ਅਤੀਕ-ਅਸ਼ਰਫ ਦੇ ਕਤਲ ਮਗਰੋਂ ਐਕਸ਼ਨ ''ਚ ਯੋਗੀ ਸਰਕਾਰ, ਨਿਆਂਇਕ ਜਾਂਚ ਕਮਿਸ਼ਨ ਦਾ ਕੀਤਾ ਗਠਨ

Sunday, Apr 16, 2023 - 06:04 PM (IST)

ਅਤੀਕ-ਅਸ਼ਰਫ ਦੇ ਕਤਲ ਮਗਰੋਂ ਐਕਸ਼ਨ ''ਚ ਯੋਗੀ ਸਰਕਾਰ, ਨਿਆਂਇਕ ਜਾਂਚ ਕਮਿਸ਼ਨ ਦਾ ਕੀਤਾ ਗਠਨ

ਲਖਨਊ- ਉੱਤਰ ਪ੍ਰਦੇਸ਼ ਸਰਕਾਰ ਨੇ ਪ੍ਰਯਾਗਰਾਜ 'ਚ ਗੈਂਗਸਟਰ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ਼ ਦੇ ਸਨਸਨੀਖੇਜ਼ ਕਤਲ ਦੀ ਜਾਂਚ ਲਈ ਤਿੰਨ ਮੈਂਬਰੀ ਨਿਆਂਇਕ ਜਾਂਚ ਕਮਿਸ਼ਨ ਦਾ ਗਠਨ ਕੀਤਾ ਹੈ। ਅਧਿਕਾਰਤ ਜਾਣਕਾਰੀ ਮੁਤਾਬਕ ਇਲਾਹਾਬਾਦ ਹਾਈ ਕੋਰਟ ਦੇ ਸੇਵਾਮੁਕਤ ਜਸਟਿਸ ਅਰਵਿੰਦ ਕੁਮਾਰ ਤ੍ਰਿਪਾਠੀ ਦੂਜੇ ਦੀ ਪ੍ਰਧਾਨਗੀ ਹੇਠ ਸਾਬਕਾ ਪੁਲਸ ਡਾਇਰੈਕਟਰ ਜਨਰਲ ਸੁਭਾਸ਼ ਕੁਮਾਰ ਸਿੰਘ ਅਤੇ ਸੇਵਾਮੁਕਤ ਜ਼ਿਲ੍ਹਾ ਜੱਜ ਬ੍ਰਿਜੇਸ਼ ਕੁਮਾਰ ਸੋਨੀ ਨੂੰ ਬਤੌਰ ਕਮਿਸ਼ਨ ਦੇ ਮੈਂਬਰ 'ਚ ਸ਼ਾਮਲ ਕਰਦੇ ਹੋਏ ਤਿੰਨ ਮੈਂਬਰੀ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਆਖ਼ਰ ਕਿਉਂ ਦਿੱਤੀ ਗਈ ਅਤੀਕ ਤੇ ਅਸ਼ਰਫ਼ ਨੂੰ ਦਰਦਨਾਕ ਮੌਤ, ਤਿੰਨੋਂ ਮੁਲਜ਼ਮਾਂ ਨੇ ਦੱਸੀ ਵੱਡੀ ਵਜ੍ਹਾ

ਕਮਿਸ਼ਨ ਨੂੰ ਮਾਮਲੇ ਦੀ ਜਾਂਚ ਕਰ ਕੇ ਦੋ ਮਹੀਨਿਆਂ ਦੇ ਅੰਦਰ ਆਪਣੀ ਰਿਪੋਰਟ ਸਰਕਾਰ ਨੂੰ ਸੌਂਪਣੀ ਹੋਵੇਗੀ। ਸੂਬੇ ਦੇ ਗ੍ਰਹਿ ਵਿਭਾਗ ਨੇ ਜਾਂਚ ਕਮਿਸ਼ਨ ਐਕਟ, 1952 ਤਹਿਤ ਕਮਿਸ਼ਨ ਦਾ ਗਠਨ ਕੀਤਾ ਹੈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅਤੀਕ ਅਹਿਮਦ ਅਤੇ ਅਸ਼ਰਫ ਦੇ ਸਨਸਨੀਖੇਜ਼ ਕਤਲ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਇਹ ਵੀ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਨ ਲਈ ਇਸ ਸਬੰਧੀ ਤਿੰਨ ਮੈਂਬਰੀ ਨਿਆਂਇਕ ਜਾਂਚ ਕਮਿਸ਼ਨ ਦਾ ਗਠਨ ਕੀਤਾ ਜਾਵੇ। 

ਇਹ ਵੀ ਪੜ੍ਹੋ- UP ਦੇ ਇਨ੍ਹਾਂ ਜ਼ਿਲ੍ਹਿਆਂ ਦੇ ਰਹਿਣ ਵਾਲੇ ਹਨ ਅਤੀਕ ਅਹਿਮਦ ਦੇ ਤਿੰਨੋਂ ਕਾਤਲ, ਵੱਖ-ਵੱਖ ਅਪਰਾਧਾਂ 'ਚ ਜਾ ਚੁੱਕੇ ਹਨ ਜੇਲ੍ਹ

ਦੱਸਣਯੋਗ ਹੈ ਕਿ ਸ਼ਨੀਵਾਰ ਦੀ ਰਾਤ ਨੂੰ ਪ੍ਰਯਾਗਰਾਜ 'ਚ ਬਾਈਕ ਸਵਾਰ ਤਿੰਨ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਆਂ ਵਰ੍ਹਾ ਕੇ ਅਹਿਮਦ ਅਤੇ ਅਸ਼ਰਫ ਦਾ ਕਤਲ ਕਰ ਦਿੱਤਾ। ਦੋਹਾਂ 'ਤੇ ਉਸ ਸਮੇਂ ਹਮਲਾ ਕੀਤਾ ਗਿਆ, ਜਦੋਂ ਪੁਲਸ ਉਨ੍ਹਾਂ ਨੂੰ ਰੂਟੀਨ ਮੈਡੀਕਲ ਜਾਂਚ ਲਈ ਲੈ ਕੇ ਜਾ ਰਹੀ ਸੀ। ਦੋਵੇਂ ਉਮੇਸ਼ ਪਾਲ ਕਤਲ ਕਾਂਡ ਦੇ ਮੁੱਖ ਦੋਸ਼ੀ ਸਨ। ਅਤੀਕ ਅਤੇ ਅਸ਼ਰਫ ਦਾ ਕਤਲ ਕੀਤੇ ਜਾਣ ਮਗਰੋਂ ਇਸ ਮਾਮਲੇ ਵਿਚ ਹੁਣ ਤੱਕ ਮਾਰੇ ਗਏ ਮੁਲਜ਼ਮਾਂ ਦੀ ਗਿਣਤੀ 6 ਹੋ ਗਈ ਹੈ। ਅਤੀਕ ਅਹਿਮਦ ਪਰਿਵਾਰ ਦੇ 4 ਮੈਂਬਰਾਂ 'ਚ ਖ਼ੁਦ ਅਤੀਕ, ਉਸ ਦੇ ਪੁੱਤਰ ਅਸਦ ਅਤੇ ਭਰਾ ਅਸ਼ਰਫ ਸਮੇਤ 3 ਦੀ ਮੌਤ ਹੋ ਚੁੱਕੀ ਹੈ, ਜਦਕਿ ਅਤੀਕ ਦੀ ਪਤਨੀ ਸ਼ਾਇਸਤਾ ਪਰਵੀਨ ਫ਼ਰਾਰ ਹੈ।


author

Tanu

Content Editor

Related News