ਟੀਕਾਕਰਨ ਨੂੰ ਲੈ ਕੇ ਰਾਹੁਲ ਦਾ ਮੋਦੀ ਸਰਕਾਰ ’ਤੇ ਤੰਜ਼, ਕਿਹਾ- ਇੰਝ ਲੋਕਾਂ ਦੀ ਜ਼ਿੰਦਗੀ ਨਹੀਂ ਬਚੇਗੀ

10/27/2021 12:27:00 PM

ਨਵੀਂ ਦਿੱਲੀ (ਭਾਸ਼ਾ)— ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਇਕ ਵਾਰ ਫਿਰ ਮੋਦੀ ਸਰਕਾਰ ’ਤੇ ਤੰਜ਼ ਕੱਸਿਆ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਰੋਕੂ ਟੀਕਾਕਰਨ ਦੀ ਕਹਾਣੀ ਦੇ ‘ਜੁਮਲਾ ਵਰਜਨ’ ਨਾਲ ਲੋਕਾਂ ਦੀ ਜ਼ਿੰਦਗੀ ਨਹੀਂ ਬਚਾਈ ਜਾ ਸਕਦੀ। ਉਨ੍ਹਾਂ ਨੇ ਇਕ ਚਾਰਟ ਸਾਂਝਾ ਕਰ ਕੇ ਇਹ ਦਾਅਵਾ ਵੀ ਕੀਤਾ ਕਿ ਭਾਰਤ ਵਿਚ ਅਜਿਹੇ ਲੋਕਾਂ ਦੀ ਗਿਣਤੀ ਦੂਜੇ ਦੇਸ਼ਾਂ ਦੇ ਮੁਕਾਬਲੇ ਬਹੁਤ ਜ਼ਿਆਦਾ ਹੈ, ਜਿਨ੍ਹਾਂ ਨੂੰ ਹੁਣ ਤੱਕ ਟੀਕੇ ਦੀ ਇਕ ਵੀ ਖ਼ੁਰਾਕ ਨਹੀਂ ਮਿਲੀ ਹੈ। 

ਇਹ ਵੀ ਪੜ੍ਹੋ : ‘ਕੋਵਿਸ਼ੀਲਡ’ ਅਤੇ ‘ਕੋਵੈਕਸੀਨ’ ’ਤੇ ਰੋਕ ਨਹੀਂ, SC ਨੇ ਪਟੀਸ਼ਨਕਰਤਾ ਨੂੰ ਠੋਕਿਆ 50 ਹਜ਼ਾਰ ਰੁਪਏ ਜੁਰਮਾਨਾ

PunjabKesari

ਰਾਹੁਲ ਗਾਂਧੀ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵਲੋਂ ਇਕ ਅੰਗਰੇਜ਼ੀ ਅਖ਼ਬਾਰ ਵਿਚ ਲਿਖੇ ਗਏ ਲੇਖ ਨੂੰ ਟਵਿੱਟਰ ’ਤੇ ਸਾਂਝਾ ਕੀਤਾ ਹੈ। ਇਸ ਲੇਖ ’ਚ ਸੋਨੀਆ ਗਾਂਧੀ ਨੇ ਟੀਕਿਆਂ ਦੀਆਂ 100 ਕਰੋੜ ਤੋਂ ਵੱਧ ਖ਼ੁਰਾਕਾਂ ਦਿੱਤੇ ਜਾਣ ਨੂੰ ਲੈ ਕੇ ਵਿਗਿਆਨਕਾਂ ਅਤੇ ਸਿਹਤ ਕਾਮਿਆਂ ਦੀ ਸ਼ਲਾਘਾ ਕੀਤੀ ਹੈ। ਲੇਖ ’ਚ ਹਾਲਾਂਕਿ ਉਨ੍ਹਾਂ ਨੇ ਇਹ ਜ਼ਿਕਰ ਵੀ ਕੀਤਾ ਹੈ ਕਿ ਵੱਡੀ ਗਿਣਤੀ ਵਿਚ ਬਾਲਗਾਂ ਅਤੇ ਬੱਚਿਆਂ ਨੂੰ ਹੁਣ ਤਕ ਟੀਕਾ ਨਹੀਂ ਲੱਗ ਸਕਿਆ ਹੈ। ਓਧਰ ਰਾਹੁਲ ਨੇ ਕਿਹਾ ਕਿ ਟੀਕਾਕਰਨ ਦੀ ਕਹਾਣੀ ਦੇ ਜੁਮਲਾ ਵਰਜਨ ਨਾਲ ਜ਼ਿੰਦਗੀਆਂ ਨਹੀਂ ਬਚਾਈਆਂ ਜਾ ਸਕਦੀਆਂ। ਅਸਲ ਟੀਕਾਕਰਨ ਹੋਵੇਗਾ।

ਇਹ ਵੀ ਪੜ੍ਹੋ :  ਡੇਂਗੂ ਬੁਖਾਰ ਦੌਰਾਨ ਪਪੀਤੇ ਦਾ ਜੂਸ ਪੀਣਾ ਫਾਇਦੇਮੰਦ: ਡਾਕਟਰ

ਕਾਂਗਰਸ ਨੇ ਸੋਨੀਆ ਗਾਂਧੀ ਦੇ ਲੇਖ ਦੇ ਜੋ ਅੰਸ਼ ਆਪਣੇ ਅਧਿਕਾਰਤ ਟਵਿੱਟਰ ਹੈਂਡਲ ’ਤੇ ਸਾਂਝਾ ਕੀਤੇ ਹਨ, ਉਸ ਮੁਤਾਬਕ ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਇਸ ਗੱਲ ’ਤੇ ਜ਼ੋਰ ਦਿੰਦੇ ਹਨ ਕਿ ਟੀਕਾਕਰਨ ਮੁਫ਼ਤ ਹੈ ਪਰ ਆਪਣੀ ਸਹੂਲਤ ਦੇ ਹਿਸਾਬ ਨਾਲ ਇਹ ਦੱਸਣਾ ਭੁੱਲ ਜਾਂਦੇ ਹਨ ਕਿ ਟੀਕੇ ਸਦਾ ਮੁਫ਼ਤ ਹੀ ਰਹੇ ਹਨ। ਇਹ ਭਾਜਪਾ ਸਰਕਾਰ ਹੈ ਜੋ ਕਿ ਭਾਰਤ ਦੀ ਯੂਨੀਵਰਸਲ ਮੁਫ਼ਤ ਟੀਕਾਕਰਨ ਨੀਤੀ ਤੋਂ ਵੱਖ ਚਲੀ ਗਈ। 

ਇਹ ਵੀ ਪੜ੍ਹੋ : ਸਮਲਿੰਗੀ ਵਿਆਹ ’ਤੇ HC ’ਚ ਕੇਂਦਰ ਨੇ ਕਿਹਾ- ਸਿਰਫ਼ ਮਰਦ ਅਤੇ ਔਰਤ ਵਿਚਕਾਰ ਵਿਆਹ ਦੀ ਇਜਾਜ਼ਤ

ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


Tanu

Content Editor

Related News