ਮੱਧ ਪ੍ਰਦੇਸ਼ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਸੁਰੇਸ਼ ਕੁਮਾਰ ਕੈਤ ਨੇ ਚੁੱਕੀ ਸਹੁੰ

Wednesday, Sep 25, 2024 - 02:18 PM (IST)

ਮੱਧ ਪ੍ਰਦੇਸ਼ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਸੁਰੇਸ਼ ਕੁਮਾਰ ਕੈਤ ਨੇ ਚੁੱਕੀ ਸਹੁੰ

ਭੋਪਾਲ (ਭਾਸ਼ਾ)- ਜੱਜ ਸੁਰੇਸ਼ ਕੁਮਾਰ ਕੈਤ ਨੇ ਬੁੱਧਵਾਰ ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ। ਮੱਧ ਪ੍ਰਦੇਸ਼ ਦੇ ਰਾਜਪਾਲ ਮੰਗੂਭਾਈ ਪਟੇਲ ਨੇ ਇੱਥੇ ਰਾਜ ਭਵਨ 'ਚ ਆਯੋਜਿਤ ਇਕ ਸਮਾਰੋਹ 'ਚ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਰਾਜ ਦੇ ਮੁੱਖ ਮੰਤਰੀ ਮੋਹਨ ਯਾਦਵ ਅਤੇ ਉਨ੍ਹਾਂ ਦੇ ਕੈਬਨਿਟ ਦੇ ਸਹਿਯੋਗੀ ਸਮੇਤ ਕਈ ਦਿੱਗਜ ਲੋਕ ਮੌਜੂਦ ਸਨ। 24 ਮਈ 1963 ਨੂੰ ਹਰਿਆਣਾ ਦੇ ਕੈਥਲ ਜ਼ਿਲ੍ਹੇ ਦੇ ਕਾਕੌਤ ਪਿੰਡ 'ਚ ਜਨਮੇ ਕੈਤ ਨੇ ਦਿੱਲੀ ਯੂਨੀਵਰਸਿਟੀ ਤੋਂ ਕਾਨੂੰਨ ਚ ਗਰੈਜੂਏਸ਼ਨ ਦੀ ਡਿਗਰੀ ਪ੍ਰਾਪਤ ਕੀਤੀ ਅਤੇ ਸਾਲ 1989 'ਚ ਐਡਵੋਕੇਟ ਵਜੋਂ ਨਾਮਜ਼ਦ ਹੋਏ।

ਇਹ ਵੀ ਪੜ੍ਹੋ : 26 ਸਤੰਬਰ ਤੱਕ ਬੰਦ ਰਹਿਣਗੇ ਸਕੂਲ, ਜਾਣੋ ਵਜ੍ਹਾ

ਮੱਧ ਪ੍ਰਦੇਸ਼ ਹਾਈ ਕੋਰਟ ਦੀ ਵੈੱਬਸਾਈਟ ਅਨੁਸਾਰ, ਉਨ੍ਹਾਂ ਨੂੰ 5 ਸਤੰਬਰ 2008 ਨੂੰ ਦਿ4ਲੀ ਹਾਈ ਕੋਰਟ ਦੇ ਐਡੀਸ਼ਨਲ ਜੱਜ ਵਜੋਂ ਤਾਇਨਾਤ ਕੀਤਾ ਗਿਆ ਅਤੇ 12 ਅਪ੍ਰੈਲ 2018 ਨੂੰ ਉਨ੍ਹਾਂ ਨੂੰ ਵਾਪਸ ਦਿੱਲੀ ਹਾਈ ਕੋਰਟ 'ਚ ਟਰਾਂਸਫਰ ਕਰ ਦਿੱਤਾ ਗਿਆ। ਉਨ੍ਹਾਂ ਨੂੰ 21 ਸਤੰਬਰ ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News