ਸੁਪਰੀਮ ਕੋਰਟ ਦੇ ਜਸਟਿਸ ਅਭੈ ਓਕਾ ਦੀ ਮਾਂ ਦਾ ਹੋਇਆ ਦਿਹਾਂਤ, 88 ਸਾਲ ਦੀ ਉਮਰ ''ਚ ਲਿਆ ਆਖ਼ਰੀ ਸਾਹ
Thursday, May 22, 2025 - 05:09 PM (IST)

ਨੈਸ਼ਨਲ ਡੈਸਕ- ਸੁਪਰੀਮ ਕੋਰਟ ਦੇ ਜਸਟਿਸ ਅਭੈ ਓਕਾ ਦੀ ਮਾਂ ਵਸੰਤੀ ਓਕਾ ਦਾ ਸਿਹਤ ਸਬੰਧੀ ਸਮੱਸਿਆਵਾਂ ਕਾਰਨ ਅੱਜ ਦਿਹਾਂਤ ਹੋ ਗਿਆ ਹੈ। ਵਸੰਤੀ ਓਕਾ 88 ਦੀ ਉਮਰ 'ਚ ਆਖ਼ਰੀ ਸਾਹ ਲਿਆ।
ਉਨ੍ਹਾਂ ਦੇ ਪਰਿਵਾਰਕ ਸੂਤਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਸੰਤੀ ਓਕਾ ਦਾ ਦਿਹਾਂਤ ਬੁੱਧਵਾਰ ਦੀ ਰਾਤਨੂੰ ਹੋਇਆ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਵੀਰਵਾਰ ਸਵੇਰੇ ਠਾਣੇ ਵਿਖੇ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਵਸੰਤੀ ਦੀ ਸਿਹਤ ਕੁਝ ਦਿਨਾਂ ਤੋਂ ਖ਼ਰਾਬ ਸੀ ਤੇ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ।
ਉਨ੍ਹਾਂ ਦੇ 2 ਪੁੱਤਰ ਹਨ- ਇਕ ਜਸਟਿਸ ਅਭੈ ਓਕਾ ਤੇ ਦੂਜੇ ਅਜੀਤ ਓਕਾ, ਜੋ ਕਿ ਡੈਂਟਿਸਟ ਹਨ। ਜਸਟਿਸ ਅਭੈ ਓਕਾ 24 ਮਈ ਨੂੰ ਸੁਪਰੀਮ ਕੋਰਟ ਤੋਂ ਰਿਟਾਇਰ ਹੋ ਜਾਣਗੇ।
ਇਹ ਵੀ ਪੜ੍ਹੋ- ਗਰਮੀ ਤੋਂ ਰਾਹਤ ਦਿਵਾਉਣ ਦੀ ਬਜਾਏ ਹਨੇਰੀ-ਤੂਫ਼ਾਨ ਨੇ ਢਾਹਿਆ ਕਹਿਰ, ਨਿਗਲ਼ ਲਈ 3 ਲੋਕਾਂ ਦੀ ਜਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e