3 ਜੁਲਾਈ ਤੋਂ ਸ਼ੁਰੂ ਸ੍ਰੀ ਅਮਰਨਾਥ ਯਾਤਰਾ, ਸ਼ਰਧਾਲੂਆਂ ਦੀ ਸੁਰੱਖਿਆਂ ਲਈ CAPF ਦੀਆਂ 670 ਕੰਪਨੀਆਂ ਤਾਇਨਾਤ

Saturday, May 30, 2026 - 07:57 AM (IST)

3 ਜੁਲਾਈ ਤੋਂ ਸ਼ੁਰੂ ਸ੍ਰੀ ਅਮਰਨਾਥ ਯਾਤਰਾ, ਸ਼ਰਧਾਲੂਆਂ ਦੀ ਸੁਰੱਖਿਆਂ ਲਈ CAPF ਦੀਆਂ 670 ਕੰਪਨੀਆਂ ਤਾਇਨਾਤ

ਜੰਮੂ (ਕਮਲ) - ਜੇਕਰ ਤੁਸੀਂ ਵੀ ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣਾ ਚਾਹੁੰਦੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਜ਼ਰੂਰੀ ਹੈ। 3 ਜੁਲਾਈ ਨੂੰ ਸ਼ੁਰੂ ਹੋਣ ਵਾਲੀ ਸ੍ਰੀ ਅਮਰਨਾਥ ਯਾਤਰਾ ਦੀ ਸੁਰੱਖਿਆ ਇਸ ਵਾਰ ਕਿਲੇ ਵਰਗੀ ਅਤੇ ਬੇਮਿਸਾਲ ਹੋਵੇਗੀ। ਕੇਂਦਰ ਸਰਕਾਰ ਵਲੋਂ ਇਸ ਸਬੰਧੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਕੇਂਦਰੀ ਗ੍ਰਹਿ ਮੰਤਰਾਲਾ ਨੇ ਸੁਰੱਖਿਆ ਲਈ ਨੀਮ ਸੁਰੱਖਿਆ ਫੋਰਸਾਂ (ਸੀ. ਏ. ਪੀ. ਐੱਫ.) ਦੀਆਂ 670 ਕੰਪਨੀਆਂ ਤਾਇਨਾਤ ਕਰਨ ਨੂੰ ਮਨਜ਼ੂਰੀ ਦਿੱਤੀ ਹੈ। ਇਹ ਤਾਇਨਾਤੀ ਜੰਮੂ-ਕਸ਼ਮੀਰ ਦੇ ਲਾਂਘੇ ਲਖਨਪੁਰ ਤੋਂ ਪਵਿੱਤਰ ਗੁਫਾ ਤੱਕ ਹੋਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸ਼ਰਧਾਲੂਆਂ ਨੂੰ ਕੋਈ ਵੀ ਨੁਕਸਾਨ ਨਾ ਪਹੁੰਚਾ ਸਕੇ।

ਇਹ ਵੀ ਪੜ੍ਹੋ - Rain Alert: ਅਗਲੇ 3 ਦਿਨ ਅਹਿਮ! ਪਵੇਗਾ ਭਾਰੀ ਮੀਂਹ, ਇਨ੍ਹਾਂ 15 ਸੂਬਿਆਂ 'ਚ ਮੌਸਮ ਵਿਭਾਗ ਦਾ ਅਲਰਟ ਜਾਰੀ

ਮਿਲੀਆਂ ਰਿਪੋਰਟਾਂ ਅਨੁਸਾਰ ਯਾਤਰਾ ਲਈ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਗ੍ਰਹਿ ਮੰਤਰਾਲਾ ਅਤੇ ਫੌਜ ਨੇ ਇਕ ਵਿਆਪਕ ਬਹੁ-ਪੱਧਰੀ ਸੁਰੱਖਿਆ ਗਰਿੱਡ ਤਿਆਰ ਕੀਤੀ ਹੈ, ਜਿਸ ’ਚ ਕੇਂਦਰੀ ਨੀਮ ਸੁਰੱਖਿਆ ਫੋਰਸਾਂ ਦੀਆਂ 670 ਤੋਂ ਵੱਧ ਕੰਪਨੀਆਂ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਤਾਇਨਾਤੀ ਸ਼ਾਮਲ ਹੈ। ਇਸ ਵਾਰ ਕਈ ਮੁੱਖ ਥਾਵਾਂ ’ਤੇ ਵੀ ਸੁਰੱਖਿਆ ਪ੍ਰਬੰਧਾਂ ’ਤੇ ਖਾਸ ਧਿਆਨ ਕੇਂਦ੍ਰਿਤ ਕੀਤਾ ਗਿਆ ਹੈ। ਬੇਸ ਕੈਂਪਾਂ ਨੂਨਵਾਨ-ਪਹਿਲਗਾਮ, ਬਾਲਟਾਲ ਤੇ ਜੰਮੂ ’ਚ ਭਗਵਤੀ ਨਗਰ ਦੇ ਯਾਤਰੀ ਨਿਵਾਸ ਨੂੰ ਤਿੰਨ-ਪੱਧਰੀ ਸੁਰੱਖਿਆ ਪ੍ਰਦਾਨ ਕੀਤੀ ਜਾਵੇਗੀ। ਜੰਮੂ-ਪਠਾਨਕੋਟ ਤੇ ਜੰਮੂ-ਸ਼੍ਰੀਨਗਰ ਹਾਈਵੇਅ ਪੂਰੀ ਤਰ੍ਹਾਂ ਸੁਰੱਖਿਅਤ ਹੋਣਗੇ। 

ਇਹ ਵੀ ਪੜ੍ਹੋ - ਕਾਕਰੋਚ ਜਨਤਾ ਪਾਰਟੀ ਨੂੰ ਵੱਡਾ ਝਟਕਾ: ਦਿੱਲੀ ਹਾਈਕੋਰਟ ਨੇ X ਅਕਾਊਂਟ ਬਹਾਲ ਕਰਨ ਤੋਂ ਕੀਤਾ ਇਨਕਾਰ

ਇਸ ਤੋਂ ਇਲਾਵਾ ਬਾਬਾ ਬਰਫਾਨੀ ਦੀ ਪਵਿੱਤਰ ਗੁਫਾ ਦੇ ਆਲੇ-ਦੁਆਲੇ ਦੇ ਖੇਤਰਾਂ ’ਚ ਫੌਜ ਤੇ ਜੰਮੂ-ਕਸ਼ਮੀਰ ਪੁਲਸ ਦੇ ਜਵਾਨ ਤਾਇਨਾਤ ਕੀਤੇ ਜਾਣਗੇ। ਰੇਲਵੇ ਪੱਟੜੀਆਂ ’ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇਗੀ। ਕੁਝ ਸਮਾਂ ਪਹਿਲਾਂ ਸ਼ੁਰੂ ਕੀਤੀਆਂ ਗਈਆਂ ਵੰਦੇ ਭਾਰਤ ਟ੍ਰੇਨਾਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਏਜੰਸੀਆਂ ਜੰਮੂ-ਸ਼੍ਰੀਨਗਰ ਰੇਲਵੇ ਪੱਟੜੀ ’ਤੇ ਖਾਸ ਧਿਆਨ ਰੱਖਣਗੀਆਂ। ਊਧਮਪੁਰ, ਕਟੜਾ, ਰਿਆਸੀ, ਬਨਿਹਾਲ ਤੇ ਕਾਜ਼ੀਗੁੰਡ ਵਰਗੇ ਅਹਿਮ ਸਟੇਸ਼ਨਾਂ ਅਤੇ ਰੂਟਾਂ ’ਤੇ ਸੁਰੱਖਿਆ ਹੋਰ ਮਜ਼ਬੂਤ ​​ਕੀਤੀ ਜਾਵੇਗੀ।

ਇਹ ਵੀ ਪੜ੍ਹੋ - ਕਾਲ ਬਣੀ ਜ਼ਹਿਰੀਲੀ ਸ਼ਰਾਬ! ਪੀਣ ਨਾਲ 15 ਲੋਕਾਂ ਦੀ ਮੌਤ, ਮਹਾਰਾਸ਼ਟਰ 'ਚ ਮਚਿਆ ਕੋਹਰਾਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News