ਜੱਜ ਮਾਗਰੇ ਨੇ ਜੰਮੂ ਕਸ਼ਮੀਰ ਅਤੇ ਲੱਦਾਖ ਦੇ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ

Thursday, Oct 13, 2022 - 03:21 PM (IST)

ਸ਼੍ਰੀਨਗਰ (ਵਾਰਤਾ)- ਉੱਪ ਰਾਜਪਾਲ ਮਨੋਜ ਸਿਨਹਾ ਨੇ ਵੀਰਵਾਰ ਨੂੰ ਜੱਜ ਅਲੀ ਮੁਹੰਮਦ ਮਾਗਰੇ ਨੂੰ ਜੰਮੂ ਕਸ਼ਮੀਰ ਅਤੇ ਲੱਦਾਖ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁੱਕਾਈ। ਇਸ ਸਮਾਰੋਹ 'ਚ ਹਾਈ ਕੋਰਟ ਦੇ ਜੱਜਾਂ, ਨਿਆਇਕ ਅਧਿਕਾਰੀਆਂ, ਵਕੀਲਾਂ ਅਤੇ ਨਾਗਰਿਕ ਅਤੇ ਪੁਲਸ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਰਾਸ਼ਟਰਪਤੀ ਨੇ ਮੰਗਲਵਾਰ ਨੂੰ ਜੱਜ ਮਾਗਰੇ ਨੂੰ ਚੀਫ਼ ਜਸਟਿਸ ਨਿਯੁਕਤ ਕੀਤਾ। ਸੁਪਰੀਮ ਕੋਰਟ ਕਾਲੇਜੀਅਮ ਨੇ 28 ਸਤੰਬਰ ਨੂੰ ਉਨ੍ਹਾਂ ਦੀ ਤਰੱਕੀ ਦੀ ਸਿਫ਼ਾਰਿਸ਼  ਕੀਤੀ ਸੀ।

PunjabKesari

ਜਸਟਿਸ ਮਾਗਰੇ ਦਾ ਜਨਮ 8 ਦਸੰਬਰ 1960 ਨੂੰ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਵੱਟੂ ਪਿੰਡ 'ਚ ਹੋਇਆ ਸੀ। ਉਨ੍ਹਾਂ ਨੇ ਆਪਣੇ ਪਿੰਡ 'ਚ ਸਕੂਲੀ ਸਿੱਖਿਆ ਪ੍ਰਾਪਤ ਕੀਤੀ ਅਤੇ ਕਸ਼ਮੀਰ ਯੂਨੀਵਰਸਿਟੀ ਤੋਂ ਗਰੈਜੂਏਸ਼ਨ ਦੀ ਪੜ੍ਹਾਈ ਕੀਤੀ। ਉਨ੍ਹਾਂ ਨੇ 1984 'ਚ ਇਕ ਵਕੀਲ ਵਜੋਂ ਨਾਮਜ਼ਦਗੀ ਕੀਤੀ ਅਤੇ ਜ਼ਿਲ੍ਹਾ ਅਦਾਲਤਾਂ ਅਤੇ ਹਾਈ ਕੋਰਟ 'ਚ ਕਾਨੂੰਨ ਦਾ ਅਭਿਆਸ ਸ਼ੁਰੂ ਕੀਤਾ। ਉਨ੍ਹਾਂ ਨੂੰ ਮਾਰਚ 2013 'ਚ ਜੰਮੂ ਅਤੇ ਕਸ਼ਮੀਰ ਹਾਈ ਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ ਸੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News