੀਫ਼ਾ ਰਾਜ ਸਭਾ ਦੇ ਸਪੀਕਰ ਜਗਦੀਪ ਧਨਖੜ ਵੱਲੋਂ ਸਵੀਕਾਰ ਵੀ ਕਰ ਲਿਆ ਗਿਆ ਹੈ। 

ਜੇ.ਪੀ. ਨੱਡਾ ਰਾਜ ਸਭਾ 'ਚ ਹਿਮਾਚਲ ਪ੍ਰਦੇਸ਼ ਦੀ ਅਗਵਾਈ ਕਰਦੇ ਸਨ। ਹੁਣ ਉਨ੍ਹਾਂ ਦੇ ਅਸਤੀਫੇ ਨਾਲ ਇਹ ਅਹੁਦਾ ਖ਼ਾਲੀ ਹੋ ਗਿਆ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਉਹ ਹਿਮਾਚਲ ਤੋਂ ਲੋਕ ਸਭਾ ਚੋਣਾਂ ਲੜ ਸਕਦੇ ਹਨ।ਹਾਲਾਂਕਿ ਉਹ ਗੁਜਰਾਤ ਦੇ ਰਾਜ ਸਭਾ ਮੈਂਬਰ ਵਜੋਂ ਆਪਣਾ ਕਾਰਜਕਾਲ ਜਾਰੀ ਰੱਖਣਗੇ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

Harpreet SIngh

This news is Content Editor Harpreet SIngh