13 ਜੂਨ ਤੱਕ ਅਸਤੀਫੇ ਦੀ ਮੰਗ ਪੂਰੀ ਨਾ ਹੋਣ 'ਤੇ ਸ਼ੁਰੂ ਹੋਵੇਗਾ ਦੇਸ਼-ਵਿਆਪੀ ਅੰਦੋਲਨ : CJP ਅਭਿਜੀਤ ਦੀਪਕੇ

Thursday, Jun 11, 2026 - 08:01 AM (IST)

13 ਜੂਨ ਤੱਕ ਅਸਤੀਫੇ ਦੀ ਮੰਗ ਪੂਰੀ ਨਾ ਹੋਣ 'ਤੇ ਸ਼ੁਰੂ ਹੋਵੇਗਾ ਦੇਸ਼-ਵਿਆਪੀ ਅੰਦੋਲਨ : CJP ਅਭਿਜੀਤ ਦੀਪਕੇ

ਪੁਣੇ (ਏਜੰਸੀ) - ਕਾਕਰੋਚ ਜਨਤਾ ਪਾਰਟੀ (ਸੀ. ਜੇ. ਪੀ.) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਬੁੱਧਵਾਰ ਨੂੰ ਕੇਂਦਰੀ ਸਿੱਖਿਆ ਮੰਤਰਾਲੇ ਦੇ ਮੁਖੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਆਪਣੀ ਮੰਗ ਦੁਹਰਾਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਪ੍ਰੀਖਿਆਵਾਂ ’ਚ ਵਾਰ-ਵਾਰ ਹੋਈਆਂ ਗੜਬੜੀਆਂ ਨਾਲ ਦੇਸ਼ ਭਰ ਦੇ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਪ੍ਰਭਾਵਿਤ ਹੋਇਆ ਹੈ। ਦੀਪਕੇ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਦੇ ਨੌਜਵਾਨ ਹੁਣ ਵਿਦਿਆਰਥੀਆਂ ਨਾਲ ਜੁੜੇ ਮੁੱਦਿਆਂ ’ਤੇ ਚੁੱਪ ਨਹੀਂ ਰਹਿਣਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਿੱਖਿਆ ਮੰਤਰੀ ਅਸਤੀਫਾ ਨਹੀਂ ਦਿੰਦੇ ਹਨ ਤਾਂ ਦੇਸ਼-ਵਿਆਪੀ ਵਿਰੋਧ-ਪ੍ਰਦਰਸ਼ਨ ਕੀਤਾ ਜਾਵੇਗਾ।

ਪੜ੍ਹੋ ਇਹ ਵੀ - 9 ਮਹੀਨੇ ਦੀ ਗਰਭਵਤੀ ਔਰਤ ਨੇ ਸਾੜੀ 'ਚ ਦਿੱਤੇ ਖ਼ਤਰਨਾਕ ਯੋਗਾ ਪੋਜ਼, 2 ਕਰੋੜ ਲੋਕਾਂ ਨੇ ਦੇਖੀ ਵੀਡੀਓ, ਉੱਡੇ ਹੋਸ਼

ਉਨ੍ਹਾਂ ਕਿਹਾ, “ਇਕ ਗੱਲ ਤਾਂ ਹੁਣ ਸਾਬਤ ਹੋ ਗਈ ਹੈ...ਇਸ ਦੇਸ਼ ਦੇ ਨੌਜਵਾਨ ਹੁਣ ਡਰਨਗੇ ਨਹੀਂ ਅਤੇ ਪਿੱਛੇ ਨਹੀਂ ਹਟਣਗੇ। ਹੁਣ ਤੱਕ ਨੀਟ ਪ੍ਰੀਖਿਆ ਨਾਲ ਜੁੜੇ ਮੁੱਦਿਆਂ ਕਾਰਨ ਕਈ ਵਿਦਿਆਰਥੀ ਕਥਿਤ ਤੌਰ ’ਤੇ ਆਤਮ-ਹੱਤਿਆ ਕਰ ਚੁੱਕੇ ਹਨ।” ਦੀਪਕੇ ਨੇ ਦਾਅਵਾ ਕੀਤਾ ਕਿ ਨੀਟ, ਸੀ. ਬੀ. ਐੱਸ. ਈ. ਅਤੇ ਸੀ. ਯੂ. ਈ. ਟੀ. ਜਿਹੀਆਂ ਪ੍ਰੀਖਿਆਵਾਂ ਨਾਲ ਜੁੜੀਆਂ ਸਮੱਸਿਆਵਾਂ ਕਾਰਨ ਇਕ ਕਰੋੜ ਤੋਂ ਵੱਧ ਵਿਦਿਆਰਥੀ ਪ੍ਰੇਸ਼ਾਨ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਸਥਿਤੀ ਦੀ ਜ਼ਿੰਮੇਵਾਰੀ ਲੈਣ ਲਈ ਕੋਈ ਵੀ ਤਿਆਰ ਨਹੀਂ ਹੈ।

ਪੜ੍ਹੋ ਇਹ ਵੀ - ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ ਉਹ ਹੋਇਆ, ਜੋ ਸੋਚਿਆ ਨਾ ਸੀ

ਉਨ੍ਹਾਂ ਕਿਹਾ, “ਅਸੀਂ 6 ਜੂਨ ਨੂੰ ਦਿੱਲੀ ’ਚ ਜੰਤਰ-ਮੰਤਰ ’ਤੇ ਵਿਰੋਧ ਪ੍ਰਦਰਸ਼ਨ ਕੀਤਾ ਸੀ ਅਤੇ ਮੰਗ ਕੀਤੀ ਸੀ ਕਿ ਧਰਮਿੰਦਰ ਪ੍ਰਧਾਨ ਤੁਰੰਤ ਅਸਤੀਫਾ ਦੇਣ। ਕਿਸੇ ਨਾ ਕਿਸੇ ਨੂੰ ਤਾਂ ਜ਼ਿੰਮੇਵਾਰੀ ਲੈਣੀ ਹੀ ਹੋਵੇਗੀ। ਜਿਹੜੇ ਵਿਦਿਆਰਥੀ ਡਾਕਟਰ ਬਣ ਕੇ ਲੋਕਾਂ ਦੀ ਜਾਨ ਬਚਾਅ ਸਕਦੇ ਸਨ, ਉਹ ਵਿਵਸਥਾ ਦੀ ਨਾਕਾਮੀ ਕਾਰਨ ਆਪਣੀ ਜਾਨ ਗੁਆ ਬੈਠੇ।” ਦੀਪਕੇ ਨੇ ਕਿਹਾ ਕਿ ਉਨ੍ਹਾਂ ਦੇ ਸੰਗਠਨ ਨੇ ਮੰਤਰੀ ਤੋਂ ਸ਼ਨੀਵਾਰ ਤੱਕ ਅਸਤੀਫੇ ਦੀ ਮੰਗ ਕੀਤੀ ਹੈ ਅਤੇ ਅਜਿਹਾ ਨਾ ਕਰਨ ’ਤੇ ਦੇਸ਼-ਵਿਆਪੀ ਅੰਦੋਲਨ ਆਰੰਭ ਕੀਤਾ ਜਾਵੇਗਾ।

ਪੜ੍ਹੋ ਇਹ ਵੀ - 6 ਹਜ਼ਾਰ ਦੀ ਨੌਕਰੀ..., 2 ਕਰੋੜ ਕੈਸ਼, 47 ਲੱਖ ਦਾ ਸੋਨਾ! ਓੜੀਸ਼ਾ 'ਚ ਇੰਜੀਨੀਅਰ ਦੇ ਘਰ ਰੇਡ, Lockers ਦੇਖ ਉੱਡੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News