ਕਲਰਕ ਦੇ 864 ਅਹੁਦਿਆਂ 'ਤੇ ਨਿਕਲੀ ਭਰਤੀ, 12 ਪਾਸ ਉਮੀਦਵਾਰ ਕਰਨ ਅਪਲਾਈ
Tuesday, Jul 16, 2024 - 12:42 PM (IST)
ਨੈਸ਼ਨਲ ਡੈਸਕ- ਝਾਰਖੰਡ ਸਟਾਫ ਸਿਲੈਕਸ਼ਨ ਕਮਿਸ਼ਨ (JSSC) ਨੇ ਅੰਤਰ-ਪੱਧਰੀ ਪ੍ਰਤੀਯੋਗੀ ਪ੍ਰੀਖਿਆ 2024 ਲਈ ਐਪਲੀਕੇਸ਼ਨ ਲਿੰਕ ਨੂੰ ਸਰਗਰਮ ਕਰ ਦਿੱਤਾ ਹੈ। ਜਿਸ ਤੋਂ ਬਾਅਦ ਯੋਗ ਅਤੇ ਦਿਲਚਸਪੀ ਰੱਖਣ ਵਾਲੇ ਉਮੀਦਵਾਰ jssc.in ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਇਸ ਭਰਤੀ ਲਈ ਅਪਲਾਈ ਕਰ ਸਕਦੇ ਹਨ। ਆਨਲਾਈਨ ਅਪਲਾਈ ਕਰਨ ਦੀ ਆਖਰੀ ਤਾਰੀਖ਼ 16 ਅਗਸਤ 2024 ਹੈ। ਉਮੀਦਵਾਰ 18 ਅਗਸਤ ਤੋਂ 20 ਅਗਸਤ ਤੱਕ ਆਪਣੇ ਫਾਰਮ ਵਿਚ ਸੁਧਾਰ ਕਰ ਸਕਦੇ ਹਨ। ਉਮੀਦਵਾਰ 16 ਅਗਸਤ ਤਕ ਫੋਟੋ ਅਤੇ ਦਸਤਖਤ ਅਪਲੋਡ ਕਰ ਸਕਦੇ ਹਨ।
ਅਹੁਦਿਆਂ ਦੇ ਵੇਰਵੇ
ਝਾਰਖੰਡ ਸਟਾਫ ਸਿਲੈਕਸ਼ਨ ਕਮਿਸ਼ਨ ਦੀ ਇਸ ਭਰਤੀ ਵਿਚ ਜੂਨੀਅਰ ਕਲਰਕ, ਸਟੈਨੋਗ੍ਰਾਫਰ ਅਤੇ ਜੂਨੀਅਰ ਕਲਰਕ ਬੈਕਲਾਗ ਦੀਆਂ ਅਸਾਮੀਆਂ 'ਤੇ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਉਮੀਦਵਾਰ ਹੇਠਾਂ ਦਿੱਤੀ ਸਾਰਣੀ ਵਿਚ ਹਰੇਕ ਪੋਸਟ ਲਈ ਕਿੰਨੀਆਂ ਖਾਲੀ ਅਸਾਮੀਆਂ ਦਾ ਵੇਰਵਾ ਦੇਖ ਸਕਦੇ ਹਨ।
ਪੋਸਟ ਦਾ ਨਾਮ | ਅਸਾਮੀਆਂ |
ਜੂਨੀਅਰ ਕਲਰਕ (ਰੈਗੂਲਰ) | 836 |
ਸਟੈਨੋਗ੍ਰਾਫਰ | 27 |
ਜੂਨੀਅਰ ਕਲਰਕ (ਬੈਕਲਾਗ) | 01 |
ਕੁੱਲ | 864 |
ਵਿੱਦਿਅਕ ਯੋਗਤਾ
ਇਨ੍ਹਾਂ ਸਾਰੀਆਂ ਅਸਾਮੀਆਂ ਲਈ ਅਪਲਾਈ ਕਰਨ ਲਈ ਉਮੀਦਵਾਰਾਂ ਲਈ ਵੱਖ-ਵੱਖ ਯੋਗਤਾਵਾਂ ਤੈਅ ਕੀਤੀਆਂ ਗਈਆਂ ਹਨ। ਉਮੀਦਵਾਰ ਅਧਿਕਾਰਤ ਨੋਟੀਫਿਕੇਸ਼ਨ ਵਿਚ ਹੋਰ ਜਾਣਕਾਰੀ ਦੇਖ ਸਕਦੇ ਹਨ। ਜੂਨੀਅਰ ਕਲਰਕ ਦੇ ਅਹੁਦਿਆਂ ਲਈ ਅਪਲਾਈ ਕਰਨ ਲਈ ਉਮੀਦਵਾਰ ਨੂੰ ਮਾਨਤਾ ਪ੍ਰਾਪਤ ਬੋਰਡ ਤੋਂ 12ਵੀਂ ਪਾਸ ਕੀਤੀ ਹੋਣੀ ਚਾਹੀਦੀ ਹੈ। ਨਾਲ ਹੀ ਉਮੀਦਵਾਰਾਂ ਨੂੰ ਕੰਪਿਊਟਰ ਹਿੰਦੀ ਟਾਈਪਿੰਗ ਵਿਚ ਸਪੀਡ 25 ਸ਼ਬਦ ਪ੍ਰਤੀ ਮਿੰਟ ਹੋਣੇ ਚਾਹੀਦੇ ਹਨ। ਸਟੈਨੋਗ੍ਰਾਫਰਾਂ ਲਈ 12ਵੀਂ ਪਾਸ ਅਤੇ ਸਟੈਨੋਗ੍ਰਾਫੀ ਵਿਚ ਸਪੀਡ 80 ਸ਼ਬਦ ਪ੍ਰਤੀ ਮਿੰਟ ਅਤੇ ਹਿੰਦੀ ਟਾਈਪਿੰਗ 30 ਸ਼ਬਦ ਪ੍ਰਤੀ ਮਿੰਟ ਹੋਣੀ ਚਾਹੀਦੀ ਹੈ। ਉਮੀਦਵਾਰ ਨੋਟੀਫਿਕੇਸ਼ਨ ਵਿਚ ਹੋਰ ਵੇਰਵੇ ਦੇਖ ਸਕਦੇ ਹਨ।
ਉਮਰ ਹੱਦ
ਝਾਰਖੰਡ ਦੀ ਇਸ ਭਰਤੀ ਲਈ ਉਮੀਦਵਾਰਾਂ ਦੀ ਉਪਰਲੀ ਉਮਰ ਹੱਦ 35 ਸਾਲ ਹੋਣੀ ਚਾਹੀਦੀ ਹੈ। ਹਾਲਾਂਕਿ ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਇਸ ਵਿਚ ਛੋਟ ਦਿੱਤੀ ਗਈ ਹੈ।
ਚੋਣ ਪ੍ਰਕਿਰਿਆ
ਇਨ੍ਹਾਂ ਅਸਾਮੀਆਂ 'ਤੇ ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ, ਹੁਨਰ ਟੈਸਟ ਅਤੇ ਦਸਤਾਵੇਜ਼ ਤਸਦੀਕ ਦੇ ਆਧਾਰ 'ਤੇ ਕੀਤੀ ਜਾਵੇਗੀ।
ਐਪਲੀਕੇਸ਼ਨ ਫੀਸ
ਜਨਰਲ, ਓ. ਬੀ. ਸੀ ਅਤੇ ਈ. ਡਬਲਯੂ. ਐਸ ਉਮੀਦਵਾਰਾਂ ਨੂੰ ਅਰਜ਼ੀ ਦੌਰਾਨ 100 ਰੁਪਏ ਦੀ ਅਰਜ਼ੀ ਫੀਸ ਜਮ੍ਹਾਂ ਕਰਾਉਣੀ ਪਵੇਗੀ। ਜਦਕਿ SAC, ST ਅਤੇ PH ਉਮੀਦਵਾਰਾਂ ਲਈ ਇਹ ਫੀਸ 50 ਰੁਪਏ ਰੱਖੀ ਗਈ ਹੈ।
ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।