ਸਕੂਲਾਂ ਤੇ ਹਸਪਤਾਲਾਂ ਦੀਆਂ ਕੰਟੀਨਾਂ ’ਚ ਜੰਕ ਫੂਡ ਹੋਵੇਗਾ ਬੈਨ! ਕਰਨਾਟਕ ਸਰਕਾਰ ਦਾ ਵੱਡਾ ਫੈਸਲਾ
Monday, Jul 20, 2026 - 08:03 AM (IST)
ਬੈਂਗਲੁਰੂ (ਏਜੰਸੀ) - ਕਰਨਾਟਕ ਦੀ ਸਰਕਾਰ ਨੇ ਸਕੂਲੀ ਬੱਚਿਆਂ ਅਤੇ ਲੋਕਾਂ ਦੀ ਸਿਹਤ ਨੂੰ ਲੈ ਕੇ ਇਕ ਵੱਡਾ ਫੈਸਲਾ ਲਿਆ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਯੂ. ਟੀ. ਖਾਦਰ ਨੇ ਕਿਹਾ ਹੈ ਕਿ ਬੱਚਿਆਂ ਤੇ ਨੌਜਵਾਨਾਂ ਦੀ ਬਦਲਦੀ ਜੀਵਨ ਸ਼ੈਲੀ ਕਾਰਨ ਪੈਦਾ ਹੋ ਰਹੀਆਂ ਬੀਮਾਰੀਆਂ ਦਾ ਮੁਕਾਬਲਾ ਕਰਨ ਲਈ ਸੂਬਾ ਸਰਕਾਰ ਸਰਕਾਰੀ ਹਸਪਤਾਲਾਂ ਤੇ ਸਕੂਲਾਂ ਦੀਆਂ ਕੰਟੀਨਾਂ ’ਚ ਜੰਕ ਫੂਡ ਦੀ ਵਿਕਰੀ ’ਤੇ ਪਾਬੰਦੀ ਲਾਉਣ ਬਾਰੇ ਵਿਚਾਰ ਕਰ ਰਹੀ ਹੈ। ਐਤਵਾਰ ਮੰਗਲੁਰੂ ਦੇ ਸਰਕਾਰੀ ਵੇਨਲੌਕ ਹਸਪਤਾਲ ’ਚ ਇਸ ਸਬੰਧੀ ਇਕ ਮੀਟਿੰਗ ਹੋਈ।
ਪੜ੍ਹੋ ਇਹ ਵੀ - 19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ ਆਰੇਂਜ ਅਲਰਟ ਜਾਰੀ
ਦੱਸ ਦੇਈਏ ਕਿ ਇਸ ਮੀਟਿੰਗ ’ਚ ਇਸ ਸਬੰਧੀ ਪ੍ਰਸਤਾਵ ਦਾ ਐਲਾਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਸ ਸਮੇਂ ਜੰਕ ਫੂਡ ਦੀ ਖਪਤ ਸਭ ਤੋਂ ਜ਼ਿਆਦਾ ਵਧ ਰਹੀ ਹੈ, ਜਿਸ ਕਾਰਨ ਕਾਰਨ ਲੋਕਾਂ ਵਿਚ ਗੁਰਦੇ ਅਤੇ ਕੈਂਸਰ ਵਰਗੀਆਂ ਬੀਮਾਰੀਆਂ ਵਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਸਪਤਾਲਾਂ ਤੇ ਸਕੂਲਾਂ ਦੀਆਂ ਕੰਟੀਨਾਂ ਨੂੰ ਪੌਸ਼ਟਿਕ ਭੋਜਨ ਪ੍ਰਦਾਨ ਕਰਨਾ ਚਾਹੀਦਾ ਹੈ। ਅਸੀਂ ਛੋਟੀ ਉਮਰ ਤੋਂ ਹੀ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਨੂੰ ਉਤਸ਼ਾਹਿਤ ਕਰਨ ਲਈ ਇਨ੍ਹਾਂ ਥਾਵਾਂ ’ਤੇ ਅਤੇ ਸਕੂਲਾਂ ਦੇ ਆਲੇ-ਦੁਆਲੇ ਜੰਕ ਫੂਡ ਦੀ ਵਿਕਰੀ ’ਤੇ ਪਾਬੰਦੀ ਲਾਉਣ ਲਈ ਨਿਯਮ ਬਣਾਉਣ ’ਤੇ ਵਿਚਾਰ ਕਰ ਰਹੇ ਹਾਂ।
ਪੜ੍ਹੋ ਇਹ ਵੀ - 4,00,00,000 ਦੀ ਫਿਰੌਤੀ ਮਾਮਲੇ 'ਚ ਪੰਜਾਬ ਪੁਲਸ ਦਾ SHO ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
